19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਘਰ ਤੋਂ ਸੋਨਾ ਅਤੇ ਨਗਦੀ ਚੋਰੀ ਕਰਨ ਵਾਲੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 26-12-2025
ਫ਼ਾਜ਼ਿਲਕਾ, 25 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਘਰ ਤੋਂ ਸੋਨਾ ਅਤੇ ਨਗਦੀ ਚੋਰੀ ਕਰਨ ਵਾਲੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਖਜਾਨ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਜੋਰਾ ਸਿੰਘ ਮਾਨ ਨਗਰ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 3 ਅਣਪਛਾਤੇ ਵਿਅਕਤੀਆਂ ਨੇ 24 ਦਸੰਬਰ ਦੀ ਰਾਤ 12:30 ਵਜੇ ਘਰ ਵਿਚ ਦਾਖ਼ਲ ਹੋ ਕੇ ਉਸ ਨੂੰ ਅਤੇ ਉਸ ਦੀ ਪਤਨੀ ਨੂੰ ਡਰਾ -ਧਮਕਾ ਕੇ ਇਕ ਤੋਲੇ ਸੋਨੇ ਦੀਆਂ ਵਾਲੀਆਂ, ਅੱਧਾ ਤੋਲਾ ਸੋਨੇ ਦਾ ਲੋਕੇਟ, 8 ਤੋਲੇ ਚਾਂਦੀ ਦੀਆਂ ਪੰਜੇਬਾਂ ਅਤੇ 65000 ਰੁਪਏ ਦੀ ਨਗਦੀ ਚੋਰੀ ਕਰ ਲੈ ਗਏ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਭਾਰਤ-ਪਾਕਿ ਸਰਹੱਦ 'ਤੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਅਤੇ ਮੁਹੰਮਦ ਰਫ਼ੀ ਦਾ 101ਵਾਂ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਸਫ਼ਰ-ਏ-ਸ਼ਹਾਦਤ ਪਰਿਵਾਰ ਵਿਛੋੜਾ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।