21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਜ਼ਿਲ੍ਹਾ ਪੁਲਿਸ ਦੀ ਕਾਰਵਾਈ, 2 ਨਸ਼ਾ ਤਸਕਰ ਕਾਬੂ

ਅਜੀਤ ਡੈਸਕ 28-12-2025
ਫ਼ਿਰੋਜ਼ਪੁਰ, 27 ਦਸੰਬਰ (ਸੁਖਵਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਤੀ ਗਈ ਕਾਰਵਾਈ ਦੌਰਾਨ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 8.54 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਸਿਟੀ ਥਾਣੇ ਦੇ ਹੌਲਦਾਰ ਦਵਿੰਦਰ ਪਾਲ ਨੇ ਦੱਸਿਆ ਕਿ ਦੌਰਾਨੇ ਗਸ਼ਤ ਪੁਲਿਸ ਪਾਰਟੀ ਨੇ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਸੁਰਜੀਤ ਸਿੰਘ ਪੁੱਤਰ ਜੁੰਮਾ ਸਿੰਘ ਵਾਸੀ ਪਿੰਡ ਕਿਲਚਾ, ਥਾਣਾ ਸਦਰ ਫਿਰੋਜ਼ਪੁਰ ਤੋਂ 4.41 ਗਰਾਮ ਹੈਰੋਇਨ ਬਰਾਮਦ ਕੀਤੀ | ਇਸੇ ਤਰ੍ਹਾਂ ਰਾਹੁਲ ਸਿੰਘ ਉਰਫ਼ ਸਨੀ ਪੁੱਤਰ ਪਿੱਪਲ ਸਿੰਘ ਪੁੱਤਰ ਨਾਨਕ ਸਿੰਘ ਵਾਸੀ ਬਸਤੀ ਸ਼ੇਖਾਂਵਾਲੀ ਦਾਖਲੀ ਬੁੱਕਣ ਥਾਣਾ, ਜ਼ਿਲ੍ਹਾ ਫਿਰੋਜ਼ਪੁਰ ਤੋਂ 4.13 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਦੋਵੇਂ ਮੁਲਜ਼ਮਾਂ ਖ਼ਿਲਾਫ਼ ਸੰਬੰਧਿਤ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਐਸ.ਜੀ.ਪੀ.ਸੀ. ਵਲੋਂ ਗੁਰੂਘਰ ਹਾਜੀ ਬੇਟੂ ਨੂੰ ਭੇਟ ਕੀਤੇ ਬਰਤਨ ਅਗਲੀ ਖ਼ਬਰ ਮੰਗਾਂ ਨਾ ਮੰਨਣ 'ਤੇ ਆਸ਼ਾ ਵਰਕਰਾਂ ਨੇ ਕੰਮ ਠੱਪ ਕਰਨ ਦੀ ਦਿੱਤੀ ਚੇਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।