05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਹੋਈ <br/>

ਅਜੀਤ ਡੈਸਕ 31-12-2025
ਮੱਲਾਂਵਾਲਾ, 30 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਲਾਂਵਾਲਾ ਦੀ ਮੀਟਿੰਗ ਸੁਖਦੇਵ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਿਸਾਨ ਆਗੂਆਂ ਵਲੋਂ ਵੱਖ-ਵੱਖ ਮਤੇ ਪਾਸ ਕੀਤੇ ਗਏ | ਮੀਟਿੰਗ ਦੌਰਾਨ ਸੁਖਦੇਵ ਸਿੰਘ ਭੁੱਲਰ ਨੇ ਕਿਹਾ ਕਿ ਜਿਨ੍ਹਾਂ ਵੀ ਘਰਾਂ 'ਤੇ ਸਮਾਰਟ ਮੀਟਰ ਲੱਗੇ ਹਨ, ਉਨ੍ਹਾਂ ਮੀਟਰਾਂ ਨੂੰ ਲਾਹ ਕੇ ਬਿਜਲੀ ਘਰ ਵਿਚ ਜਮ੍ਹਾਂ ਕਰਵਾਏ ਜਾਣ ਜਾਂ ਫਿਰ ਕਿਸਾਨ ਜਥੇਬੰਦੀ ਨਾਲ ਸੰਪਰਕ ਕੀਤਾ ਜਾਵੇ, ਮੱਲਾਂਵਾਲਾ ਖੇਤਰ ਅੰਦਰ ਸੜਕਾਂ ਦਾ ਬਹੁਤ ਬੁਰਾ ਹਾਲ ਹੈ, ਸਰਕਾਰ ਨੂੰ ਖਸਤਾ ਹਾਲਤ ਸੜਕਾਂ ਵੱਲ ਧਿਆਨ ਦੇਣ ਦੀ ਲੋੜ ਹੈ | ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੱਲਾਂਵਾਲਾ ਖੇਤਰ ਅੰਦਰ ਖਸਤਾ ਹਾਲਤ ਸੜਕ ਵੱਲ ਧਿਆਨ ਨਾ ਦੇ ਕੇ ਨਵੀਨੀਕਰਨ ਸ਼ੁਰੂ ਨਾ ਕਰਵਾਇਆ ਤਾਂ ਜਲਦ ਹੀ ਜਥੇਬੰਦੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਮਨਮੋਹਨ ਸਿੰਘ ਸਕੱਤਰ ਪੰਜਾਬ, ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ, ਸੁਖਜਿੰਦਰ ਸਿੰਘ ਸੰਧਾ ਜਨਰਲ ਸਕੱਤਰ, ਸੁਖਦੇਵ ਸਿੰਘ ਦੂਲੇ ਵਾਲਾ ਮੀਤ ਪ੍ਰਧਾਨ, ਕੁਲਦੀਪ ਸਿੰਘ ਜੈਮਲ ਵਾਲਾ ਮੀਤ ਪ੍ਰਧਾਨ, ਲਖਬੀਰ ਸਿੰਘ ਰੁਕਨੇ ਵਾਲਾ ਬਲਾਕ ਪ੍ਰਧਾਨ, ਗੁਲਾਬ ਸਿੰਘ ਮਾਣਕੀਆਂ, ਸੁਖਬੀਰ ਸਿੰਘ ਥਿੰਦ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 1 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਪਹਿਲੀ ਵਾਰ ਸੰਯੁਕਤ ਰਾਸ਼ਟਰ ਵਲੋਂ ਹਿੰਦੀ-ਉਰਦੂ ਸਮੇਤ 11 ਭਾਸ਼ਾਵਾਂ 'ਚ ਨਵੇਂ ਸਾਲ ਦਾ ਸੰਦੇਸ਼ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।