04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

3 ਨੂੰ ਕੱਢਿਆ ਜਾਵੇਗਾ ਮੋਟਰਸਾਈਕਲ ਮਾਰਚ- ਸੁਰਜੀਤ ਸਿੰਘ <br/>

ਅਜੀਤ ਡੈਸਕ 31-12-2025
ਗੁਰੂਹਰਸਹਾਏ, 30 ਦਸੰਬਰ (ਕਪਿਲ ਕੰਧਾਰੀ)-ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸੁਰਜੀਤ ਸਿੰਘ ਉਗਰਾਹਾਂ ਨੇ ਕਿਹਾ ਕਿ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਮੀਟਿੰਗ ਜਿਸ ਵਿਚ ਵੱਖ-ਵੱਖ ਮਸਲਿਆਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਬਿਜਲੀ ਐਕਟ 2025 ਨੂੰ ਰੱਦ ਕਰਵਾਉਣਾ, ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਨ, ਠੇਕਾ ਭਰਤੀ ਬੰਦ ਕਰਨ ਆਦਿ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਫ਼ੈਸਲਾ ਕੀਤਾ ਗਿਆ ਕਿ ਇਨ੍ਹਾਂ ਨੂੰ ਰੱਦ ਕਰਵਾਉਣ ਦੇ ਲਈ 3 ਜਨਵਰੀ ਨੂੰ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ ਜੋ ਕਿ ਗੁਰੂਹਰਸਹਾਏ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਬਲਾਕ ਪ੍ਰਧਾਨ ਸੁਖਦੇਵ ਢੋਟ ਅਤੇ ਅਸ਼ੋਕ ਕੁਮਾਰ ਜੰਡ ਵਾਲਾ, ਜ਼ਿਲ੍ਹਾ ਮੈਂਬਰ ਬਗ਼ੀਚਾ ਸਿੰਘ, ਪੈਨਸ਼ਨ ਯੂਨੀਅਨ ਨਰੇਸ਼ ਸੇਠੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬੁਰਜ ਗਿੱਲ ਜ਼ਿਲ੍ਹਾ ਪ੍ਰਧਾਨ ਸੂਰਜ ਪ੍ਰਕਾਸ਼, ਸਤਨਾਮ ਚੰਦ ਪੰਜੇ ਕੇ, ਲਖਵਿੰਦਰ ਸਿੰਘ, ਅਨੋਖ ਸਿੰਘ, ਸ਼ਰਮਾ ਸਿੰਘ, ਬਲਵਿੰਦਰ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਤਲਵੰਡੀ ਮੰਗੇ ਖਾਂ ਦੇ ਇਕ ਵਿਅਕਤੀ ਦੀ ਫਰਾਂਸ ਵਿਚ ਮੌਤ <br/> ਅਗਲੀ ਖ਼ਬਰ ਸਾਊਥ ਸਿਟੀ ਨੇੜੇ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।