04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ <br/>

ਅਜੀਤ ਡੈਸਕ 31-12-2025
ਫਿਰੋਜ਼ਪੁਰ, 30 ਦਸੰਬਰ(ਸੁਖਵਿੰਦਰ ਸਿੰਘ)-ਭਾਈ ਧਰਮ ਸਿੰਘ ਨਗਰ ਵਿਖੇ ਭਾਈ ਨਿਰਵੈਰ ਸਿੰਘ ਅਤੇ ਆਲ ਅਕਾਲ ਸਹਾਇ ਟਰੱਸਟ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿਚ ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਗਈ | ਜਿਸ ਦੌਰਾਨ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹੀਦੀ, ਧਰਮ ਅਤੇ ਸੱਚ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ | ਭਾਈ ਨਿਰਵੈਰ ਸਿੰਘ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਾਨੂੰ ਸੱਚ, ਸਹਿਣਸ਼ੀਲਤਾ ਅਤੇ ਇਨਸਾਫ਼ ਦੇ ਰਾਹ 'ਤੇ ਤੁਰਨ ਦੀ ਪ੍ਰੇਰਨਾ ਦਿੰਦੀ ਹੈ | ਸਮਾਗਮ ਦੌਰਾਨ ਸਾਧ ਸੰਗਤ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਗੁਰਮਤਿ ਵਿਚਾਰਾਂ ਨਾਲ ਜੁੜੀ | ਇਸ ਮੌਕੇ ਇਕਬਾਲ ਸਿੰਘ, ਲਖਵਿੰਦਰ ਸਿੰਘ, ਜਗਤਾਰ ਸਿੰਘ ਅਤੇ ਤਜਿੰਦਰ ਸਿੰਘ ਮਿੰਟਾ ਸਮੇਤ ਹੋਰ ਸੰਗਤ ਮੈਂਬਰ ਵੀ ਹਾਜ਼ਰ ਰਹੇ |

ਪਿਛਲੀ ਖ਼ਬਰ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਪ੍ਰਕਾਸ਼ ਦਿਹਾੜਾ ਸਮਾਗਮ 4 ਜਨਵਰੀ ਨੂੰ-ਭਾਈ ਨੱਢਾ <br/> ਅਗਲੀ ਖ਼ਬਰ ਟਿਕਟ ਚੈਕਿੰਗ ਸਟਾਫ਼ ਦੀ ਚੌਕਸੀ ਸਦਕਾ ਯਾਤਰੀ ਦਾ ਗੁੰਮ ਹੋਇਆ ਬੈਗ ਵਾਪਸ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।