03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨੌਜਵਾਨ ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਸਬੰਧੀ ਰਿਪੋਰਟ ਕਰਨ

ਅਜੀਤ ਡੈਸਕ 31-12-2025
ਫ਼ਾਜ਼ਿਲਕਾ, 30 ਦਸੰਬਰ(ਦਵਿੰਦਰ ਪਾਲ ਸਿੰਘ)-ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦਿੱਤੀ ਹੈ ਕਿ ਅਗਨੀਵੀਰ ਫ਼ੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2026 ਵਿਚ ਖੁੱਲਣ ਦੀ ਸੰਭਾਵਨਾ ਹੈ | ਕੰਪਿਊਟਰ ਬੇਸਿਸ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸ਼ੁਰੂ ਹੈ | ਇਹ ਪੇਪਰ ਪੰਜਾਬੀ ਵਿਚ ਵੀ ਹੋਣਾ ਹੈ | ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਅਤੇ ਫ਼ਰੀਦਕੋਟ ਜ਼ਿਲੇ੍ਹ ਦੇ ਨੌਜਵਾਨ ਜੋ ਅਗਨੀਵੀਰ ਫ਼ੌਜ ਵਿਚ ਭਰਤੀ ਹੋਣਾ ਚਾਹੁੰਦੇ ਹਨ, ਉਹ ਨੌਜਵਾਨ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਰਿਪੋਰਟ ਕਰਨ | ਕੈਂਪ ਵਿਚ ਆਉਣ ਸਮੇਂ ਜੇਕਰ ਆਨਲਾਈਨ ਅਪਲਾਈ ਹੋ ਗਿਆ ਹੈ ਤਾਂ ਉਸ ਦੀ ਇੱਕ ਕਾਪੀ ਅਗਰ ਨਹੀਂ ਹੋਇਆ ਤਾਂ ਕੇਵਲ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫ਼ੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫ਼ੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫ਼ੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫ਼ੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫ਼ੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫ਼ੋਟੋ, ਇਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ | ਕੈਂਪ ਵਿਚ ਆਉਣ ਦਾ ਸਮਾਂ ਸਵੇਰੇ 9 ਤੋਂ 11:30 ਵਜੇ ਤੱਕ ਦਾ ਹੈ | ਯੁਵਕ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਤੱਕ ਹੋਵੇ, ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ ਬਾਰ੍ਹਵੀਂ ਪਾਸ ਹੋਵੇ | ਕੈਂਪ ਵਿਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਦੀ ਤਿਆਰੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ | ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਦਫ਼ਤਰ ਤੋਂ ਜ਼ਿਲ੍ਹਾ ਪਲੇਸਮੈਂਟ ਅਫ਼ਸਰ ਫ਼ਾਜ਼ਿਲਕਾ ਸ੍ਰੀ ਰਾਜ ਸਿੰਘ ਵੱਲੋਂ ਜ਼ਿਲੇ੍ਹ ਦੇ ਯੁਵਕਾਂ ਨੂੰ ਅਪੀਲ ਕੀਤੀ ਹੈ ਕਿ ਜੋ ਯੁਵਕ ਅਗਨੀਵੀਰ ਫ਼ੌਜ ਵਿਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਰਿਪੋਰਟ ਕਰਨ |
ਪਿਛਲੀ ਖ਼ਬਰ ਆਭਾ ਸਕੁਏਅਰ ਸਟੇਡੀਅਮ ਵਿਖੇ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਕੇ. ਵੀ. ਕੇ ਫ਼ਾਜ਼ਿਲਕਾ (ਅਬੋਹਰ) ਨੂੰ ਪੰਜਾਬ ਦੇ ਸਰਵੋਤਮ ਖੇਤੀ ਵਿਗਿਆਨ ਕੇਂਦਰ ਦਾ ਐਵਾਰਡ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।