03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਉੱਤਰ ਰੇਲਵੇ ਦੇ 154 ਕਰਮਚਾਰੀ 'ਉੱਤਮ ਸੇਵਾ ਪੁਰਸਕਾਰ' ਨਾਲ ਸਨਮਾਨਿਤ

ਅਜੀਤ ਡੈਸਕ 31-12-2025
ਫ਼ਿਰੋਜ਼ਪੁਰ, 30 ਦਸੰਬਰ (ਰਾਕੇਸ਼ ਚਾਵਲਾ)-ਉੱਤਰ ਰੇਲਵੇ ਦੇ ਪ੍ਰਮੁੱਖ ਮੁੱਖ ਵਣਜ ਪ੍ਰਬੰਧਕ ਨਰ ਸਿੰਘ ਵਲੋਂ ਰੇਲਵੇ ਸੇਵਾਵਾਂ ਵਿਚ ਬਿਹਤਰੀਨ ਯੋਗਦਾਨ ਪਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਲਈ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਸਮਾਰੋਹ ਦੌਰਾਨ ਦਿੱਲੀ ਮੁੱਖ ਦਫ਼ਤਰ ਅਤੇ ਉੱਤਰ ਰੇਲਵੇ ਦੇ 6 ਮੰਡਲਾਂ (ਦਿੱਲੀ, ਲਖਨਊ, ਮੁਰਾਦਾਬਾਦ, ਅੰਬਾਲਾ, ਜੰਮੂ ਅਤੇ ਫ਼ਿਰੋਜ਼ਪੁਰ) ਦੇ ਕੁੱਲ 154 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 'ਉੱਤਮ ਸੇਵਾ ਪੁਰਸਕਾਰ' ਨਾਲ ਨਿਵਾਜਿਆ ਗਿਆ | ਇਸ ਮੌਕੇ ਖ਼ਾਸ ਤੌਰ 'ਤੇ ਫ਼ਿਰੋਜ਼ਪੁਰ ਮੰਡਲ ਦੇ 11 ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਕਰਮਚਾਰੀਆਂ ਦੀ ਲਗਨ ਦੀ ਸ਼ਲਾਘਾ ਨਰ ਸਿੰਘ ਨੇ ਪੁਰਸਕਾਰ ਜੇਤੂ ਰੇਲ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੇ ਆਪਣੀ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਅਤੇ ਲਗਨ ਨਾਲ ਨਿਭਾਅ ਕੇ ਰੇਲਵੇ ਦੀ ਸੇਵਾ ਨੂੰ ਉੱਤਮ ਬਣਾਇਆ ਹੈ | ਉਨ੍ਹਾਂ ਉਮੀਦ ਜਤਾਈ ਕਿ ਇਹ ਸਨਮਾਨ ਦੂਜੇ ਕਰਮਚਾਰੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗਾ | ਫ਼ਿਰੋਜ਼ਪੁਰ ਮੰਡਲ ਵਲੋਂ ਫ਼ਿਰੋਜ਼ਪੁਰ ਦੇ ਸੀਨੀਅਰ ਮੰਡਲ ਵਣਜ ਪ੍ਰਬੰਧਕ ਪਰਮਦੀਪ ਸਿੰਘ ਸੈਣੀ ਨੇ ਵੀ ਸਨਮਾਨਿਤ ਹੋਏ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਨੇ ਜੇਤੂਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਫ਼ਿਰੋਜ਼ਪੁਰ ਮੰਡਲ ਦੇ ਕਰਮਚਾਰੀ ਹਮੇਸ਼ਾ ਹੀ ਆਪਣੀ ਮਿਹਨਤ ਅਤੇ ਇਮਾਨਦਾਰੀ ਸਦਕਾ ਰੇਲਵੇ ਦਾ ਨਾਮ ਰੌਸ਼ਨ ਕਰਦੇ ਰਹੇ ਹਨ |
ਪਿਛਲੀ ਖ਼ਬਰ ਮਨਰੇਗਾ ਦਾ ਨਾਂ ਬਦਲ ਕੇ ਜੀ ਰਾਮ ਜੀ ਕਰਨ ਦੇ ਵਿਰੋਧ 'ਚ ਡੀ.ਸੀ. ਦਫਤਰ ਅੱਗੇ ਕਿਸਾਨਾਂ ਮਜ਼ਦੂਰਾਂ ਨੇ ਕੇਂਦਰ ਸਰਕਾਰ ਦਾ... ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸਵ. ਕਾਮਰੇਡ ਫ਼ਕੀਰ ਚੰਦ ਸ਼ਰਮਾ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।