03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸਿੱਖ ਇਤਿਹਾਸ ਦੀ ਜਾਣਕਾਰੀ ਦੇਣ ਲਈ ਬੱਚਿਆਂ ਨੂੰ ਚਾਰ ਸਾਹਿਬਜ਼ਾਦੇ ਫ਼ਿਲਮ ਦਿਖਾਈ <br/>

ਅਜੀਤ ਡੈਸਕ 31-12-2025
ਅਬੋਹਰ, 30 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸੰਬੰਧੀ ਬੱਚਿਆਂ ਨੂੰ ਜਾਣਕਾਰੀ ਦੇਣ ਲਈ ਧਾਰਮਿਕ ਫ਼ਿਲਮ ਦਿਖਾਈ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੁੰਦਰ ਨਗਰੀ ਅਬੋਹਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ, ਬਲਵਿੰਦਰ ਸਿੰਘ ਐਧਨ, ਸਵਰਨ ਸਿੰਘ, ਜਗਜੀਤ ਸਿੰਘ ਜੱਗਾ, ਮਾਸਟਰ ਭੁਪਿੰਦਰ ਸਿੰਘ ਮਾਨ, ਸ਼ੈਂਕੀ ਪਰੂਥੀ, ਬਲਵਿੰਦਰ ਸਿੰਘ ਕਥੂਰੀਆ, ਮਿਸਤਰੀ ਮਹਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਦਲਜੀਤ ਸਿੰਘ ਗੌਂਦਾ ਆਦਿ ਨੇ ਦੱਸਿਆ ਕਿ ਬੱਚਿਆਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਲਈ ਵੱਡੀ ਸਕਰੀਨ ਲਗਾ ਕੇ ਧਾਰਮਿਕ ਫ਼ਿਲਮ ਚਾਰ ਸਾਹਿਬਜ਼ਾਦੇ ਦਿਖਾਈ ਗਈ | ਜਿਸ ਰਾਹੀਂ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਜਾਣਕਾਰੀ ਮਿਲੀ | ਇਸ ਉਪਰੰਤ ਗੁਰਦੁਆਰਾ ਸਾਹਿਬ ਦੇ ਪੂਰੇ ਕੰਪਲੈਕਸ ਵਿਚ ਚੌਂਕੀ ਕੱਢੀ ਗਈ ਅਤੇ ਨਾਮ ਜਾਪ ਵੀ ਕੀਤਾ ਗਿਆ | ਅੰਤ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਸਮਾਪਤੀ 'ਤੇ ਸਮੂਹ ਸੰਗਤਾਂ ਅਤੇ ਬੱਚਿਆਂ ਨੇ ਮਿਲ ਬੈਠ ਕੇ ਗੁਰੂ ਕਾ ਲੰਗਰ ਛਕਿਆ |

ਪਿਛਲੀ ਖ਼ਬਰ ਮਨਰੇਗਾ ਵਰਕਰਾਂ ਨੂੰ ਸਰਕਾਰ ਪੱਕਾ ਰੁਜ਼ਗਾਰ ਦੇਵੇ-ਕਿਕਰ ਸਿੰਘ ਧਾਲੀਵਾਲ <br/> ਅਗਲੀ ਖ਼ਬਰ ਸ਼ਿਵ ਮਹਾ ਯੱਗ ਨੂੰ ਲੈ ਕੇ ਅੱਜ ਕੱਢੀ ਜਾਵੇਗੀ ਝੰਡਾ ਯਾਤਰਾ-ਰਾਜਾ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।