30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਬਿਜਲੀ ਸਪਲਾਈ ਦਰੁਸਤ ਕਰਨ ਲਈ ਅਧਿਕਾਰੀਆਂ ਨੂੰ ਦਿੱਤਾ ਮੰਗ-ਪੱਤਰ

ਅਜੀਤ ਡੈਸਕ 16-06-2025
ਰਾਮਪੁਰਾ ਫੂਲ, 15 ਜੂਨ (ਹੇਮੰਤ ਕੁਮਾਰ ਸ਼ਰਮਾ)-ਸਥਾਨਕ ਸ਼ਹਿਰ ਦੇ ਮਹਿਰਾਜ ਰੋਡ 'ਤੇ ਸਥਿਤ ਘੋਲੀਆ ਪਾਰਕਿੰਗ ਦੇ ਕੋਲ ਰਹਿੰਦੇ ਮੁਹੱਲਾ ਨਿਵਾਸੀਆਂ ਵਲੋਂ ਸਥਾਨਕ ਬਿਜਲੀ ਅਧਿਕਾਰੀਆਂ ਨੂੰ ਮੰਗ ਪੱਤਰ ਦਿੰਦੇ ਹੋਏ ਦੱਸਿਆ ਕਿ ਉਹ ਇਸ ਇਲਾਕੇ ਵਿਚ ਲੰਬੇ ਸਮੇਂ ਤੋਂ ਪੱਕੇ ਵਸਨੀਕ ਹਨ ਤੇ ਅਤੇ ਗਰਮੀ ਦੇ ਦਿਨਾਂ ਦੌਰਾਨ ਉਨ੍ਹਾਂ ਦੇ ਘਰ ਬਿਜਲੀ ਸਪਲਾਈ ਹਰ ਸਮੇਂ ਘੱਟ ਵੋਲਟੇਜ 'ਤੇ ਆਉਣ ਕਾਰਨ ਉਹ ਬਹੁਤ ਦੁਖੀ ਹਨ ਕਈ ਵਾਰ ਤਾਂ ਰਾਤ ਸਮੇਂ ਬਿਜਲੀ ਦੇ ਲੰਬੇ ਕੱਟ ਲੱਗਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ 'ਚੋਂ ਗੁਜ਼ਰਨਾ ਪੈਂਦਾ ਹੈ | ਉਨ੍ਹਾਂ ਆਪਣਾ ਮੰਗ ਪੱਤਰ ਸਥਾਨਕ ਬਿਜਲੀ ਅਧਿਕਾਰੀਆਂ ਨੂੰ ਦਿੰਦੇ ਹੋਏ ਮੰਗ ਕੀਤੀ ਹੈ ਉਨ੍ਹਾਂ ਦੇ ਮੁਹੱਲੇ ਵਿਖੇ ਵੱਧ ਬਿਜਲੀ ਸਪਲਾਈ ਵਾਲਾ ਟਰਾਂਸਫ਼ਾਰਮਰ ਲਗਾਇਆ ਜਾਵੇ | ਕਿਉਂਕਿ ਬਿਜਲੀ ਘੱਟ ਵੋਲਟੇਜ ਤੇ ਆਉਣ ਕਾਰਨ ਉਨ੍ਹਾਂ ਘਰ ਦੇ ਬਿਜਲੀ ਦੇ ਕੀਮਤੀ ਸਮਾਨ ਨੂੰ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ | ਇਸ ਮੌਕੇ ਮੁਹੱਲਾ ਨਿਵਾਸੀਆਂ ਵਿਚ ਪਰਮਜੀਤ ਕੌਰ, ਪ੍ਰਭਜੀਤ ਕੌਰ, ਰਜੀ ਕੌਰ, ਕਿਰਨਦੀਪ ਕੌਰ, ਪਰਮਜੀਤ ਕੌਰ, ਇਕਬਾਲ ਸਿੰਘ, ਰਵੀ, ਜਸ਼ਨਦੀਪ ਸਿੰਘ, ਰਮਨਦੀਪ ਸਿੰਘ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਖ਼ਤ ਗਰਮੀ ਦੇ ਚੱਲਦਿਆਂ ਉਨ੍ਹਾਂ ਦੀ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਕੇ ਸੁਚਾਰੂ ਬਿਜਲੀ ਦਾ ਪ੍ਰਬੰਧ ਕੀਤਾ ਜਾਵੇ |
ਪਿਛਲੀ ਖ਼ਬਰ ਪੰਚਾਇਤੀ ਜ਼ਮੀਨ ਹੜੱਪਣ ਦੇ ਕਥਿਤ ਦੋਸ਼ਾਂ ਹੇਠ ਜਗ੍ਹਾ ਰਾਮ ਤੀਰਥ ਕਲਾਂ ਦੀ ਮਹਿਲਾ ਸਰਪੰਚ ਅਤੇ ਪੁੱਤਰ ਖ਼ਿਲਾਫ਼ ਮਾਮਲਾ ਦਰ... ਅਗਲੀ ਖ਼ਬਰ ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਫ਼ੇਲ੍ਹ ਸਾਬਿਤ ਹੋਇਆ-ਐਡਵੋਕੇਟ ਜੱਸ ਬੱਜੋਆਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।