17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਮਹਿਰਾਜ ਦੇ ਨੌਜਵਾਨ ਨੇ ਮਾਰੀ ਨਹਿਰ 'ਚ ਛਾਲ

ਅਜੀਤ ਡੈਸਕ 17-06-2025


ਮਹਿਰਾਜ, 16 ਜੂਨ (ਸੁਖਪਾਲ ਮਹਿਰਾਜ)- ਬੀਤੀ ਰਾਤ ਪੱਤੀ ਕਾਲਾ ਨਿਵਾਸੀ ਜਸਕਰਨ ਸਿੰਘ (24) ਪੁੱਤਰ ਨਛੱਤਰ ਸਿੰਘ ਵਲੋਂ ਨੇੜਲੇ ਪਿੰਡ ਮਾੜੀ ਕੋਲੋਂ ਲੰਘਦੀ ਬਠਿੰਡਾ ਨਹਿਰ ਵਿਚ ਛਾਲ ਮਾਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਦਾ ਖ਼ਬਰ ਲਿਖੇ ਜਾਣ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਸੀ | ਜਾਣਕਾਰੀ ਅਨੁਸਾਰ ਜਸਕਰਨ ਸਿੰਘ ਸ਼ਾਦੀਸ਼ੁਦਾ ਹੈ ਅਤੇ ਉਸ ਦੇ ਦੋ ਛੋਟੇ ਬੱਚੇ ਵੀ ਹਨ ਤੇ ਉਹ ਮਜ਼ਦੂਰੀ ਕਰਕੇ ਆਪਣੀ ਤੇ ਪਰਿਵਾਰ ਦੀ ਰੋਜ਼ੀ ਰੋਟੀ ਚਲਾ ਰਿਹਾ ਸੀ | ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਿਹਾ ਸੀ | ਪਿੰਡ ਵਾਸੀਆਂ ਵਲੋਂ ਰਾਤ ਤੋਂ ਹੀ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਪ੍ਰਸ਼ਾਸਨ ਅਤੇ ਤਹਿਸੀਲਦਾਰ ਨਥਾਣਾ ਅਮਰਜੀਤ ਸਿੰਘ ਮੌਕੇ 'ਤੇ ਪਹੁੰਚ ਗਏ ਸਨ | ਜਿਨ੍ਹਾਂ ਵੱਲੋਂ ਗੋਤਾਖੋਰਾਂ ਦੀ ਟੀਮ ਮੰਗਵਾ ਕੇ ਜਸਕਰਨ ਸਿੰਘ ਨੂੰ ਲੱਭਣ ਦੀ ਕੋਸ਼ਿਸ਼ ਜਾਰੀ ਹੈ |
ਪਿਛਲੀ ਖ਼ਬਰ ਐਮ/ਐਸ ਪ੍ਰੀਤ ਵੀਜ਼ਾ ਕੰਸਲਟੈਂਟ ਰਾਮਪੁਰਾ ਦਾ ਲਾਇਸੰਸ ਕੀਤਾ ਰੱਦ ਅਗਲੀ ਖ਼ਬਰ ਢਾਬੇ 'ਤੇ ਚਾਹ ਪੀ ਰਹੇ ਵਿਅਕਤੀ 'ਤੇ ਫਾਇਰਿੰਗ, ਦੋ ਗੋਲੀਆਂ ਲੱਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।