17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਐਮ/ਐਸ ਪ੍ਰੀਤ ਵੀਜ਼ਾ ਕੰਸਲਟੈਂਟ ਰਾਮਪੁਰਾ ਦਾ ਲਾਇਸੰਸ ਕੀਤਾ ਰੱਦ

ਅਜੀਤ ਡੈਸਕ 17-06-2025
ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ): ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਸਰਕਾਰ ਵਲੋਂ ਜਾਰੀ ਪੰਜਾਬ ਮਨੁੱਖੀ ਤਸਕਰੀ ਰੋਕੂ ਐਕਟ-2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ-2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ ਐਮ/ਐਸ ਪ੍ਰੀਤ ਵੀਜ਼ਾ ਕੰਸਲਟੈਂਟ ਫ਼ਸਟ ਫਲੋਰ, ਨੇੜੇ ਟਰੱਕ ਯੂਨੀਅਨ ਫੂਲ ਰੋਡ, ਰਾਮਪੁਰਾ ਜ਼ਿਲ੍ਹਾ ਬਠਿੰਡਾ ਦੇ ਨਾਮ 'ਤੇ ਸੰਨੀ ਵਰਮਾ ਪੁੱਤਰ ਮਾਨ ਚੰਦ ਵਾਸੀ ਵਾਰਡ ਨੰਬਰ-11/ਏ ਹਾਊਸ ਨੰਬਰ 148, ਸ਼ਿਵਪੁਰੀ ਮੁਹੱਲਾ ਧੂਰੀ ਸੰਗਰੂਰ ਨੂੰ ਕੰਸਲਟੈਂਸੀ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ | ਜਾਰੀ ਹੁਕਮ ਅਨੁਸਾਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5 ਦੇ ਨਿਯਮ 4 (4) ਵਿਚ ਦਰਸਾਇਆ ਗਿਆ ਹੈ ਕਿ ਲਾਇਸੰਸ ਨੂੰ ਰੀਨਿਊ ਕਰਵਾਉਣ ਲਈ ਬਿਨੈ ਪੱਤਰ ਲਾਇਸੰਸ ਦੀ ਮਿਆਦ ਖ਼ਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਫਾਰਮ-3 ਸਮੇਤ ਸਬੰਧਿਤ ਦਸਤਾਵੇਜ਼ ਪੇਸ਼ ਕਰਨੇ ਹੁੰਦੇ ਹਨ, ਪ੍ਰਾਰਥੀ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਪ੍ਰੰਤੂ ਪ੍ਰਾਰਥੀ ਵਲੋਂ 15 ਮਾਰਚ 2025 ਨੂੰ ਦਰਖਾਸਤ ਪੇਸ਼ ਕੀਤੀ ਗਈ ਹੈ ਕਿ ਉਸ ਨੇ ਆਪਣਾ ਕੰਮ ਬੰਦ ਕਰ ਦਿੱਤਾ ਹੈ ਤੇ ਆਪਣਾ ਲਾਇਸੰਸ ਅੱਗੇ ਰੀਨਿਊ ਨਹੀ ਕਰਵਾਉਣਾ ਚਾਹੁੰਦਾ | ਹੁਕਮ ਅਨੁਸਾਰ ਉਪਰੋਕਤ ਪ੍ਰਸਥਿਤੀਆਂ ਦੇ ਮੱਦੇਨਜ਼ਰ ਉਕਤ ਫ਼ਰਮ ਤੇ ਨਾਮ ਦੇ ਵਿਅਕਤੀ ਦਾ ਲਾਇਸੰਸ ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਦੇ ਸੈਕਸ਼ਨ 8 (1) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ | ਇਸ ਤੋਂ ਇਲਾਵਾ ਇਸ ਫ਼ਰਮ ਜਾਂ ਸੰਨੀ ਵਰਮਾ ਦੇ ਖ਼ਿਲਾਫ਼ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖ਼ੁਦ ਇਸ ਦਾ ਜ਼ਿੰਮੇਵਾਰ ਹੋਵੇਗਾ |
ਪਿਛਲੀ ਖ਼ਬਰ ਬਠਿੰਡਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਨਸ਼ੇ ਦੇ ਧੰਦੇ ਨਾਲ ਜੁੜੀਆਂ ਦੋ ਅÏਰਤਾਂ ਦੇ ਢਾਹੇ ਘਰ ਅਗਲੀ ਖ਼ਬਰ ਮਹਿਰਾਜ ਦੇ ਨੌਜਵਾਨ ਨੇ ਮਾਰੀ ਨਹਿਰ 'ਚ ਛਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।