17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਬਠਿੰਡਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਨਸ਼ੇ ਦੇ ਧੰਦੇ ਨਾਲ ਜੁੜੀਆਂ ਦੋ ਅÏਰਤਾਂ ਦੇ ਢਾਹੇ ਘਰ

ਅਜੀਤ ਡੈਸਕ 17-06-2025
ਬਠਿੰਡਾ, 16 ਜੂਨ (ਸੱਤਪਾਲ ਸਿੰਘ ਸਿਵੀਆਂ)-ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਦੇ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਬਠਿੰਡਾ 'ਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ ਹੈ, ਜਿਸ ਤਹਿਤ ਨਸ਼ੇ ਦੇ ਧੰਦੇ ਨਾਲ ਜੁੜੀਆਂ ਦੋ ਅÏਰਤਾਂ ਦੇ ਘਰਾਂ ਨੂੰ ਨਾਜਾਇਜ਼ ਕਰਾਰ ਦਿੰਦੇ ਹੋਏ ਜੇ. ਸੀ. ਬੀ. ਮਸ਼ੀਨ ਨਾਲ ਢਹਿ-ਢੇਰੀ ਕੀਤਾ ਗਿਆ ਹੈ | ਇਸ ਕਾਰਵਾਈ ਦੀ ਸਾਂਝੇ ਤੌਰ 'ਤੇ ਅਗਵਾਈ ਕਰ ਰਹੇ ਐੱਸ. ਪੀ. (ਸਿਟੀ) ਨਰਿੰਦਰ ਸਿੰਘ ਅਤੇ ਬਠਿੰਡਾ ਦੇ ਐੱਸ. ਡੀ. ਐੱਮ. ਬਲਕਰਨ ਸਿੰਘ ਮਾਹਲ ਨੇ ਦੱਸਿਆ ਕਿ ਨਸ਼ੇ ਦੀ ਵਿਕਰੀ ਲਈ ਬਦਨਾਮ ਬਠਿੰਡਾ ਦੀ ਧੋਬੀਆਣਾ ਬਸਤੀ ਦੀ ਰਹਿਣ ਵਾਲੀ ਜੋਤੀ ਅਤੇ ਰਾਜੂ ਕੌਰ ਸਮੇਤ ਜੋਤੀ ਦੇ ਪਤੀ ਗੁਰਪ੍ਰੀਤ ਸਿੰਘ ਉਰਫ਼ ਬਾਂਗੀ ਦੇ ਖਿਲਾਫ਼ ਜਿੱਥੇ ਨਸ਼ਾ ਰੋਕੂ ਕਾਨੂੰਨ ਤਹਿਤ ਕੱੁਲ 5 ਮੁਕੱਦਮੇ ਦਰਜ ਹਨ, ਉੱਥੇ ਇੰਨ੍ਹਾਂ ਵਲੋਂ ਧੋਬੀਆਣਾ ਬਸਤੀ ਵਿਚ ਗੈਰ-ਕਾਨੂੰਨੀ ਢੰਗ ਨਾਲ ਆਪਣੇ ਘਰਾਂ ਦੀ ਉਸਾਰੀ ਕੀਤੀ ਗਈ ਸੀ, ਜਿਨ੍ਹਾਂ ਨੂੰ ਖਾਲੀ ਕਰਨ ਲਈ ਸਿਵਲ ਪ੍ਰਸ਼ਾਸਨ ਵਲੋਂ ਇਨ੍ਹਾਂ ਨੂੰ ਕਈ ਵਾਰ ਲਿਖਤੀ ਨੋਟਿਸ ਦਿੱਤੇ ਜਾ ਚੁੱਕੇ ਹਨ, ਪਰ ਇਨ੍ਹਾਂ ਵਲੋਂ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਇਹ ਘਰ ਖਾਲੀ ਨਹੀਂ ਕੀਤੇ ਗਏ ਤੇ ਅੱਜ ਲੋੜੀਂਦੀ ਕਾਨੂੰਨੀ ਕਾਰਵਾਈ ਪੂਰੀ ਕਰਨ ਉਪਰੰਤ ਸਮਰੱਥ ਅਥਾਰਟੀ ਦੇ ਹੁਕਮਾਂ ਤਹਿਤ ਇੰਨ੍ਹਾਂ ਦੇ ਨਾਜਾਇਜ਼ ਤੌਰ 'ਤੇ ਉਸਾਰੇ ਗਏ ਘਰਾਂ ਨੂੰ ਢਾਹ ਦਿੱਤਾ ਗਿਆ ਹੈ | ਇਸ ਮੌਕੇ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਜਦਕਿ ਦੂਜੇ ਪਾਸੇ ਸਬੰਧਿਤ ਘਰਾਂ ਦੇ ਮਾਲਕਾਂ ਵਲੋਂ ਵਿਰੋਧ ਕਰਦੇ ਹੋਏ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੀ ਕਰਵਾਈ ਨੂੰ ਧੱਕੇਸ਼ਾਹੀ ਕਰਾਰ ਦਿੱਤਾ ਗਿਆ | ਢਾਹੇ ਗਏ ਇਕ ਘਰ ਦੀ ਮਾਲਕ ਅÏਰਤ ਨੇ ਪੁਲਿਸ ਨਾਲ ਖਹਿਬੜਦੇ ਹੋਏ ਕਿਹਾ ਕਿ ਉਹ ਇਕੱਲੇ ਨਹੀਂ ਉਨ੍ਹਾਂ ਦਾ ਸਾਰਾ ਇਲਾਕਾ ਨਸ਼ੇ ਵੇਚਦਾ ਹੈ, ਜਿਨ੍ਹਾਂ ਨਾਲ ਪੁਲਿਸ ਮਿਲੀ ਹੋਈ ਤੇ ਸਿਰਫ਼ ਉਨ੍ਹਾਂ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਹੈ, ਜਦ ਕਿ ਉਹ ਇਹ ਧੰਦਾ ਛੱਡ ਚੁੱਕੇ ਸਨ ਤੇ ਉਨ੍ਹਾਂ ਨੂੰ ਸੁਧਰਨ ਦਾ ਮੌਕਾ ਦੇਣ ਦੀ ਬਜਾਏ ਬੇਘਰ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਅਗਲੀ ਖ਼ਬਰ ਐਮ/ਐਸ ਪ੍ਰੀਤ ਵੀਜ਼ਾ ਕੰਸਲਟੈਂਟ ਰਾਮਪੁਰਾ ਦਾ ਲਾਇਸੰਸ ਕੀਤਾ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।