17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸਿਹਤ ਵਿਭਾਗ ਦੀ ਟੀਮ ਵਲੋਂ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ

ਅਜੀਤ ਡੈਸਕ 17-06-2025
ਰਾਮਪੁਰਾ ਫੂਲ, 16 ਜੂਨ (ਹੇਮੰਤ ਕੁਮਾਰ ਸ਼ਰਮਾ)- ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈ ਕਾ ਡਾਕਟਰ ਸੀਮਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਬਲਵੀਰ ਸਿੰਘ ਸੰਧੂ ਕਲਾਂ ਦੀ ਅਗਵਾਈ ਵਿਚ ਮੇਲਾ ਬੀਬੀ ਪਾਰੋ ਫੂਲ ਟਾਊਨ ਵਿਖੇ ਖਾਣ ਪੀਣ ਵਾਲੀਆਂ ਵਸਤੂਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਸਬੰਧਿਤ ਲੋਕਾਂ ਨੂੰ ਸਾਫ਼ ਸਫ਼ਾਈ ਰੱਖਣ ਲਈ ਜਾਗਰੂਕ ਕੀਤਾ ਗਿਆ ਤਾਂ ਜੋ ਮੇਲੇ ਦੌਰਾਨ ਗਲਤ, ਦੂਸ਼ਿਤ ਖਾਣ ਪੀਣ ਨਾਲ ਕੋਈ ਬਿਮਾਰ ਨਾ ਹੋ ਜਾਵੇ | ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰਜ਼ ਨਰਪਿੰਦਰ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ ਆਦਿ ਸਿਹਤ ਵਿਭਾਗ ਦੀ ਟੀਮ ਵਲੋਂ ਕੁੱਝ ਥਾਵਾਂ 'ਤੇ ਤਰੁੱਟੀਆਂ ਸਨ ਜੋ ਮੌਕੇ ਤੇ ਦੂਰ ਕਰਵਾਈਆਂ ਗਈਆਂ | ਇਸ ਮੌਕੇ ਉਨ੍ਹਾਂ ਮਨੁੱਖੀ ਸਰੀਰ ਉੱਤੇ ਟੈਟੂ ਬਣਵਾਉਣ ਵਾਲੇ ਲੋਕਾਂ ਨੂੰ ਇਹ ਨਾ ਬਣਾਉਣ ਲਈ ਪ੍ਰੇਰਿਤ ਕੀਤਾ ਸਬੰਧਿਤ ਲੋਕਾਂ ਨੂੰ ਇਹ ਨਾ ਕਰਨ ਲਈ ਕਿਹਾ ਗਿਆ | ਇਸ ਮੌਕੇ ਮੰਦਰ ਬੀਬੀ ਪਾਰੋ ਕਮੇਟੀ ਦੇ ਪ੍ਰਧਾਨ ਕ੍ਰਿਸ਼ਨ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਸਿਹਤ ਵਿਭਾਗ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਲੁਧਿਆਣਾ 'ਚ ਰੋਸ ਮੁਜ਼ਾਹਰਾ ਕਰਨ ਲਈ ਜਾਂਦੇ ਵਪਾਰੀਆਂ ਤੇ ਸੰਘਰਸ਼ ਕਮੇਟੀ ਦੇ ਆਗੂਆਂ ਦੀ ਪੁਲਿਸ ਨੇ ਕੀਤੀ ਘੇਰਾਬੰਦੀ <b... ਅਗਲੀ ਖ਼ਬਰ ਬਠਿੰਡਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਨਸ਼ੇ ਦੇ ਧੰਦੇ ਨਾਲ ਜੁੜੀਆਂ ਦੋ ਅÏਰਤਾਂ ਦੇ ਢਾਹੇ ਘਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।