17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਮੁੱਖ ਖੇਤੀਬਾੜੀ ਅਫ਼ਸਰ ਨੇ ਖਾਦ ਡੀਲਰਾਂ ਨੂੰ 300 ਪੀ.ਓ.ਐਸ. ਮਸ਼ੀਨਾਂ ਵੰਡੀਆਂ

ਅਜੀਤ ਡੈਸਕ 17-06-2025
ਮਾਨਸਾ, 16 ਜੂਨ (ਸੱਭਿ.ਪ੍ਰਤੀ.)- ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਇਫਕੋ ਅਤੇ ਆਈ.ਪੀ.ਐਲ. ਕੰਪਨੀ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਖਾਦ ਡੀਲਰਾਂ ਨੂੰ 300 ਪੀ.ਓ.ਐਸ. ਮਸ਼ੀਨਾਂ ਵੰਡੀਆਂ ਗਈਆਂ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਮੌਜੂਦ ਵੱਖ-ਵੱਖ ਖਾਦਾਂ ਦਾ ਸਟਾਕ ਕਲੀਅਰ ਕੀਤਾ ਜਾਵੇ ਤਾਂ ਜੋ ਖਾਦ ਦੀ ਨਿਰਵਿਘਨ ਸਪਲਾਈ ਹੋ ਸਕੇ | ਉਨ੍ਹਾਂ ਡੀਲਰਾਂ ਨੂੰ ਹਦਾਇਤ ਕੀਤੀ ਕਿ ਜਦੋਂ ਵੀ ਕੋਈ ਕਿਸਾਨ ਬੀਜ/ਖਾਦ ਦੀ ਖ਼ਰੀਦ ਕਰਦਾ ਹੈ ਤਾਂ ਉਸ ਨੂੰ ਪੱਕਾ ਬਿੱਲ ਦੇਣਾ ਲਾਜ਼ਮੀ ਬਣਾਇਆ ਜਾਵੇ ਅਤੇ ਖਾਦ ਨਾਲ ਕੋਈ ਬੇਲੋੜੀ ਵਸਤੂ ਸ਼ਾਮਿਲ ਨਾ ਕੀਤੀ ਜਾਵੇ | ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਪੀ.ਓ.ਐਸ. ਮਸ਼ੀਨ ਡੀਲਰਾਂ ਨੂੰ ਅਲਾਟ ਹੋਈ ਖਾਦ ਦਾ ਰਿਕਾਰਡ ਮੇਨਟੇਨ ਕਰਦੀ ਹੈ, ਜਿਸ ਦਾ ਮੰਤਵ ਹੈ ਕਿ ਕਿਸਾਨਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਖਾਦ ਮੁਹੱਈਆ ਕਰਵਾਈ ਜਾ ਸਕੇ | ਇਸ ਮੌਕੇ ਸ਼ਗਨਦੀਪ ਕੌਰ, ਗੁਰਪ੍ਰੀਤ ਸਿੰਘ, ਗੁਰਿੰਦਰਜੀਤ ਸਿੰਘ ਅਤੇ ਅਮਨ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭੀਖੀ ਬਲਾਕ ਤੋੜਿਆ ਤਾਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਹਿਸਾਬ ਕਰਾਂਗੇ ਬਰਾਬਰ-ਆਗੂ ਅਗਲੀ ਖ਼ਬਰ ਲੁਧਿਆਣਾ 'ਚ ਰੋਸ ਮੁਜ਼ਾਹਰਾ ਕਰਨ ਲਈ ਜਾਂਦੇ ਵਪਾਰੀਆਂ ਤੇ ਸੰਘਰਸ਼ ਕਮੇਟੀ ਦੇ ਆਗੂਆਂ ਦੀ ਪੁਲਿਸ ਨੇ ਕੀਤੀ ਘੇਰਾਬੰਦੀ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।