17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਘਰ ਵਾਪਸੀ ਉਪਰੰਤ ਅੱਜ ਚੰਡੀਗੜ੍ਹ ਤੋਂ ਪਹੁੰਚਣਗੇ ਰਾਮਪੁਰਾ ਫੂਲ

ਹਲਕਾ ਇੰਚਾਰਜ ਹਰਿੰਦਰ ਮਹਿਰਾਜ <br/> 17-06-2025
ਮਹਿਰਾਜ, 16 ਜੂਨ (ਸੁਖਪਾਲ ਮਹਿਰਾਜ)-ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰਨ ਉਪਰੰਤ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅੱਜ ਚੰਡੀਗੜ੍ਹ ਤੋਂ ਵਾਪਸ ਰਾਮਪੁਰਾ ਫੂਲ ਪਹੁੰਚ ਰਹੇ ਹਨ ਜਿੱਥੇ ਉਨ੍ਹਾਂ ਦਾ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਹਲਕਾ ਇੰਚਾਰਜ ਹਰਿੰਦਰ ਮਹਿਰਾਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਵੇਰੇ ਲਗਭਗ 10 ਕੁ ਵਜੇ ਸ. ਮਲੂਕਾ ਜੀ ਟੀ ਰੋਡ ਨੇੜੇ ਖ਼ਾਲਸਾ ਮਾਰਕੀਟ ਪਹੁੰਚਣਗੇ | ਜਿੱਥੇ ਉਨ੍ਹਾਂ ਦਾ ਪਾਰਟੀ ਵਰਕਰਾਂ ਵਲੋਂ ਸਵਾਗਤ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਕਾਫ਼ਲੇ ਦੇ ਰੂਪ ਵਿਚ ਸਮੁੱਚੇ ਪਾਰਟੀ ਵਰਕਰ ਉਨ੍ਹਾਂ ਨੂੰ ਪਿੰਡ ਮਲੂਕਾ ਤੱਕ ਲੈ ਕੇ ਜਾਣਗੇ | ਹਰਿੰਦਰ ਮਹਿਰਾਜ ਨੇ ਕਿਹਾ ਕਿ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿਕੰਦਰ ਸਿੰਘ ਮਲੂਕਾ ਦੀ ਘਰ ਵਾਪਸੀ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ ਅਤੇ ਪਾਰਟੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ | ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਇਹ ਚੰਗਾ ਕਦਮ ਹੋਵੇਗਾ | ਉਨ੍ਹਾਂ ਕਿਹਾ ਕਿ ਅਜਿਹੇ ਯਤਨਾਂ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ 2027 ਦੀਆਂ ਚੋਣਾਂ ਵਿਚ ਪਾਰਟੀ ਜਿੱਤ ਪ੍ਰਾਪਤ ਕਰੇਗੀ | ਉਨ੍ਹਾਂ ਨੇ ਸਮੁੱਚੇ ਹਲਕੇ ਦੇ ਵਰਕਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਪੁਰਜ਼ੋਰ ਅਪੀਲ ਵੀ ਕੀਤੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਵੱਡੇ ਨੇਤਾ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ |
ਪਿਛਲੀ ਖ਼ਬਰ ਵਿਧਾਇਕ ਵਲੋਂ ਢੇਲਵਾਂ ਦੇ ਖੇਤਾਂ ਲਈ ਮੋਘਾ-23775 ਦਾ ਰਸਮੀ ਉਦਘਾਟਨ ਅਗਲੀ ਖ਼ਬਰ ਭੀਖੀ ਬਲਾਕ ਤੋੜਿਆ ਤਾਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਹਿਸਾਬ ਕਰਾਂਗੇ ਬਰਾਬਰ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।