17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰਬਾਜ਼ ਸਿੰਘ ਸਿੱਧੂ ਵੱਲੋਂ ਪਿੰਡਾਂ ਦਾ ਦੌਰਾ-ਮੱੁਢਲੇ ਵਿਕਾਸ ਕਾਰਜਾਂ 'ਚ ਖੜੋਤ 'ਤੇ ਸਰਕਾਰ ਨੂੰ ਘੇਰਿਆ

ਅਜੀਤ ਡੈਸਕ 17-06-2025
ਤਲਵੰਡੀ ਸਾਬੋ, 16 ਜੂਨ (ਰਣਜੀਤ ਸਿੰਘ ਰਾਜੂ)-ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਸਪੁੱਤਰ ਅਤੇ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਅੱਜ ਕੁਝ ਪਿੰਡਾਂ ਦੇ ਦੌਰੇ ਦੌਰਾਨ ਜਿੱਥੇ ਵਰਕਰਾਂ ਅਤੇ ਆਮ ਲੋਕਾਂ ਦੇ ਨਿੱਜੀ ਪ੍ਰੋਗਰਾਮਾਂ 'ਚ ਹਾਜ਼ਰੀ ਭਰੀ, ਉਥੇ ਉਨ੍ਹਾਂ ਨੇ ਪਿੰਡਾਂ/ਸ਼ਹਿਰਾਂ 'ਚ ਮੱੁਢਲੇ ਵਿਕਾਸ ਕਾਰਜਾਂ 'ਚ ਵੀ ਖੜੋਤ ਆ ਜਾਣ 'ਤੇ ਸੂਬਾ ਸਰਕਾਰ ਨੂੰ ਘੇਰਦਿਆਂ ਵਿਕਾਸ ਲਈ ਫੰਡ ਜਾਰੀ ਨਾ ਕਰਨ ਦੇ ਦੋਸ਼ ਲਾਏ | ਪਿੰਡ ਲੇਲੇਵਾਲਾ ਵਿਖੇ ਸਿੱਧੂ ਪਰਿਵਾਰ ਦੇ ਕਰੀਬੀ ਬਲਵੰਤ ਸਿੰਘ ਲੇਲੇਵਾਲਾ ਸਾਬਕਾ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਦੇ ਘਰ ਵਿਖੇ ਗੱਲਬਾਤ ਕਰਦਿਆਂ ਗੁਰਬਾਜ਼ ਸਿੰਘ ਸਿੱਧੂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਵੱਖ-ਵੱਖ ਸ੍ਰੋਤਾਂ ਰਾਹੀਂ ਕਰੋੜਾਂ ਰੁਪਿਆ ਮਾਲੀਆ ਇਕੱਤਰ ਕਰਨ ਦੇ ਆਮ ਆਦਮੀ ਪਾਰਟੀ ਦੇ ਦਾਅਵੇ ਸਰਕਾਰ ਬਨਣ ਦੇ ਤਿੰਨ ਸਾਲ ਬਾਅਦ ਵੀ ਪੂਰੇ ਹੁੰਦੇ ਦਿਖਾਈ ਨਹੀਂ ਦੇ ਰਹੇ ਅਤੇ ਹਾਲਾਤ ਇਹ ਨੇ ਕਿ ਸੂਬਾ ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਪੈਸੇ ਦੀ ਕਮੀ ਦੀਆਂ ਖ਼ਬਰਾਂ ਨਸ਼ਰ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਕਿਤੇ ਕੋਈ ਨਵਾਂ ਵਿਕਾਸ ਦਾ ਪ੍ਰਾਜੈਕਟ ਤਾਂ ਕੀ ਸ਼ੁਰੂ ਹੋਣਾ ਸੀ ਸਗੋਂ ਪੁਰਾਣੀਆਂ ਸਰਕਾਰਾਂ ਵਲੋਂ ਸ਼ੁਰੂ ਕੀਤੇ ਕਈ ਪ੍ਰਾਜੈਕਟ ਫੰਡਾਂ ਦੀ ਘਾਟ ਕਾਰਣ ਅੱਧਵਾਟੇ ਲਟਕ ਗਏ ਹਨ, ਪਰ ਸੂਬਾ ਸਰਕਾਰ ਸਿਰ ਕਰਜ਼ੇ ਦੀ ਪੰਡ ਭਾਰੀ ਹੁੰਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਇਹ ਜਵਾਬ ਦੇਵੇ ਕਿ ਜਦੋਂ ਪਿੰਡਾਂ/ਸ਼ਹਿਰਾਂ ਦਾ ਵਿਕਾਸ ਹੀ ਨਹੀਂ ਹੋ ਰਿਹਾ ਫਿਰ ਕਰਜ਼ੇ ਦੀ ਰਕਮ ਦਾ ਕੀਤਾ ਕੀ ਜਾ ਰਿਹੈ | ਸਿੱਧੂ ਨੇ ਇਸ ਮੌਕੇ ਲੋਕ ਮੁਸ਼ਕਿਲਾਂ ਵੀ ਸੁਣੀਆਂ ਅਤੇ ਜਲਦ ਹੱਲ ਦਾ ਭਰੋਸਾ ਦਿੱਤਾ | ਉਨ੍ਹਾਂ ਨਾਲ ਕਾਂਗਰਸੀ ਆਗੂ ਸੁਖਬੀਰ ਸਿੰਘ ਚੱਠਾ, ਬਹਾਦਰ ਸਿੰਘ ਸਾਬਕਾ ਸਰਪੰਚ ਲੇਲੇਵਾਲਾ, ਜਸਵਿੰਦਰ ਸਿੰਘ ਰਾਜੂ, ਸਤਨਾਮ ਸਿੰਘ ਲੇਲੇਵਾਲਾ, ਮਨਪ੍ਰੀਤ ਸਿੰਘ ਧਾਲੀਵਾਲ, ਸੁਰਜੀਤ ਸ਼ਰਮਾ ਜਗ੍ਹਾ ਰਾਮ ਤੀਰਥ, ਕਿ੍ਸ਼ਨ ਯਾਦਵ, ਹਰਪਾਲ ਗਿੱਲ ਆਦਿ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਫੂਲ ਟਾਊਨ ਵਿਖੇ ਟੂਰਨਾਮੈਂਟ ਦੌਰਾਨ ਪਹਿਲੇ ਦਿਨ ਕਬੱਡੀ ਅਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।