17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 17-06-2025
ਕੋਟਫੱਤਾ, 16 ਜੂਨ (ਰਣਜੀਤ ਸਿੰਘ ਬੁੱਟਰ)-ਕੋਟਸ਼ਮੀਰ ਦੇ ਗੁਰਦੁਆਰਾ ਬੁੰਗਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਤੇ ਸਮੂਹ ਸਿੱਖ ਸੰਗਤ ਨੇ ਮਿਲ ਕੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ | ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਠੰਡੇ ਮਿੱਠੇ ਜਲ ਛਬੀਲ ਵੀ ਲਗਾਈ ਗਈ | ਨਸੀਬ ਸਿੰਘ ਗ੍ਰੰਥੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵਿਤਾ ਵੀ ਬੋਲੀ ਗਈ | ਇਸ ਮੌਕੇ ਗੁਰਦੁਆਰਾ ਬੁੰਗਾ ਸਾਹਿਬ ਦੀ ਸਮੁੱਚੀ ਕਮੇਟੀ ਅਤੇ ਨਗਰ ਦੀਆਂ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਭਰੋਸਿਆਂ ਦੀ ਟੇਕ 'ਤੇ ਬਣ ਰਿਹਾ ਸ਼ਹਿਰ ਦਾ ਓਵਰ ਬਰਿੱਜ ਅਗਲੀ ਖ਼ਬਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਪਿੰਡਾਂ ਦਾ ਦੌਰਾ-ਮੱੁਢਲੇ ਵਿਕਾਸ ਕਾਰਜਾਂ 'ਚ ਖੜੋਤ 'ਤੇ ਸਰਕਾਰ ਨੂੰ ਘੇਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।