17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸਿਕੰਦਰ ਸਿੰਘ ਮਲੂਕਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ 'ਤੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ

ਅਜੀਤ ਡੈਸਕ 17-06-2025
ਮਹਿਮਾ ਸਰਜਾ, 16 ਜੂਨ (ਬਲਦੇਵ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਕਾਲੀ ਦਲ ਵਿਚ ਘਰ ਵਾਪਸੀ 'ਤੇ ਕਸਬਾ ਮਹਿਮਾ ਸਰਜਾ ਦੇ ਅਕਾਲੀ ਦਲ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਅਕਾਲੀ ਦਲ ਦੇ ਵਰਕਰਾਂ ਨੇ ਕਿਹਾ ਕਿ ਸਿਕੰਦਰ ਸਿੰਘ ਮਲੂਕਾ ਦੀ ਘਰ ਵਾਪਸੀ ਨਾਲ ਪਾਰਟੀ ਨੂੰ ਹੋਰ ਤਾਕਤ ਮਿਲੇਗੀ | ਇਸ ਮੌਕੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਇਕੱਤਰ ਹੋ ਕੇ ਖੁਸ਼ੀ ਮਨਾਈ ਅਤੇ ਲੱਡੂ ਵੰਡੇ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਗੋਨਿਆਨਾ, ਜਥੇਦਾਰ ਇਕਬਾਲ ਸਿੰਘ ਬਰਕੰਦੀ, ਸਾਬਕਾ ਸਰਪੰਚ ਜਗਜੀਤ ਸਿੰਘ ਐਡਵੋਕੇਟ, ਸੁਖਰਾਜ ਸਿੰਘ ਰਾਜੀ, ਗਰਦੌਰ ਸਿੰਘ ਸੰਧੂ, ਸਾਬਕਾ ਸਰਪੰਚ ਅਮਰਜੀਤ ਸਿੰਘ ਜੰਡਾਂਵਾਲਾ, ਜਗਤਾਰ ਸਿੰਘ ਕੋਠੇ ਫੂਲਾ ਸਿੰਘ ਵਾਲੇ, ਸਾਬਕਾ ਸਰਪੰਚ ਬਲਕਰਨ ਸਿੰਘ, ਮਹਿਮਾ ਭਗਵਾਨਾ, ਸਾਬਕਾ ਸਰਪੰਚ ਬੇਅੰਤ ਸਿੰਘ ਲੱਖੀ ਜੰਗਲ, ਸਾਬਕਾ ਸਰਪੰਚ ਰਾਜਵਿੰਦਰ ਸਿੰਘ ਨਹਿਰੂ ਕੋਠੇ ਨਾਥੀਆਨਾ, ਸਾਬਕਾ ਸਰਪੰਚ ਸੁਖਮੰਦਰ ਸਿੰਘ ਮਹਿਮਾ ਸਵਾਈ, ਗੁਰਸ਼ਰਨ ਸਿੰਘ ਅÏਲਖ, ਟੇਕ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਭਿੰਦਰ ਸਿੰਘ ਆਕਲੀਆ, ਚਰਨਜੀਤ ਸ਼ਰਮਾ, ਸਾਬਕਾ ਸਰਪੰਚ ਰਾਜਾ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ ਕੋਠੇ ਇੰਦਰ ਸਿੰਘ ਵਾਲੇ, ਸਾਬਕਾ ਸਰਪੰਚ ਕੇਵਲ ਸਿੰਘ, ਪ੍ਰਧਾਨ ਬਲਜਿੰਦਰ ਸਿੰਘ ਬਰਕੰਦੀ, ਸਾਬਕਾ ਚੇਅਰਮੈਨ ਸਿਕੰਦਰ ਸਿੰਘ, ਬਰਾੜ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਬਰਕੰਦੀ, ਗ਼ਮਦੂਰ ਸਿੰਘ ਬਰਕੰਦੀ, ਸਾਬਕਾ ਸਰਪੰਚ ਜਗਸੀਰ ਸਿੰਘ ਗੰਗਾ, ਪਾਲ ਸਿੰਘ ਗੰਗਾ ਸਾਬਕਾ ਸਰਪੰਚ ਸਰਬਜੀਤ ਸ਼ਰਮਾ ਅਬਲੂ, ਸਾਬਕਾ ਸਰਪੰਚ ਨਿਰਮਲ ਸਿੰਘ, ਬੂਟਾ ਸਿੰਘ ਮਹਿਮਾ ਭਗਵਾਨਾ, ਐਸ ਸੀ ਵਿੰਗ ਦੇ ਪ੍ਰਧਾਨ ਭੋਲਾ ਸਿੰਘ ਅਬਲੂ, ਮਨਜੀਤ ਸਿੰਘ ਪੰਚ ਮਹਿਮਾ ਸਵਾਈ ਮੌਜੂਦ ਸਨ |
ਪਿਛਲੀ ਖ਼ਬਰ ਨੌਜਵਾਨ ਨੇ ਕੀਤਾ ਨਾਬਾਲਗ ਨਾਲ ਜਬਰ ਜਨਾਹ-ਪੁਲਿਸ ਵਲੋਂ ਕੇਸ ਦਰਜ ਅਗਲੀ ਖ਼ਬਰ ਬਠਿੰਡਾ ਵਿਚ ਕੰਨਾਂ ਦਾ ਫ਼ਰੀ ਟੈੱਸਟ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।