ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਸਥਾਨਕ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਇੰਚਾਰਜ ਗੁਰਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਜਸਵੀਰ ਸਿੰਘ ਸ਼ੱਕੀ ਵਿਅਕਤੀਆਂ ਦੀ ਭਾਲਦੇ ਸੰਬੰਧ ਵਿਚ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਰਾਮ ਅਵਤਾਰ ਵਾਸੀ ਲਹਿਲ ਖ਼ੁਰਦ ਜੋ ਨਸ਼ੇ ਵੇਚਣ ਦਾ ਧੰਦਾ ਕਰਦਾ ਹੈ | ਉਹ ਅੱਜ ਨਸ਼ੀਲੀਆਂ ਗੋਲੀਆਂ ਦੇਣ ਲਈ ਮੰਗਤ ਸਿੰਘ ਉਰਫ਼ ਗਗਨ ਵਾਸੀ ਲਹਿਰਾਗਾਗਾ ਕੋਲ ਆਵੇਗਾ | ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਵਿਅਕਤੀਆਂ ਨੂੰ 150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਨਸ਼ਾ ਰੋਕੋ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ |