17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਦਿਗਵਿਜੈ ਕਪਿਲ ਨੇ ਵਿਜੀਲੈਂਸ ਬਠਿੰਡਾ ਦੇ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 17-06-2025
ਬਠਿੰਡਾ, 16 ਜੂਨ (ਪੱਤਰ ਪ੍ਰੇਰਕ)- ਅੱਜ ਦਿਗਵਿਜੈ ਕਪਿਲ ਨੇ ਵਿਜੀਲੈਂਸ ਦੇ ਐਸ.ਐਸ.ਪੀ. ਬਠਿੰਡਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ ਤੇ ਉਨ੍ਹਾਂ ਭਿ੍ਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਹੈ | ਐਸ.ਐਸ.ਪੀ. ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਰਿਸ਼ਵਤ ਮੰਗਦਾ ਹੈ ਜਾਂ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਲਈ ਕਹਿੰਦਾ ਹੈ ਤਾਂ ਬਿਨ੍ਹਾਂ ਕਿਸੇ ਡਰ-ਭੈਅ ਦੇ ਵਿਜੀਲੈਂਸ ਦੇ ਟੋਲ-ਫਰੀ ਨੰਬਰ 'ਤੇ ਸ਼ਿਕਾਇਤ ਦਰਜ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੀ ਸੁਣਵਾਈ ਕਰਦਿਆਂ 4 ਦਿਨਾਂ ਵਿਚ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ ਤੇ ਇਸ ਦੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਗੈਰ ਰਾਜਨੀਤਕ ਨੇ ਮੀਟਿੰਗ ਦੌਰਾਨ ਕਿਸਾਨੀ ਮੁੱਦਿਆਂ 'ਤੇ ਕੀਤੀ ਵਿਚਾਰ ਚਰਚਾ ਅਗਲੀ ਖ਼ਬਰ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।