ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ): ਚਿਲਡਰਨ ਪਾਰਕ ਬਠਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਪੰਜਾਬ ਗੈਰ ਰਾਜਨੀਤਕ ਦੀ ਮੀਟਿੰਗ ਸੂਬਾ ਚੇਅਰਮੈਨ ਸੁਰਜੀਤ ਸਿੰਘ ਸੰਦੋਹਾ ਦੀ ਪ੍ਰਧਾਨਗੀ ਹੇਠ ਸਥਾਨਕ ਚਿਲਡਰਨ ਪਾਰਕ ਵਿਖੇ ਹੋਈ | ਜਿਸ ਵਿਚ ਕਿਸਾਨੀ ਨਾਲ ਸਬੰਧਿਤ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਡੀ.ਏ.ਪੀ ਖਾਦ ਅਤੇ ਯੂਰੀਆ ਖਾਦ ਦੀ ਸਪਲਾਈ ਯਕੀਨੀ ਬਣਾਈ ਜਾਵੇ | ਝੋਨੇ ਦੌਰਾਨ ਬਿਜਲੀ ਦੀ ਨਿਰੰਤਰ ਸਪਲਾਈ ਅਤੇ ਨਹਿਰੀ ਪਾਣੀ ਦਿੱਤਾ ਜਾਵੇ | ਕਿਸਾਨੀ ਨੂੰ ਆਰਥਿਕ ਲੀਹ 'ਤੇ ਲਿਆਉਣ ਲਈ ਖ਼ਸਖ਼ਸ ਦੀ ਖੇਤੀ ਨੂੰ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਕੇ ਲਾਗੂ ਕੀਤਾ ਜਾਵੇ | ਜਿਸ ਤਰ੍ਹਾਂ ਦੂਜੀਆਂ ਸਟੇਟਾਂ ਦੇ ਲੋਕ ਪੰਜਾਬ ਵਿਚ ਜ਼ਮੀਨ ਖ਼ਰੀਦ ਲੈਂਦੇ ਹਨ, ਉਸੇ ਤਰਜ਼ 'ਤੇ ਪੰਜਾਬ ਨੂੰ ਹੋਰਾਂ ਸਟੇਟਾਂ ਜਿਵੇਂ ਕਿ ਰਾਜਸਥਾਨ ਵਿਚ ਜ਼ਮੀਨ ਖ਼ਰੀਦਣ ਲਈ ਮਨਜ਼ੂਰੀ ਦਿੱਤੀ ਜਾਵੇ | ਸਰਕਾਰ ਨੇ ਆਨਲਾਈਨ ਗਿਰਦਾਵਰੀ ਕਰਨ ਲਈ ਮੁਲਾਜ਼ਮਾਂ ਨੂੰ ਠੇਕੇ 'ਤੇ ਰੱਖੇ ਸਨ, ਉਨ੍ਹਾਂ ਦੀ ਬਣਦੀ ਤਨਖ਼ਾਹ ਨਹੀਂ ਦਿੱਤੀ ਗਈ ਤੇ ਕੰਮ ਤੋਂ ਫ਼ਾਰਗ ਕਰ ਦਿੱਤਾ | ਉਨ੍ਹਾਂ ਨੂੰ ਕੰਮ 'ਤੇ ਰੱਖਿਆ ਜਾਵੇ ਤੇ ਉਨ੍ਹਾਂ ਦੀ ਤਨਖ਼ਾਹ ਦਿੱਤੀ ਜਾਵੇ | ਇਸ ਮੌਕੇ ਯੂਨੀਅਨ ਦੇ ਅਹੁਦੇਦਾਰ ਸਰਬਜੀਤ ਸਿੰਘ, ਮੇਲਾ ਸਿੰਘ, ਜਸਵੀਰ ਰੰਧਾਵਾ, ਮੀਤ ਪ੍ਰਧਾਨ ਜਸਪਿੰਦਰ ਸਿੰਘ ਕੋਟਫੱਤਾ, ਗੁਰਤੇਜ ਸਿੰਘ ਜਰਨਲ ਸਕੱਤਰ, ਲਖਵੀਰ ਸਿੰਘ ਪੈੱ੍ਰਸ ਸਕੱਤਰ, ਮੇਜਰ ਸਿੰਘ ਸਹਾਇਕ ਸਕੱਤਰ ਆਦਿ ਹਾਜ਼ਰ ਸਨ |