ਝੁਨੀਰ, 16 ਜੂਨ (ਸੰਜੀਵ ਸਿੰਗਲਾ)- ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ 'ਚ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸ ਆਗੂ ਬਿਕਰਮ ਸਿੰਘ ਮੋਫਰ ਵਲੋਂ ਚੋਣ 'ਚ ਅਹਿਮ ਰੋਲ ਨਿਭਾਇਆ ਜਾ ਰਿਹਾ ਹੈ | ਚੋਣ ਪ੍ਰਚਾਰ ਦੌਰਾਨ ਡੋਰ ਟੂ ਡੋਰ ਕਰਦਿਆਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਣਾ ਗੁਰਜੀਤ ਸਿੰਘ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਵਰਕਰਾਂ 'ਚ ਜੋਸ਼ ਭਰ ਰਹੀ ਹੈ | ਮੋਫਰ ਨੇ ਕਿਹਾ ਕਿ ਜਿੱਥੇ ਉਨ੍ਹਾਂ ਨਾਲ ਹਲਕਾ ਸਰਦੂਲਗੜ੍ਹ ਤੋਂ ਉਨ੍ਹਾਂ ਦੀ ਪੂਰੀ ਟੀਮ ਭਾਰਤ ਭੂਸ਼ਣ ਆਸ਼ੂ ਨੂੰ ਜਿਤਾਉਣ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ ਉਸੇ ਤਰ੍ਹਾਂ ਹੀ ਪੰਜਾਬ ਭਰ ਤੋਂ ਕਾਂਗਰਸੀ ਨੇਤਾ ਅਤੇ ਵਰਕਰਾਂ ਦੇ ਹੌਸਲੇ ਬੁਲੰਦ ਹਨ | ਉਨ੍ਹਾਂ ਦਾਅਵਾ ਕੀਤਾ ਕਿ ਲੁਧਿਆਣਾ ਪੱਛਮੀ ਦੇ ਲੋਕਾਂ ਵਲੋਂ ਮਿਲ ਰਹੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਯੂਥ ਕਾਂਗਰਸ ਸਰਦੂਲਗੜ੍ਹ ਦੇ ਹਲਕਾ ਪ੍ਰਧਾਨ ਲਛਮਣ ਸਿੰਘ ਦਸੌਧੀਆਂ, ਗੁਰਪਾਲ ਸਿੰਘ ਜੈਲਦਾਰ ਜੌੜਕੀਆਂ, ਗੋਬਿੰਦਰ ਸਿੰਘ ਰਾਜੂ ਸਰਪੰਚ ਅਕਾਂਵਾਲੀ, ਯੂਥ ਆਗੂ ਜਸਵਿੰਦਰ ਸਿੰਘ ਮਾਨ ਕੋਰਵਾਲਾ, ਚਰਨਜੀਤ ਸਿੰਘ ਬਰਾੜ ਸਰਸਾ, ਸੁਖਵਿੰਦਰ ਸੁੱਖੀ ਸਰਪੰਚ ਭੰਮੇ ਖ਼ੁਰਦ, ਕੁਲਵਿੰਦਰ ਸਿੰਘ ਮੋਫਰ, ਬਲਵੰਤ ਸਿੰਘ ਕੋਰਵਾਲਾ ਬਲਾਕ ਪ੍ਰਧਾਨ ਝੁਨੀਰ, ਜੱਗਾ ਸਿੰਘ ਬੁਰਜ, ਅਰਸੂ ਸਿੰਘ ਅੱਕਾਂਵਾਲੀ ਆਦਿ ਹਾਜ਼ਰ ਸਨ |