30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਮੋਟਰਸਾਈਕਲ ਸਵਾਰ ਤਸਕਰਾਂ ਨੂੰ 10 ਕਿੱਲੋ ਭੁੱਕੀ ਪੋਸਤ ਸਮੇਤ ਕੀਤਾ ਕਾਬੂ <br/>

ਭੁੱਕੀ ਸਮੇਤ ਕਾਬੂ ਕੀਤੇ ਗਏ ਤਸਕਰ ਪੁਲਿਸ ਪਾਰਟੀ ਨਾਲ | ਤਸਵੀਰ : ਸੁਖਤੇਜ ਧਾਲੀਵਾਲ <br/> 19-06-2025
ਸੰਗਤ ਮੰਡੀ, 18 ਜੂਨ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੀ ਪੁਲਿਸ ਨੇ ਇੱਕ ਔਰਤ ਸਮੇਤ ਦੋ ਮੋਟਰਸਾਈਕਲ ਸਵਾਰਾਂ ਨੂੰ 10 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਥਾਣੇਦਾਰ ਸੁਖਜੰਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸਮੇਤ ਪੁਲਿਸ ਪਾਰਟੀ ਸ਼ੱਕੀ ਤਸਕਰਾਂ ਨੂੰ ਫੜਨ ਲਈ ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਕੋਲ ਲਸਾੜਾ ਨਾਲੇ ਦੇ ਪੁਲ 'ਤੇ ਨਾਕਾ ਲਗਾਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ | ਡੱਬਵਾਲੀ ਸਾਈਡ ਤੋਂ ਆ ਰਹੇ ਮੋਟਰਸਾਈਕਲ ਸਵਾਰਾਂ ਨੂੰ ਰੋਕ ਕੇ ਤਲਾਸ਼ੀ ਕੀਤੀ ਗਈ ਤਾਂ ਉਨ੍ਹਾਂ ਕੋਲੋਂ 10 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ | ਕਾਬੂ ਕੀਤੇ ਗਏ ਤਸਕਰਾਂ ਦੀ ਪਛਾਣ ਲਵਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਥਰਾਲਾ ਅਤੇ ਅਮਨਦੀਪ ਕੌਰ ਪਤਨੀ ਲੱਖਾ ਸਿੰਘ ਵਾਸੀ ਬੁੱਟਰ ਬਖੂਆ ਦੇ ਤੌਰ 'ਤੇ ਕੀਤੀ ਗਈ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਤਸਕਰਾਂ ਵਿਰੁੱਧ ਥਾਣਾ ਸੰਗਤ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਹਵਾਲਾਤ 'ਚ ਬੰਦ ਕਰ ਦਿੱਤਾ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵਿਮੈਨ ਬੱਲੋ੍ਹ ਦਾ ਬੀ.ਏ. ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ 100 ਫ਼ੀਸਦੀ <br/> ਅਗਲੀ ਖ਼ਬਰ 19-06-2025

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।