30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵਿਮੈਨ ਬੱਲੋ੍ਹ ਦਾ ਬੀ.ਏ. ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ 100 ਫ਼ੀਸਦੀ <br/>

ਬੀ.ਏ. ਸਮੈਸਟਰ ਪੰਜਵਾਂ ਦੇ ਨਤੀਜੇ 'ਚ ਮੋਹਰੀ ਰਹੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਤੇ ਸਟਾਫ਼ | ਅਜੀਤ ਤਸਵੀਰ <br/> 19-06-2025
ਚਾਉਕੇ, 18 ਜੂਨ (ਮਨਜੀਤ ਸਿੰਘ ਘੜੈਲੀ)- ਲੜਕੀਆਂ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵਿਮੈਨ, ਬੱਲੋ੍ਹ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਏ ਭਾਗ ਤੀਜਾ ਸਮੈਸਟਰ ਪੰਜਵਾਂ ਦੇ ਨਤੀਜੇ 'ਚ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਆਪਣੇ ਮੋਹਰੀ ਸਥਾਨ ਕਾਇਮ ਰੱਖਦੇ ਹੋਏ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਲਾਸ ਇੰਚਾਰਜ ਪ੍ਰੋ. ਅਮਨਦੀਪ ਕੌਰ ਨੇ ਕਿਹਾ ਕਿ ਇਸ ਨਤੀਜੇ ਦੀਆਂ ਸਾਰੀਆਂ ਵਿਦਿਆਰਥਣਾਂ ਨੇ ਵਧੀਆ ਨੰਬਰਾਂ ਨਾਲ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ ਹੈ | ਰੇਨਕਾਂ ਸ਼ਰਮਾ ਪੁੱਤਰੀ ਕਿ੍ਸ਼ਨ ਦੇਵ ਸ਼ਰਮਾ ਨੇ 85.6 ਪ੍ਰਤੀਸ਼ਤ, ਗੁਰਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਨੇ 83.4 ਪ੍ਰਤੀਸ਼ਤ, ਮਨਦੀਪ ਕੌਰ ਪੁੱਤਰੀ ਹਰਬੰਸ ਸਿੰਘ ਨੇ 82.4 ਪ੍ਰਤੀਸ਼ਤ ਅੰਕ ਪ੍ਰਾਪਤ ਕ੍ਰਮਵਾਰ, ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਇੰਜ. ਯੁਵਰਾਜ ਗਰਗ ਨੇ ਸ਼ਾਨਦਾਰ ਨਤੀਜੇ 'ਤੇ ਤਸੱਲੀ ਪ੍ਰਗਟ ਕਰਦਿਆ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀ ਦੇ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਕਾਲਜ ਪਿ੍ੰਸੀਪਲ ਡਾ. ਬਲਜੀਤ ਕੌਰ ਸਿੱਧੂ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਕਾਲਜ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ 'ਚ ਲਗਾਤਾਰ ਪੁਜ਼ੀਸ਼ਨਾਂ ਹਾਸਲ ਕਰਦੇ ਆ ਰਹੇ ਹਨ ਅਤੇ ਉਮੀਦ ਕੀਤੀ ਕਿ ਭਵਿੱਖ 'ਚ ਵੀ ਇਸੇ ਤਰ੍ਹਾਂ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਦੇ ਰਹਿਣਗੇ | ਕਾਲਜ ਵਾਇਸ ਪਿ੍ੰਸੀਪਲ ਮੈਡਮ ਪੱਲਵੀ ਨੇ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਕਾਲਜ ਦੇ ਅਧਿਆਪਕਾਂ ਨੂੰ ਜਾਂਦਾ ਹੈ, ਜਿੰਨ੍ਹਾਂ ਦੀ ਸਖ਼ਤ ਮਿਹਨਤ ਅਤੇ ਯੋਗ ਅਗਵਾਈ ਸਦਕਾ ਵਿਦਿਆਰਥੀ ਲਗਾਤਾਰ ਪੁਜ਼ੀਸ਼ਨਾਂ ਹਾਸਲ ਕਰ ਰਹੇ ਹਨ | ਇਸ ਮੌਕੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਮੁੱਚੀ ਮੈਨੇਜਮੈਂਟ ਅਤੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਮੁਕੇਸ਼ ਸਿੰਗਲਾ, ਜਨਰਲ ਸਕੱਤਰ ਇੰਜ.ਹਿਤੇਸ਼ ਸਿੰਗਲਾ ਨੇ ਸਮੂਹ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਵਿਦਿਆਰਥਣਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਪੁਲਿਸ ਨੇ ਵੱਡੇ ਲਾਮ-ਲਸ਼ਕਰ ਨਾਲ ਨਸ਼ਿਆਂ ਦਾ ਗੜ੍ਹ ਮੰਨੀ ਜਾਂਦੀ ਬੀੜ ਤਲਾਬ ਬਸਤੀ 'ਚ ਕੀਤੀ ਚੈਕਿੰਗ <br/> ਅਗਲੀ ਖ਼ਬਰ ਮੋਟਰਸਾਈਕਲ ਸਵਾਰ ਤਸਕਰਾਂ ਨੂੰ 10 ਕਿੱਲੋ ਭੁੱਕੀ ਪੋਸਤ ਸਮੇਤ ਕੀਤਾ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।