ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ
ਅਜੀਤ ਡੈਸਕ
19-06-2025
ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸਹਾਇਕ ਕਮਿਸ਼ਨਰ (ਜਨਰਲ) ਗਗਨਦੀਪ ਸਿੰਘ ਨੇ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ 21 ਜੂਨ 2025 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ | ਇਸ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਗਗਨਦੀਪ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਵਾਲੀ ਥਾਂ 'ਤੇ ਮੈਡੀਕਲ ਟੀਮਾਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਕਿੰਗ ਆਦਿ ਦੇ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ | ਉਨ੍ਹਾਂ ਮੰਡੀ ਬੋਰਡ ਨੂੰ ਪੀਣ ਵਾਲੇ ਪਾਣੀ, ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ 'ਤੇ ਸਾਫ-ਸਫਾਈ ਨੂੰ ਯਕੀਨੀ ਬਣਾਉਣ ਲਈ ਹਦਾਇਤ ਕੀਤੀ |