30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਕਾਂਗਰਸ ਦੇ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਤਿਆਰੀਆਂ ਆਰੰਭਣ ਦਾ ਸੱਦਾ <br/>

ਬੁਢਲਾਡਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬੀਰਇੰਦਰ ਸਿੰਘ ਧਾਲੀਵਾਲ, ਨਾਲ ਡਾ. ਰਣਵੀਰ ਕੌਰ ਮੀਆਂ ਤੇ ਹੋਰ ਆਗੂ | ਤਸਵੀਰ : ਟੋਨੀ ਬੁਢਲਾਡਾ <br/> 19-06-2025
ਬੁਢਲਾਡਾ, 18 ਜੂਨ (ਸਵਰਨ ਸਿੰਘ ਰਾਹੀ)- ਬਲਾਕ ਕਾਂਗਰਸ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਕੋਆਰਡੀਨੇਟਰ ਬੀਰਇੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਹੁਣ ਤੋਂ ਹੀ ਤਿਆਰੀਆਂ ਆਰੰਭ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਇਨ੍ਹਾਂ ਚੋਣਾਂ 'ਚ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਪੰਜਾਬ ਅੰਦਰ ਇਕ ਧਰਮ ਨਿਰਪੱਖ ਅਤੇ ਅਮਨ ਸ਼ਾਂਤੀ ਕਾਇਮ ਕਰਨ ਵਾਲੀ ਕਾਂਗਰਸ ਸਰਕਾਰ ਕਾਇਮ ਹੋ ਸਕੇ | ਸਮੂਹ ਵਰਕਰਾਂ ਨੂੰ ਹੁਣੇ ਤੋਂ ਹੀ ਆਪਣੇ ਪੱਧਰ 'ਤੇ ਛੋਟੇ-ਮੋਟੇ ਗਿਲੇ ਸ਼ਿਕਵੇ ਭੁਲਾ ਕੇ ਸਿਰਫ਼ ਤੇ ਸਿਰਫ਼ ਪਾਰਟੀ ਮਜ਼ਬੂਤੀ ਦੀ ਗੱਲ ਕਰਨੀ ਚਾਹੀਦੀ ਹੈ | ਪਾਰਟੀ ਦੇ ਹਲਕਾ ਇੰਚਾਰਜ ਡਾ: ਰਣਵੀਰ ਕੌਰ ਮੀਆਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਪੱਧਰ 'ਤੇ ਕੰਮ ਕਰ ਰਹੇ ਵਰਕਰ ਹੁਣ ਆਉਂਦੀਆਂ ਚੋਣਾਂ ਦੇ ਲਈ ਹੋਰ ਤਨਦੇਹੀ ਨਾਲ ਕੰਮ ਕਰਨਗੇ | ਯੂਥ ਕਾਂਗਰਸ ਦੇ ਰਾਸ਼ਟਰੀ ਆਗੂ ਕੁਲਵੰਤ ਰਾਏ ਸਿੰਗਲਾ ਨੇ ਵਰਕਰਾਂ ਵਲੋਂ ਭਰੋਸਾ ਦਿਵਾਉਂਦਿਆਂ ਕਿਹਾ ਕਿ 2027 'ਚ ਇਸ ਹਲਕੇ ਅੰਦਰੋਂ ਕਾਂਗਰਸ ਹੀ ਵੱਡੀ ਪਾਰਟੀ ਬਣ ਕੇ ਉਭਰੇਗੀ | ਇਸ ਮੌਕੇ ਖੇਮ ਸਿੰਘ ਜਟਾਣਾ, ਤਰਜੀਤ ਸਿੰਘ ਚਹਿਲ, ਬਲਜੀਤ ਸ਼ਰਮਾ ਪ੍ਰਧਾਨ ਜ਼ਿਲ੍ਹਾ ਕਿਸਾਨ ਸੈਲ, ਬਲਵਿੰਦਰ ਸਿੰਘ ਸੈਦੇਵਾਲਾ, ਦਰਸ਼ਨ ਸਿੰਘ ਬੁਢਲਾਡਾ, ਗੋਪਾਲ ਸ਼ਰਮਾ ਬਰੇਟਾ, ਸੁਨੀਲ ਕੁਮਾਰ ਬੋਹਾ, ਕੁਲਵਿੰਦਰ ਸਿੰਘ ਉੱਡਤ ਸੈਦੇਵਾਲਾ, ਨਰੇਸ਼ ਕੁਮਾਰ, ਸੱਤਪਾਲ ਸਿੰਘ ਕਲੀਪੁਰ, ਕਾਲਾ ਸਿੰਘ ਅਚਾਣਕ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕੀਤਾ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਡਾਕਟਰ ਵੀਰ ਵਿਜੇ ਸਿੰਗਲ ਰਾਮਾਂ ਸਕੂਲਜ਼ ਐਸੋਸੀਏਸ਼ਨ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।