30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕੀਤਾ ਕਾਬੂ, ਮਾਮਲਾ ਦਰਜ

ਅਜੀਤ ਡੈਸਕ 19-06-2025
ਤਲਵੰਡੀ ਸਾਬੋ, 18 ਜੂਨ (ਰਣਜੀਤ ਸਿੰਘ ਰਾਜੂ)- ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੀ ਪੂਰਤੀ ਲਈ ਵਰਤੀਆਂ ਜਾਂਦੀਆਂ 50 ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਅਤੇ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ | ਥਾਣਾ ਮੁਖੀ ਤਲਵੰਡੀ ਸਾਬੋ ਪਰਬਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਵਨੀਤ ਕੌਂਡਲ ਅਤੇ ਡੀ.ਐੱਸ.ਪੀ ਤਲਵੰਡੀ ਸਾਬੋ ਰਜੇਸ ਸਨੇਹੀ ਦੇ ਦਿਸ਼ਾ ਨਿਰਦੇਸ਼ ਮੁਤਾਬਿਕ ਏ ਐਸ.ਆਈ ਜਸਕੌਰ ਸਿੰਘ ਪੁਲਿਸ ਪਾਰਟੀ ਸਮੇਤ ਤਲਵੰਡੀ ਸਾਬੋ ਤੋਂ ਪਿੰਡ ਭਾਗੀਵਾਂਦਰ ਵੱਲ ਗਸ਼ਤ ਕਰ ਰਹੇ ਸਨ ਤਾਂ ਇਕ ਵਿਅਕਤੀ ਸ਼ੱਕੀ ਹਾਲਤ 'ਚ ਸੜਕ ਦੇ ਕਿਨਾਰੇ ਖੜ੍ਹਾ ਸੀ ਜਦੋਂ ਉਸ ਦੀ ਸ਼ੱਕ ਦੇ ਅਧਾਰ 'ਤੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 50 ਗੋਲੀਆਂ ਮਾਰਕਾ ਐਲਪਰਾਜੋਮਲ ਬਰਾਮਦ ਕੀਤੀਆਂ ਗਈਆਂ | ਥਾਣਾ ਮੁਖੀ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਪਛਾਣ ਰਾਜਵੀਰ ਸਿੰਘ ਵਾਸੀ ਪਿੰਡ ਭਾਗੀਵਾਂਦਰ ਵਜੋਂ ਹੋਈ ਹੈ ਜਿਸ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਖੱਬੇ-ਪੱਖੀ ਧਿਰਾਂ ਨੇ ਟਰੰਪ ਤੇ ਨੇਤਨਯਾਹੂ ਦੇ ਪੁਤਲੇ ਸਾੜ ਕੇ ਫਿਲਸਤੀਨ ਦੇ ਹੱਕ 'ਚ ਮਨਾਇਆ ਇਕਜੁੱਟਤਾ ਦਿਵਸ <br/> ਅਗਲੀ ਖ਼ਬਰ ਕਾਂਗਰਸ ਦੇ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਤਿਆਰੀਆਂ ਆਰੰਭਣ ਦਾ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।