30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸੋਸ਼ਲ ਮੀਡੀਆ 'ਤੇ ਅਸ਼ਲੀਲਤਾ ਫੈਲਾਉਣ ਵਾਲਿਆਂ ਦੇ ਪੇਜ ਤੁਰੰਤ ਬੰਦ ਕੀਤੇ ਜਾਣ-ਦਲ ਖ਼ਾਲਸਾ <br/>

ਅਜੀਤ ਡੈਸਕ 19-06-2025
ਬਠਿੰਡਾ, 18 ਜੂਨ (ਸੱਤਪਾਲ ਸਿੰਘ ਸਿਵੀਆਂ)-ਦਲ ਖ਼ਾਲਸਾ ਦੇ ਆਗੂਆਂ ਨੇ ਅੰਮਿ੍ਤਪਾਲ ਸਿੰਘ ਮਹਿਰੋਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਹੱਕ 'ਚ ਬੋਲਦੇ ਹੋਏ ਕਿਹਾ ਕਿ ਸੋਸ਼ਲ ਮੀਡੀਆ 'ਤੇ ਅਸ਼ਲੀਲਤਾ ਫੈਲਾਉਣ ਵਾਲੇ ਲੋਕਾਂ ਦੇ ਪੇਜ ਤੁਰੰਤ ਬੰਦ ਕੀਤੇ ਜਾਣ ਅਤੇ ਉਨ੍ਹਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ | ਦਲ ਖ਼ਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ, ਕੇਂਦਰੀ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਬਠਿੰਡਾ, ਸਿੱਖ ਪ੍ਰਚਾਰਕ ਭਾਈ ਰਾਮ ਸਿੰਘ ਢਪਾਲੀ, ਬਾਬਾ ਸੁਖਪਾਲ ਸਿੰਘ ਪਾਲਾ, ਭਗਵਾਨ ਸਿੰਘ ਸੰਧੂ ਖ਼ੁਰਦ, ਬਲਜਿੰਦਰ ਸਿੰਘ ਕੋਟਭਾਰਾ ਅਤੇ ਭਾਈ ਜੀਵਨ ਸਿੰਘ ਨੇ ਕਿਹਾ ਕਿ ਕੰਚਨ ਕੁਮਾਰੀ ਵਲੋਂ ਸੋਸ਼ਲ ਮੀਡੀਆ 'ਤੇ ਪਾਈਆਂ ਗਈਆਂ ਵੀਡੀਓਜ਼ ਸੱਭਿਅਕ ਸਮਾਜ ਲਈ ਬਹੁਤ ਨੁਕਸਾਨਦਾਇਕ ਅਤੇ ਸ਼ਰਮਨਾਕ ਸਨ, ਜਿਸ ਨੂੰ ਵਾਰ-ਵਾਰ ਅਜਿਹਾ ਕਰਨ ਤੋਂ ਨਾ ਰੁਕਣ 'ਤੇ ਉਸ ਨਾਲ ਅਜਿਹਾ ਵਰਤਾਰਾ ਹੋਣਾ ਸੁਭਾਵਿਕ ਸੀ | ਉਨ੍ਹਾਂ ਕਿਹਾ ਕਿ ਇਕ ਪਾਸੇ ਸ਼ਰੇਆਮ ਸੋਸ਼ਲ ਮੀਡੀਆ 'ਤੇ ਅਜਿਹੇ ਲੋਕਾਂ ਵਲੋਂ ਅਸ਼ਲੀਲਤਾ ਫੈਲਾਈ ਜਾ ਰਹੀ ਹੈ ਤੇ ਉਨ੍ਹਾਂ ਨੂੰ ਸਰਕਾਰਾਂ ਜਾਂ ਪ੍ਰਸ਼ਾਸਨ ਵਲੋਂ ਰੋਕਿਆ ਨਹੀਂ ਜਾ ਰਿਹਾ ਪਰ ਦੂਜੇ ਪਾਸੇ ਜਦੋਂ ਕੋਈ ਵਿਅਕਤੀ ਸੋਸ਼ਲ ਮੀਡੀਆ 'ਤੇ ਹੱਕ ਤੇ ਨੌਕਰੀਆਂ ਦੀ ਮੰਗ ਕਰਦੇ ਹਨ ਜਾਂ ਜ਼ੁਲਮ ਤੇ ਨਸ਼ਿਆਂ ਦੇ ਖਿਲਾਫ ਅਤੇ ਧਰਮ-ਪੰਥ ਦੀ ਆਜ਼ਾਦੀ ਗੱਲ ਕਰਦੇ ਹਨ ਤਾਂ ਸਰਕਾਰਾਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤੁਰੰਤ ਉਨ੍ਹਾਂ ਦੇ ਪੇਜਾਂ ਨੂੰ ਬੰਦ ਕਰ ਦਿੰਦੀਆਂ ਹਨ ਅਤੇ ਪੁਲਿਸ ਪ੍ਰਸ਼ਾਸਨ ਵੀ ਉਨ੍ਹਾਂ ਦੇ ਖਿਲਾਫ ਮੁਕੱਦਮੇ ਦਰਜ ਕਰਨ ਲਈ ਦੇਰੀ ਨਹੀਂ ਕਰਦਾ | ਆਗੂਆਂ ਨੇ ਕਿਹਾ ਇਸ ਮਾਮਲੇ 'ਚ ਵਰਤੀ ਜਾ ਰਹੀ ਦੋਹਰੀ ਨੀਤੀ ਨੂੰ ਤੁਰੰਤ ਬੰਦ ਕਰਕੇ ਪੰਜਾਬ ਦੇ ਮਾਹੌਲ ਨੂੰ ਗੰਧਲਾ ਹੋਣ ਤੋਂ ਬਚਾਇਆ ਜਾਵੇ |

ਪਿਛਲੀ ਖ਼ਬਰ ਦੋ ਕਾਰਾਂ ਦੀ ਟੱਕਰ 'ਚ ਦੋ ਲੋਕ ਜ਼ਖ਼ਮੀ, ਪੁਲਿਸ ਨੇ ਇਕ ਕਾਰ ਚਾਲਕ ਖਿਲਾਫ ਮਾਮਲਾ ਕੀਤਾ ਦਰਜ <br/> ਅਗਲੀ ਖ਼ਬਰ ਖੱਬੇ-ਪੱਖੀ ਧਿਰਾਂ ਨੇ ਟਰੰਪ ਤੇ ਨੇਤਨਯਾਹੂ ਦੇ ਪੁਤਲੇ ਸਾੜ ਕੇ ਫਿਲਸਤੀਨ ਦੇ ਹੱਕ 'ਚ ਮਨਾਇਆ ਇਕਜੁੱਟਤਾ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।