19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਜ਼ਿਲ੍ਹੇ ਭਰ 'ਚ ਮਨਾਇਆ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ, ਲੋਕਾਂ ਨੇ ਕੀਤੇ ਯੋਗ ਆਸਣ

ਅਜੀਤ ਡੈਸਕ 22-06-2025

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਜ਼ਿਲ੍ਹੇ ਭਰ 'ਚ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਯੋਗ ਦਿਵਸ ਮੌਕੇ ਲੋਕਾਂ ਦਾ ਉਤਸ਼ਾਹ ਦੇਖਣਯੋਗ ਸੀ, ਜੋ ਵੱਡੀ ਗਿਣਤੀ 'ਚ ਯੋਗਾ ਕਰਨ ਲਈ ਵੱਖ-ਵੱਖ ਜਨਤਕ ਪਾਰਕਾਂ, ਸਟੇਡੀਅਮਾਂ ਵਿਚ ਪੁੱਜੇ | ਵਿੱਦਿਅਕ ਅਦਾਰਿਆਂ 'ਚ ਯੋਗਾ ਕਰਨ ਵਾਲਿਆਂ ਦੀਆਂ ਲਾਈਨਾਂ ਦਿਸੀਆਂ, ਜਿਥੇ ਲੋਕਾਂ ਨੇ ਖੁਦ ਨੂੰ ਤੰਦਰੁਸਤੀ ਰੱਖਣ ਲਈ 'ਯੋਗ' ਆਸਣ ਕੀਤੇ |
ਖੇਡ ਸਟੇਡੀਅਮ 'ਚ ਯੋਗ ਕਰਨ ਵਾਲਿਆਂ ਦਾ ਆਇਆ ਹੜ੍ਹ
ਸੀ.ਐਮ. ਦੀ ਯੋਗਸ਼ਾਲਾ ਦੇ ਬੈਨਰ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਕਰਵਾਏ ਗਏ 11ਵੇਂ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਕਰਨ ਵਾਲਿਆਂ ਦਾ ਹੜ੍ਹ ਨਜ਼ਰ ਆਇਆ | ਇਥੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਨੌਕਰੀਪੇਸ਼ਾ ਤੇ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਲੋਕਾਂ ਨੇ ਯੋਗ ਆਸਣ ਕੀਤੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਰੋਜਾਨਾਂ 122 ਯੋਗਾਂ ਕਲਾਸਾਂ 22 ਯੋਗਾ ਟਰੇਨਰਾਂ ਦੁਆਰਾ ਚਲਾਈਆਂ ਜਾ ਰਹੀਆਂ ਹਨ, ਜੋ ਕਿ ਜ਼ਿਲ੍ਹਾ ਪੱਧਰ, ਸਮੂਹ ਬਲਾਕ ਤੇ ਪਿੰਡ ਪੱਧਰ 'ਤੇ ਕਰਵਾਈਆਂ ਜਾ ਰਹੀਆਂ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਆਪਣੇ ਮੁਹੱਲੇ ਵਿਚ ਯੋਗ ਕਲਾਸ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਸੂਬਾ ਸਰਕਾਰ ਦੁਆਰਾ ਜਾਰੀ ਕੀਤੇ ਹੈਲਪ ਲਾਈਨ ਨੰਬਰ 'ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ | ਯੋਗ ਕਲਾਸ ਲਈ 25 ਮੈਂਬਰਾਂ ਦੀ ਰਜਿਸਟ੍ਰੇਸ਼ਨ ਹੋਣੀ ਲਾਜ਼ਮੀ ਹੈ | ਇਸ ਤੋਂ ਪਹਿਲਾਂ ਜ਼ਿਲ੍ਹਾ ਕੁਆਰਡੀਨੇਟਰ ਲਵਪ੍ਰੀਤ ਸਿੰਘ ਅਤੇ ਟਰੇਨਰ ਹਰਸ਼ ਸ਼ਰਮਾ ਦੁਆਰਾ ਮੌਜੂਦ ਯੋਗ ਪ੍ਰੇਮੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਯੋਗ ਅਭਿਆਸ ਕਰਵਾਏ ਗਏ | ਇਸ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਪੰਜਾਬ ਕਿ੍ਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਸਹਾਇਕ ਕਮਿਸ਼ਨਰ ਜਨਰਲ ਗਗਨਦੀਪ ਸਿੰਘ, ਮੁੱਖ ਮੰਤਰੀ ਖੇਤਰੀ ਫੀਲਡ ਅਫਸਰ ਰਮਨਜੀਤ ਸਿੰਘ, ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫਸਰ ਡਾ. ਬਲਦੇਵ ਰਾਜ, ਆਯੁਰਵੈਦਿਕ ਮੈਡੀਕਲ ਅਫਸਰ ਸਿਵਲ ਹਸਪਤਾਲ ਡਾ. ਅਨੁਰਾਗ ਗਿਰਧਰ ਤੋਂ ਇਲਾਵਾ ਕਰੀਬ 1600 ਯੋਗ ਪ੍ਰੇਮੀ ਹਾਜ਼ਰ ਸਨ |
ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮਨਾਇਆ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ
ਜਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਅਤੇ ਸੀ.ਜੇ.ਐਮ. ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਹੇਠ ਸਥਾਨਕ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਬਾਰ ਐਸੋਸੀਏਸ਼ਨ ਦੀ ਸਹਾਇਤਾ ਨਾਲ 11ਵਾਂ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਅਤੇ ਐਡੀਸ਼ਨਲ ਜੱਜ ਡਾ. ਰੰਜਨ ਕੁਮਾਰ ਖੁੱਲਰ ਨੇ ਯੋਗਾ ਦਿਵਸ ਦੀ ਅਗਵਾਈ ਕਰਦਿਆਂ ਕਿਹਾ ਕਿ ਜਿੱਥੇ ਸਾਡੀ ਰੋਜ਼ਮਰਾ ਜ਼ਿੰਦਗੀ ਵਿਚ ਯੋਗ ਅਭਿਆਸ ਬਹੁਤ ਜ਼ਿਆਦਾ ਜ਼ਰੂਰੀ ਹੈ, ਉੱਥੇ ਹੀ ਇਸ ਨਾਲ ਮਾਨਸਿਕਤਾ ਵੀ ਮਜ਼ਬੂਤ ਰਹਿੰਦੀ ਹੈ | ਇਸ ਮੌਕੇ ਗਨੇਸ਼ ਦੱਤ ਸ਼ਰਮਾ ਨੇ ਵੱਖ-ਵੱਖ ਤਰ੍ਹਾਂ ਦਾ ਯੋਗਾ ਕਰਵਾਇਆ | ਇਸ ਮੌਕੇ ਅਧਿਕਾਰੀ, ਵਕੀਲ ਅਤੇ ਆਮ ਲੋਕ ਆਦਿ ਹਾਜ਼ਰ ਸਨ |
ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨੇ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਲਗਾਇਆ ਯੋਗ ਕੈਂਪ
ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਬਠਿੰਡਾ ਨੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਸਥਾਨਕ ਗਾਂਧੀ ਮਾਰਕੀਟ ਵਿਚ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਯੋਗ ਕੈਂਪ ਲਗਾਇਆ | ਇਸ ਮੌਕੇ ਪੰਜਾਬ ਕਿ੍ਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਦੀਪ ਜਗਾ ਕੇ ਕੈਂਪ ਦਾ ਉਦਘਾਟਨ ਕੀਤਾ | ਇਸ ਮੌਕੇ ਪਤੰਜਲੀ ਯੋਗ ਸਮਿਤੀ ਦੇ ਸਹਿਯੋਗ ਨਾਲ ਸਾਰੀਆਂ 11 ਯੂਨਿਟਾਂ, ਹੋਲਸੇਲ ਤੇ ਰਿਟੇਲ ਕੈਮਿਸਟਾਂ ਨੇ ਯੋਗਾਸਨ ਕੀਤੇ | ਜਿਨ੍ਹਾਂ ਨੂੰ ਨਥਾਣਾ ਯੂਨਿਟ ਦੇ ਪ੍ਰਧਾਨ ਅਤੇ ਯੋਗ ਟਰੇਨਰ ਵਿਜੇਂਦਰ ਸ਼ਰਮਾ ਨੇ ਵੱਖ-ਵੱਖ ਯੋਗਾਸਨ ਕਰਵਾਏ | ਇਕੱਠ ਨੂੰ ਸੰਬੋਧਨ ਕਰਦਿਆਂ ਅਮਰਜੀਤ ਮਹਿਤਾ ਨੇ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ ਇਕ ਤਿਉਹਾਰ ਬਣ ਗਿਆ ਹੈ, ਜਿਸਦਾ ਆਮ ਲੋਕ ਲਾਭ ਉਠਾ ਰਹੇ ਹਨ | ਯੋਗ ਨੂੰ ਸਿਰਫ਼ ਇੱਕ ਦਿਨ ਲਈ ਹੀ ਨਹੀਂ, ਬਲਕਿ ਆਪਣੇ ਰੋਜ਼ਾਨਾ ਜੀਵਨ ਵਿੱਚ ਸ਼ਾਮਲ ਕਰਕੇ ਆਪਣੇ ਜੀਵਨ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਇਆ ਜਾ ਸਕਦਾ ਹੈ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਗੁਪਤਾ, ਸੰਗਤ ਯੂਨਿਟ ਦੇ ਪ੍ਰਧਾਨ ਡਾ: ਗੁਰਮੇਲ ਸਿੰਘ, ਸਕੱਤਰ ਰਾਮਸਵਰੂਪ ਗਰਗ, ਭੁੱਚੋ ਯੂਨਿਟ ਸਕੱਤਰ ਰਤਨ ਗਰਗ, ਕਮਲਕਾਂਤ ਬਾਂਸਲ, ਹੋਲਸੇਲ ਦੇ ਚੇਅਰਮੈਨ ਅੰਮਿ੍ਤ ਸਿੰਗਲਾ, ਅੰਮਿ੍ਤ ਪਾਲ ਗਰਗ, ਕਿ੍ਸ਼ਨ ਗੋਇਲ, ਵੇਦ ਪ੍ਰਕਾਸ਼ ਬੇਦੀ, ਭਾਰਤ ਭੂਸ਼ਨ ਗੋਗਾ, ਵਰਿੰਦਰ ਕੁਮਾਰ, ਰਾਜੂ ਮਹਾਂਦੇਵ ਵਾਲਾ, ਮਿੱਤਰਪਾਲ ਕੁੱਕੂ, ਪ੍ਰੀਤਮ ਸਿੰਘ ਵਿਰਕ, ਪੋਰਿੰਦਰ ਸਿੰਗਲਾ, ਪਿ੍ੰਸ ਆਈ.ਟੀ.ਆਈ., ਪਿ੍ੰਸ ਗਰਗ, ਸੁਰੇਸ਼ ਤਾਇਲ, ਜਸਬੀਰ ਸਿੰਘ ਮਹਿਰਾਜ, ਵਿਜੇ ਕੁਮਾਰ, ਸਿਡਾਨਾ ਮੈਡੀਕੋਜ਼, ਵਰਿੰਦਰ ਗੁਪਤਾ, ਕੇਵਲ ਕਿ੍ਸ਼ਨ, ਪਵਨ ਕੁਮਾਰ, ਵਿਨੋਦ ਕੁਮਾਰ, ਪਤੰਜਲੀ ਯੋਗ ਸੰਮਤੀ ਦੇ ਅਹੁਦੇਦਾਰ ਗੁਰਮੀਤ ਸਿੰਘ, ਅਨੀਤਾ ਸਿੰਗਲਾ, ਪੁਸ਼ਪਾ ਗੋਇਲ, ਮੋਨਿਕਾ, ਹਰੀਓਮ, ਬੰਟੀ ਅਤੇ ਅਰਪਣ ਵੈਲਫੇਅਰ ਸੁਸਾਇਟੀ ਤੋਂ ਵੀਨਾ ਗਰਗ ਹਾਜ਼ਰ ਸਨ |
ਕਮਲਾ ਨਹਿਰ ਨਗਰ ਦੇ ਪਾਰਕ 'ਚ ਯੋਗ ਆਸਣ ਕਰਵਾਏ
ਅੰਤਰ ਰਾਸ਼ਟਰੀ ਯੋਗ ਦਿਵਸ ਸਥਾਨਕ ਕਮਲਾ ਨਹਿਰੂ ਨਗਰ ਯੋਗ ਕਮੇਟੀ ਵਲੋਂ ਤੀਆਂ ਵਾਲਾ ਪਾਰਕ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿਚ ਤਕਰੀਬਨ 70 ਕਲੋਨੀ ਨਿਵਾਸੀਆਂ ਨੇ ਭਾਗ ਲਿਆ | ਪ੍ਰੋਗਰਾਮ ਵਿਚ ਬਲਵਿੰਦਰ ਸਿੰਘ ਪ੍ਰਧਾਨ, ਡਾਕਟਰ ਓਮ ਪ੍ਰਕਾਸ਼ ਸ਼ਰਮਾ, ਮੇਜਰ ਰਜਿੰਦਰ ਸਿੰਘ, ਪੀ.ਐਨ ਗਰਗ, ਪੂਹਲਾ ਅਤੇ ਐਮ ਐਸ ਖਾਕ, ਸੀਸੀਆਈ ਦੇ ਅਧਿਕਾਰੀ ਤੇ ਸਟਾਫ਼ ਆਦਿ ਸ਼ਾਮਿਲ ਹੋਏ | ਮੈਡਮ ਉਰਮਲਾ ਵਲੋਂ ਹਾਜ਼ਰ ਮੈਂਬਰਾਂ ਨੂੰ ਯੋਗ ਆਸਣ ਕਰਵਾਏ ਗਏ | ਪ੍ਰੋਗਰਾਮ ਦੀ ਸਫ਼ਲਤਾ ਲਈ ਯੋਗ ਕਮੇਟੀ ਦੇ ਮੈਂਬਰ ਜਰਨੈਲ ਸਿੰਘ, ਜਨਰਲ ਸਕੱਤਰ ਐਮ.ਐਲ ਕਾਲੜਾ, ਗੁਰਪਿਅਆਰ ਸਿੰਘ, ਮਹਿਤਾ ਜੀ, ਸੋਮ ਪ੍ਰਕਾਸ਼, ਨਸੀਬ ਸਿੰਘ, ਮੈਡਮ ਜਸਪਾਲ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ |
ਭਾਜਪਾ ਦਫ਼ਤਰ ਵਿਚ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਬਠਿੰਡਾ ਸਥਿਤ ਭਾਜਪਾ ਦਫ਼ਤਰ ਵਿਚ ਇਕ ਯੋਗ ਕੈਂਪ ਲਗਾਇਆ ਗਿਆ, ਜਿਸ ਵਿਚ ਸਾਰੇ ਜ਼ਿਲ੍ਹਾ ਅਧਿਕਾਰੀ ਅਤੇ ਭਾਜਪਾ ਦੇ ਮੈਂਬਰ ਮੌਜੂਦ ਸਨ, ਜਿਨ੍ਹਾਂ ਨੇ ਯੋਗਾ ਆਸਣ ਕੀਤੇ | ਯੋਗਾ ਟਰੇਨਰ ਰਾਜੀਵ ਸ਼ਰਮਾ ਨੇ ਯੋਗਾ ਕੈਂਪ ਵਿਚ ਕਈ ਆਸਣ ਕਰਵਾਏ ਅਤੇ ਯੋਗਾ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਭਾਜਪਾ ਆਗੂ ਪਰਮਪਾਲ ਕੌਰ ਮਲੂਕਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਦੌਰਾਨ ਸੰਬੋਧਨ ਕਰਦਿਆਂ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਯੋਗਾ ਸਾਨੂੰ ਸਿਹਤਮੰਦ ਜੀਵਨ ਦੇ ਨਾਲ-ਨਾਲ ਮਾਨਸਿਕ ਸ਼ਾਂਤੀ ਵੀ ਦਿੰਦਾ ਹੈ | ਯੋਗਾ ਕਰਨ ਨਾਲ ਹਰ ਤਰ੍ਹਾਂ ਦੀਆਂ ਬਿਮਾਰੀਆਂ ਠੀਕ ਹੁੰਦੀਆਂ ਹਨ | ਯੋਗਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਓ ਅਤੇ ਸਿਹਤਮੰਦ ਜੀਵਨ ਜੀਓ |
ਸਿਵਲ ਏਅਰਪੋਰਟ 'ਤੇ ਮਨਾਇਆ ਅੰਤਰ ਰਾਸ਼ਟਰੀ ਯੋਗ ਦਿਵਸ
ਸਵਲ ਏਅਰਪੋਰਟ ਵਿਰਕ ਕਲਾਂ ਵਿਖੇ 11ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਸਾਂਵਲਮਲ ਸਾਂਗਰੀਆਂ ਡਾਇਰੈਕਟਰ ਸਿਵਲ ਏਅਰਪੋਰਟ ਨੇ ਕੀਤੀ | ਜਦਕਿ ਯੋਗ ਗੁਰੂ ਰੋਹਿਤ ਸ਼ਰਮਾ ਨੇ ਯੋਗਾ ਆਸਣ ਕਰਵਾਏ | ਡਾ. ਗੁਰਚਰਨ ਸਿੰਘ ਵਿਰਕ ਮੈਂਬਰ ਅਡਵਾਈਜ਼ਰੀ ਅਤੇ ਏਅਰ ਟਰੈਵਲਰਸ ਵੈਲਫ਼ੇਅਰ ਕਮੇਟੀ ਨੇ ਸਟਾਫ਼ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਡਾਇਰੈਕਟਰ ਸਾਂਵਰਮਲ, ਡਾ. ਗੁਰਚਰਨ ਸਿੰਘ, ਨੀਰਜ ਕੁਮਾਰ ਨੇ ਯੋਗ ਗੁਰੂ ਦਾ ਸਨਮਾਨ ਕੀਤਾ |
ਏਅਰ ਫੋਰਸ ਸਟੇਸ਼ਨ, ਭਿੱਸੀਆਣਾ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ”
ਏਅਰ ਫੋਰਸ ਸਟੇਸ਼ਨ ਭਿੱਸੀਆਣਾ ਵਿਖੇ 'ੲੱਕ ਧਰਤੀ, ਇੱਕ ਸਿਹਤ ਲਈ ਯੋਗ' ਥੀਮ ਹੇਠ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਹਵਾਈ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਯੋਗ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਯੋਗ ਇੰਸਟੱਰਕਟਰ ਵਜੋਂ ਸਿਖਲਾਈ ਪ੍ਰਾਪਤ ਹਵਾਈ ਯੋਧਿਆਂ ਨੇ ਆਪਣੀ ਮੁਹਾਰਤ ਨਾਲ ਸਾਂਝੇ ਯੋਗ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਸਮੂਹਿਕ ਯੋਗ ਗਤੀਵਿਧੀਆਂ ਦਾ ਸੰਚਾਲਨ ਕੀਤਾ | ਪ੍ਰੋਗਰਾਮ ਵਿਚ ਵੱਖ-ਵੱਖ ਯੋਗਿਕ ਕਿ੍ਆਵਾਂ, ਧਿਆਨ ਅਭਿਆਸ, ਸੰਕਲਪ, ਪ੍ਰਾਰਥਨਾਵਾਂ ਅਤੇ ਪ੍ਰਦਰਸ਼ਨ ਸ਼ਾਮਲ ਸਨ |
ਗਲੋਬਲ ਡਿਸਕਵਰੀ ਸਕੂਲ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਲਹਿਰਾ ਮੁਹੱਬਤ, (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਵਿਖੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ | ਸਕੂਲ ਪਿੰ੍ਰਸੀਪਲ ਸ੍ਰੀਮਤੀ ਅੰਜੂ ਨਾਗਪਾਲ ਦੀ ਅਗਵਾਈ ਹੇਠ ਸਕੂਲ ਪ੍ਰਬੰਧਕ ਮੈਂਬਰਾਂ, ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗ ਦਿਵਸ 2025 ਬਹੁਤ ਵਧੀਆ ਢੰਗ ਨਾਲ ਮਨਾਇਆ, ਜੋ ਕਿ ਇਕ ਧਰਤੀ, ਇਕ ਸਿਹਤ ਲਈ ਯੋਗ ਥੀਮ 'ਤੇ ਆਧਾਰਿਤ ਸੀ | ਸਕੂਲ ਵਿਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਸਮੇਤ ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਨੂੰ ਵੱਖ-ਵੱਖ ਯੋਗਾ ਅਭਿਆਸ ਕਰਦੇ ਹੋਏ ਆਪਣੀਆਂ ਫ਼ੋਟੋਆਂ ਜਾਂ ਵੀਡੀਓ ਭੇਜਣ ਲਈ ਬੇਨਤੀ ਕੀਤੀ ਗਈ ਸੀ | ਸਾਰਿਆਂ ਨੇ ਚੰਗੀ ਸਿਹਤ ਦੀ ਮਹੱਤਤਾ ਨੂੰ ਸਮਝ ਕੇ ਯੋਗਾ ਦਿਵਸ ਮਨਾਉਣ ਵਿਚ ਯੋਗਦਾਨ ਪਾਇਆ | ਸਕੂਲ ਦੇ ਚੇਅਰਮੈਨ ਇੰਜ. ਕਮਲੇਸ਼ ਸਰਾਫ ਅਤੇ ਵਾਈਸ-ਚੇਅਰਮੈਨ ਅਮਿਤ ਸਰਾਫ ਨੇ ਕਿਹਾ ਕਿ ਯੋਗ ਸਾਡੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਨੂੰ ਵਧਾਉਂਦਾ ਹੈ | ਇਹ ਸਾਡੀ ਸਮਾਜਿਕ ਤੰਦਰੁਸਤੀ ਨੂੰ ਵੀ ਅਮੀਰ ਬਣਾਉਂਦਾ ਹੈ, ਸਾਡੀ ਇਕਾਗਰਤਾ, ਤਾਕਤ, ਸਹਿਣਸ਼ੀਲਤਾ ਨੂੰ ਬਿਹਤਰ ਬਣਾਉਂਦਾ ਹੈ | ਯੋਗਾ ਇਮਿਊਨਿਟੀ ਵਧਾਉਣ, ਬਿਮਾਰੀਆਂ ਦੇ ਜੋਖ਼ਮ ਨੂੰ ਘਟਾਉਣ, ਬਲੱਡ ਪ੍ਰੈਸ਼ਰ ਘਟਾਉਣ ਅਤੇ ਪਾਚਨ ਕਿਰਿਆ ਨੂੰ ਬਿਹਤਰ ਬਣਾਉਣ ਵਿਚ ਵਿਸ਼ੇਸ਼ ਭੂਮਿਕਾ ਨਿਭਾਉਂਦਾ ਹੈ | ਇਸ ਲਈ ਸਾਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਯੋਗਾ ਅਤੇ ਪ੍ਰਾਣਾਯਾਮ ਨੂੰ ਅਪਣਾਉਣਾ ਚਾਹੀਦਾ ਹੈ |
ਗੁਰੂ ਗੋਬਿੰਦ ਸਿੰਘ ਸਕੂਲ ਮਲੂਕਾ ਵਿਚ ਯੋਗਾ ਦਿਵਸ ਮਨਾਇਆ
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਚ ਪਿ੍ੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਇੰਟਰਨੈਸ਼ਨਲ ਯੋਗਾ ਦਿਵਸ ਮਨਾਇਆ ਗਿਆ | ਇਸ ਗਤੀਵਿਧੀ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜਮਾਤ ਨੌਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਆਸਣ ਅਤੇ ਯੋਗਾ ਕੀਤਾ ਗਿਆ | ਇਸ ਮੌਕੇ ਡੀ ਪੀ ਅਧਿਆਪਕ ਸ਼ਮਸ਼ੇਰ ਸਿੰਘ ਅਤੇ ਰਾਜਪ੍ਰੀਤ ਕੌਰ ਦੁਆਰਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਯੋਗ ਆਸਣ ਕਰਵਾਏ ਗਏ | ਡੀ.ਪੀ. ਅਧਿਆਪਕ ਸ਼ਮਸ਼ੇਰ ਸਿੰਘ ਨੇ ਵਿਦਿਆਰਥੀਆਂ ਨੂੰ ਯੋਗਾ ਦੀ ਸ਼ੁਰੂਆਤ ਅਤੇ ਮਹੱਤਤਾ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਵਿਸ਼ਵ ਯੋਗਾ ਦਿਵਸ ਦਾ ਉਦੇਸ਼ ਪੂਰੀ ਦੁਨੀਆ ਤੋਂ ਲੋਕਾਂ ਨੂੰ ਯੋਗਾ ਦੇ ਲਾਭਾਂ ਪ੍ਰਤੀ ਜਾਗਰੂਕ ਕਰਨਾ ਹੈ | ਸਰੀਰਕ ਅਤੇ ਮਾਨਸਿਕ ਇਲਾਜ ਯੋਗਾ ਦਾ ਸਭ ਤੋਂ ਜਾਣਿਆ ਫ਼ਾਇਦਾ ਹੈ |ਦਮਾ, ਸ਼ੂਗਰ, ਬਲੱਡ ਪ੍ਰੈਸ਼ਰ, ਗਠੀਆ, ਪਾਚਨ ਸੰਬੰਧੀ ਵਿਗਾੜ ਅਤੇ ਹੋਰ ਬਿਮਾਰੀਆਂ ਵਿੱਚ ਯੋਗ ਇੱਕ ਸਫਲ ਇਲਾਜ ਵਿਕਲਪ ਹੈ | ਇਹ ਮਾੜੀਆਂ ਆਦਤਾਂ ਦੇ ਪ੍ਰਭਾਵਾਂ ਨੂੰ ਉਲਟਾਉਂਦਾ ਹੈ | ਨਿਸ਼ਚਤ ਤੌਰ ਤੇ ਯੋਗਾ ਨੂੰ ਅਪਣਾ ਕੇ ਆਪਣੀ ਮਾਨਸਿਕ, ਸਰੀਰਕ, ਆਤਮਿਕ ਅਤੇ ਅਧਿਆਤਮਿਕ ਸਿਹਤ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ ਜੂਨੀਅਰ ਜਮਾਤਾਂ ਦੇ ਐਕਟੀਵਿਟੀ ਇੰਚਾਰਜ ਰਜੀਵ ਕੌਰ ਵਲੋਂ ਜਮਾਤ ਨਰਸਰੀ ਤੋਂ ਦੂਸਰੀ ਤੱਕ ਦੇ ਵਿਦਿਆਰਥੀਆਂ ਨੂੰ ਘਰ ਤੋਂ ਹੀ ਯੋਗਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇੰਟਰਨੈਸ਼ਨਲ ਯੋਗਾ ਦਿਵਸ ਨੂੰ ਸਕੂਲ ਵਿਚ ਛੁੱਟੀਆਂ ਦੌਰਾਨ ਵੀ ਬਹੁਤ ਹੀ ਵਧੀਆ ਤਰੀਕੇ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਗੁਰਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਯੋਗਾ ਦਿਵਸ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹਰ ਰੋਜ ਯੋਗਾ, ਵੱਖ-ਵੱਖ ਤਰ੍ਹਾਂ ਦੇ ਆਸਨ ਅਤੇ ਸੈਰ ਕਰਨ ਲਈ ਪ੍ਰੇਰਿਤ ਕੀਤਾ |
ਸਰਵਹਿੱਤਕਾਰੀ ਸਕੂਲ ਵਿਚ ਉਤਸ਼ਾਹ ਨਾਲ ਮਨਾਇਆ ਗਿਆਰ੍ਹਵਾਂ ਅੰਤਰਰਾਸ਼ਟਰੀ ਯੋਗ ਦਿਵਸ
ਰਾਮਪੁਰਾ ਫੂਲ, (ਹੇਮੰਤ ਕੁਮਾਰ ਸ਼ਰਮਾ)-ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਰਾਮਪੁਰਾ ਫੂਲ ਨੇ ਪਿ੍ੰਸੀਪਲ ਰਪਿੰਦਰ ਪਟਿਆਲ ਦੇ ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਯੋਗ ਦਿਵਸ ਬਹੁਤ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ | ਇਸ ਮੌਕੇ 'ਤੇ ਸਵੇਰੇ ਸਕੂਲ ਦੇ ਖੁੱਲੇ੍ਹ ਮੈਦਾਨ ਵਿੱਚ ਯੋਗ ਅਭਿਆਸ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਐਨ.ਸੀ.ਸੀ. ਅਤੇ ਐਨ.ਐਸ.ਐਸ. ਯੂਨਿਟਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਯੋਗ ਮਾਹਿਰ ਵਿਪਿਨ ਕੁਮਾਰ (ਪੰਜਾਬ ਰਾਜ ਯੋਗ ਪ੍ਰਮੁੱਖ) ਨੇ ਸਾਰੇ ਹਾਜ਼ਰੀਨਾਂ ਨੂੰ ਵੱਖ-ਵੱਖ ਯੋਗਾਸਨ, ਪ੍ਰਾਣਾਯਾਮ ਅਤੇ ਧਿਆਨ ਵਿਧੀਆਂ ਸਿਖਾਈਆਂ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਵਿਸਥਾਰ ਨਾਲ ਦੱਸਿਆ | ਪ੍ਰੋਗਰਾਮ ਦਾ ਉਦੇਸ਼ ਸਾਰਿਆਂ ਨੂੰ ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਸੰਤੁਲਨ ਨੂੰ ਉਤਸ਼ਾਹਿਤ ਕਰਨਾ ਅਤੇ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣਾ ਸੀ | ਇਸ ਸਮਾਗਮ ਵਿੱਚ ਮੌਜੂਦ ਪ੍ਰਬੰਧਨ ਕਮੇਟੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਨੇ ਯੋਗ ਬਾਰੇ ਪ੍ਰੇਰਿਤ ਕਰਦਿਆਂ ਕਿਹਾ ਕਿ ਯੋਗ ਨੂੰ ਜ਼ਿੰਦਗੀ ਵਿੱਚ ਹਰ ਰੋਜ਼ ਅਪਣਾਉਣਾ ਚਾਹੀਦਾ ਹੈ ਸਿਰਫ਼ ਇੱਕ ਦਿਨ ਨਹੀਂ | ਯੋਗ ਰਾਹੀਂ ਅਸੀਂ ਆਪਣੇ ਆਪ ਨੂੰ ਸਿਹਤਮੰਦ ਰੱਖ ਕੇ ਸਾਰੀਆਂ ਬਿਮਾਰੀਆਂ ਤੋਂ ਦੂਰ ਰੱਖ ਸਕਦੇ ਹਾਂ | ਯੋਗ ਭਾਰਤੀ ਸੱਭਿਆਚਾਰ ਦੀ ਅਨਮੋਲ ਵਿਰਾਸਤ ਹੈ ਅਤੇ ਇਸ ਨੰੂ ਜੀਵਨ ਦਾ ਅਨਿੱਖੜਵਾਂ ਅੰਗ ਬਣਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਨੇ ਸਾਰਿਆਂ ਨੂੰ ਨਿਯਮਿਤ ਤੌਰ 'ਤੇ ਯੋਗਾ ਕਰਨ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ 'ਯੋਗ ਤੋਂ ਜੀਵਨ, ਜੀਵਨ ਤੋਂ ਯੋਗ' ਦੇ ਸੰਦੇਸ਼ ਨਾਲ ਸਮਾਪਤ ਹੋਇਆ |
ਰਾਮਪੁਰਾ ਫੂਲ ਦੇ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਰਾਮਪੁਰਾ ਫੂਲ, (ਹੇਮੰਤ ਕੁਮਾਰ ਸ਼ਰਮਾ)-ਅੱਜ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਸਥਾਨਿਕ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਸਤਿਗੁਰੂ ਮਾਤਾ ਸੁਦਿਕਸ਼ਾ ਮਹਾਰਾਜ ਦੇ ਅਸ਼ੀਰਵਾਦ ਤੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੋਗ ਦਿਵਸ ਪਤੰਜਲੀ ਯੁਵਾ ਭਾਰਤ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਯੋਗ ਦੀ ਕਲਾਸ ਵਿਚ ਆਸ ਪਾਸ ਦੇ ਪਿੰਡਾਂ ਕਾਲੋਕੇ, ਫੂਲ, ਬੁਰਜ, ਬੱਲੋ, ਗਿੱਲ ਕਲਾਂ, ਜੈਦ, ਜਿਉਂਦ ਆਦਿ ਦੇ ਸੰਤ ਨਿਰੰਕਾਰੀ ਮਿਸ਼ਨ ਦੇ ਮਹਾਂਪੁਰਸ਼ਾਂ ਤੋਂ ਇਲਾਵਾ ਕਾਫੀ ਗਿਣਤੀ ਸ਼ਹਿਰੀ ਲੋਕਾਂ ਨੇ ਭਾਗ ਲਿਆ | ਇਸ ਮੌਕੇ ਪਤੰਜਲੀ ਯੁਵਾ ਭਾਰਤ ਦੇ ਯੋਗ ਸਿਖਲਾਈ ਪ੍ਰਾਪਤ ਦਿਨੇਸ਼ ਨੇ ਯੋਗ ਦੀ ਮਹੱਤਤਾ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਨੂੰ ਆਪਣੇ ਸਰੀਰ ਤੇ ਮਨ ਨੂੰ ਤੰਦਰੁਸਤ ਰੱਖਣ ਲਈ ਹਰ ਰੋਜ਼ ਘੱਟ ਤੋਂ ਘੱਟ ਇਕ ਘੰਟਾ ਯੋਗ ਜ਼ਰੂਰ ਕਰਨਾ ਚਾਹੀਦਾ ਹੈ | ਉਨ੍ਹਾਂ ਅੱਗੇ ਕਿਹਾ ਕਿ ਅੱਜ ਸੰਸਾਰ ਵਿਚ ਲਗਭਗ ਹਰੇਕ ਮਨੁੱਖ ਕਿਸੇ ਨਾ ਕਿਸੇ ਬਿਮਾਰੀ ਤੋਂ ਗ੍ਰਸਤ ਹੈ, ਜੇਕਰ ਮਨੁੱਖ ਹਰ ਰੋਜ਼ ਨਿਯਮਤ ਢੰਗ ਨਾਲ ਯੋਗ ਕਰੇ ਤਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ | ਅੱਜ ਦੇ ਨੌਜਵਾਨ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਬਹੁ ਗਿਣਤੀ ਨੌਜਵਾਨ ਸਮਾਜਿਕ ਕੁਰੀਤੀਆਂ ਜਿਵੇਂ ਨਸ਼ਿਆਂ ਦਾ ਸੇਵਨ ਤੇ ਫਾਸਟ ਫੂਡ ਦੇ ਨਾਲ ਆਪਣੀ ਸਿਹਤ ਨੂੰ ਵਿਗਾੜ ਰਹੇ ਹਨ | ਸਰੀਰ ਨੂੰ ਤੰਦਰੁਸਤ ਰੱਖਣ ਲਈ ਸਾਨੂੰ ਜਾਗਰਿਤ ਹੋਣਾ ਪਵੇਗਾ, ਸਾਨੂੰ ਹਰ ਰੋਜ਼ ਯੋਗ ਦਾ ਸਹਾਰਾ ਲੈ ਕੇ ਤੇ ਚੰਗੀ ਖ਼ੁਰਾਕ ਜਿਵੇਂ ਫਲ, ਫਰੂਟ, ਹਰੀਆਂ ਸਬਜ਼ੀਆਂ ਆਦਿ ਦਾ ਸੇਵਨ ਕਰਕੇ ਸਰੀਰ ਨੂੰ ਤੰਦਰੁਸਤ ਰੱਖਣਾ ਪਵੇਗਾ ਤਾਂ ਹੀ ਤੰਦਰੁਸਤ ਸਮਾਜ ਬਣੇਗਾ | ਇਸ ਯੋਗ ਦਿਵਸ ਪ੍ਰੋਗਰਾਮ ਨੂੰ ਸਫਲ ਕਰਨ ਲਈ ਸੰਤ ਨਿਰੰਕਾਰੀ ਮੰਡਲ ਰਾਮਪੁਰਾ ਫੂਲ ਦੇ ਸਮੂਹ ਸੇਵਾਦਾਰਾਂ ਤੇ ਅਹੁਦੇਦਾਰਾਂ ਦਾ ਪੂਰਨ ਸਹਿਯੋਗ ਰਿਹਾ |
ਵਿਸ਼ਵ ਯੋਗਾ ਦਿਵਸ ਮੌਕੇ ਬਲਾਕ ਗੋਨਿਆਣਾ ਵਿਚ ਲਗਾਏ ਯੋਗਾ ਕੈਂਪ
ਗੋਨਿਆਣਾ, (ਲਛਮਣ ਦਾਸ ਗਰਗ)-ਵਿਸ਼ਵ ਯੋਗਾ ਦਿਵਸ ਮੌਕੇ ਸਥਾਨਕ ਸੀ.ਐਚ.ਸੀ. ਸਮੇਤ ਬਲਾਕ ਗੋਨਿਆਣਾ ਦੇ ਸਮੂਹ ਸਿਹਤ ਕੇਂਦਰਾਂ 'ਤੇ ਯੋਗਾ ਅਭਿਆਸ ਕੈਂਪ ਲਗਾਏ ਗਏ | ਇਸ ਮੌਕੇ ਸੰਬੋਧਨ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਨੇ ਕਿਹਾ ਕਿ ਯੋਗਾ ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਅਭਿਆਸ ਹੈ | ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਸਰੀਰ ਵਿਚ ਲਚਕਤਾ ਵਧਦੀ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਖੂਨ ਦੇ ਗੇੜ ਵਿਚ ਵੀ ਸੁਧਾਰ ਹੁੰਦਾ ਹੈ ਅਤੇ ਸਾਹ ਪ੍ਰਣਾਲੀ ਮਜ਼ਬੂਤ ਹੁੰਦੀ ਹੈ | ਇਸ ਮੌਕੇ ਡਾ: ਦਿਨੇਸ਼ ਕੁਮਾਰ ਸੈਣੀ ਨੇ ਕਿਹਾ ਕਿ ਯੋਗਾ ਕਰਨ ਨਾਲ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਦਿਲ ਦੀਆਂ ਬਿਮਾਰੀਆਂ 'ਤੇ ਵੀ ਕਾਬੂ ਪਾਇਆ ਜਾ ਸਕਦਾ ਹੈ | ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਇਸ ਉਤਸਵ ਦੀ ਗਿਆਰ੍ਹਵੀਂ ਵਰ੍ਹੇਗੰਢ ਮੌਕੇ ਇਕ ਧਰਤੀ ਇਕ ਸਿਹਤ ਲਈ ਯੋਗ ਥੀਮ ਤਹਿਤ ਮਨਾਏ ਗਏ | ਉਨ੍ਹਾਂ ਦੱਸਿਆ ਕਿ ਬਲਾਕ ਦੇ ਸਮੂਹ ਸਿਹਤ ਕੇਂਦਰਾਂ 'ਤੇ ਯੋਗ ਸਰਗਰਮੀਆਂ ਕੀਤੀਆਂ ਗਈਆਂ | ਇਸ ਮੌਕੇ ਡਾ: ਸਵਰੀਤ ਕੌਰ, ਡਾ: ਮੋਨਿਕਾ, ਡਾ: ਪੰਕਜ ਕੁਮਾਰ, ਚੀਫ਼ ਫਾਰਮੇਸੀ ਅਫ਼ਸਰ ਅਪਰਤੇਜ ਕੌਰ, ਫਾਰਮੇਸੀ ਅਫ਼ਸਰ ਸ਼ੁਭਮ ਸ਼ਰਮਾ, ਅਮਨਦੀਪ ਗਰੋਵਰ, ਰੇਡੀਓਗਰਾਫ਼ਰ ਲਵਪ੍ਰੀਤ ਸਿੰਘ, ਕਿਰਨ ਬਾਲਾ, ਕੰਪਿਊਟਰ ਆਪਰੇਟਰ ਨਿਸ਼ਾ, ਸੀ.ਐਚ.ਓ. ਕਿਰਨ ਕੌਰ, ਐਲ.ਐਚ.ਵੀ. ਕਰਮਜੀਤ ਕੌਰ, ਏ. ਐਨ.ਐਮ. ਰਾਮ ਕੁਮਾਰੀ, ਰਵਿੰਦਰ ਸਿੰਘ ਅਤੇ ਅਮਨਦੀਪ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ | ਦਿਵਸ ਮੌਕੇ ਇਲਾਕੇ ਵਿਚ ਹੋਰ ਵੀ ਕਲੱਬਾਂ ਵਲੋਂ ਯੋਗਾ ਕੈਂਪ ਲਗਾਏ ਜਾਣ ਦੀਆਂ ਖ਼ਬਰਾਂ ਮਿਲੀਆਂ ਹਨ |
ਸਰਕਾਰੀ ਸਕੂਲ ਵਿਖੇ ਇੰਟਰਨੈਸ਼ਨਲ ਯੋਗਾ ਦਿਵਸ ਮਨਾਇਆ
ਭੁੱਚੋ ਮੰਡੀ, (ਬਿੱਕਰ ਸਿੰਘ ਸਿੱਧੂ)-ਸਥਾਨਕ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਟਰਨੈਸ਼ਨਲ ਯੋਗਾ ਦਿਵਸ ਮਨਾਇਆ ਗਿਆ | ਸਕੂਲ ਇੰਚਾਰਜ ਪਿ੍ੰਸੀਪਲ ਦਵਿੰਦਰ ਪਾਲ ਬਾਵਾ ਨੇ ਦੱਸਿਆ ਕਿ 2025 ਸਾਲ ਦਾ ਯੋਗਾ ਦਿਵਸ 'ਇਕ ਧਰਤੀ, ਇਕ ਸਿਹਤ ਲਈ ਯੋਗਾ' ਦੇ ਥੀਮ ਨਾਲ ਮਨਾਇਆ ਜਾ ਰਿਹਾ ਹੈ | ਇਹ ਦਿਨ ਸਭ ਤੋਂ ਵੱਡਾ ਦਿਨ ਹੋਣ ਕਰ ਕੇ ਯੋਗਾ ਲਈ ਚੁਣਿਆ ਗਿਆ ਹੈ | ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਰਵਿੰਦਰ ਸਿੰਘ (ਡੀ.ਪੀ.ਈ.) ਅਤੇ ਪਰਮਿੰਦਰ ਸਿੰਘ (ਪੀ.ਟੀ.ਆਈ) ਦੀ ਅਗਵਾਈ ਅਧੀਨ ਇਸ ਦਿਨ ਸਕੂਲ ਕੈਂਪਸ ਵਿੱਚ ਆ ਕੇ ਯੋਗ ਆਸਨ ਕੀਤੇ ਗਏ ਅਤੇ ਯੋਗਾ ਦੇ ਫ਼ਾਇਦੇ ਦੱਸਦੇ ਹੋਏ ਕਿਹਾ ਗਿਆ ਕਿ ਯੋਗਾ ਸਾਡੇ ਪਾਚਨ-ਤੰਤਰ ਨੂੰ ਮਜ਼ਬੂਤ, ਮਾਸਪੇਸ਼ੀਆਂ ਵਿਚ ਲਚਕੀਲਾਪਣ ਤੇ ਮਜ਼ਬੂਤ ਬਣਾਉਣ ਦੇ ਨਾਲ ਵੱਖ-ਵੱਖ ਬਿਮਾਰੀਆਂ ਤੋਂ ਬਚਾਉਂਦਾ ਹੈ ਜਿਵੇਂ ਕਿ ਸ਼ੂਗਰ, ਬਲੱਡ ਪੈ੍ਰਸ਼ਰ, ਦਿਲ ਦੇ ਰੋਗ, ਚਮੜੀ ਦੇ ਰੋਗ, ਸਾਹ ਦੀਆਂ ਬਿਮਾਰੀਆਂ, ਸਰਵਾਈਕਲ, ਕੈਂਸਰ ਆਦਿ ਤੋਂ ਪੀੜਤ ਵਿਅਕਤੀਆਂ ਲਈ ਯੋਗਾ ਬਹੁਤ ਹੀ ਲਾਹੇਵੰਦ ਹੈ | ਸਾਨੰੂ ਸਾਰਿਆਂ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਉੱਤੇ ਅਪਣੀ ਸਰੀਰਕ ਤੰਦਰੁਸਤੀ ਬਰਕਰਾਰ ਰੱਖਣ ਲਈ ਵਚਨਬੱਧ ਹੋ ਕੇ ਯੋਗਾ ਨੂੰ ਅਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ |
ਮਾਊਾਟ ਲਿਟਰਾ ਜ਼ੀ ਸਕੂਲ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਲਹਿਰਾਮੁਹੱਬਤ, (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਵਲੋਂ 21 ਜੂਨ ਨੂੰ ਆਨਲਾਈਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਯੋਗ ਦਿਵਸ ਦਾ ਉਦੇਸ਼ ਮਨੁੱਖੀ ਏਕਤਾ ਅਤੇ ਸਦਭਾਵਨਾ ਪੂਰਨ ਸਹਿ ਹੋਂਦ ਨੂੰ ਉਤਸ਼ਾਹਿਤ ਕਰਨਾ ਅਤੇ ਯੋਗਾ ਆਸਣਾਂ ਦੇ ਵੱਖ-ਵੱਖ ਲਾਭਾਂ ਅਤੇ ਸਿਹਤ ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਯੋਗ ਦੀ ਪਰਿਵਰਤਨਸ਼ੀਲ ਸ਼ਕਤੀ ਨੂੰ ਪ੍ਰਦਰਸ਼ਿਤ ਕਰਨਾ ਹੈ | ਯੋਗਾ ਸੈਸ਼ਨ ਵਿਚ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਯੋਗਾ ਸ਼ੁਰੂ ਕਰਨ ਤੋਂ ਪਹਿਲਾਂ ਸਾਰਿਆਂ ਨੂੰ ਗਰਮ ਕਰਨ ਲਈ ਸਿਰ ਤੋਂ ਪੈਰਾਂ ਤੱਕ ਹਰ ਐਕਸਰਸਾਈਜ਼ ਕਰਵਾਈ ਗਈ | ਇਸ ਤੋਂ ਬਾਅਦ ਤਾੜ ਆਸਨ, ਵਿ੍ਕਸ਼ਾਸਨ, ਅਰਥਚੱਕਰ ਆਸਣ, ਤਿ੍ਕੋਣਾਸਨ ਦੇ ਫ਼ਾਇਦਿਆਂ ਬਾਰੇ ਦੱਸਦੇ ਹੋਏ ਕਿਹਾ ਕਿ ਆਸਣ ਕੱਦ ਵਧਾਉਣ, ਦਿਮਾਗ਼ ਨੂੰ ਤੇਜ਼ ਕਰਨ, ਸਰਵਾਈਕਲ ਸਮੱਸਿਆਵਾਂ ਤੋਂ ਛੁਟਕਾਰਾ, ਪੈਰਾਂ ਦੇ ਦਰਦ ਨੂੰ ਠੀਕ ਕਰਨ ਵਿੱਚ ਮਦਦ ਕਰਦੇ ਹਨ | ਇਸ ਮੌਕੇ ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਸ਼੍ਰੀਮਤੀ ਨਮਿਤਾ ਬਾਂਸਲ ਅਤੇ ਸਕੂਲ ਪਿ੍ੰਸੀਪਲ ਸ੍ਰੀਮਤੀ ਗੀਤਾ ਪਿੱਲੇ ਨੇ ਬੱਚਿਆਂ ਦੇ ਆਤਮ ਵਿਸ਼ਵਾਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਵਿੱਚ ਆਤਮ ਵਿਸ਼ਵਾਸ ਪੈਦਾ ਹੁੰਦਾ ਹੈ | ਉਨ੍ਹਾਂ ਸਾਰੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੀ ਵਧਾਈ ਦਿੱਤੀ ਤੇ ਯੋਗਾ ਕਰੋ ਅਤੇ ਸਿਹਤਮੰਦ ਰਹੋ ਦਾ ਸੰਦੇਸ਼ ਦਿੱਤਾ |
ਸਿਹਤ ਬਲਾਕ ਤਲਵੰਡੀ ਸਾਬੋ ਵਲੋਂ ਮਨਾਇਆ ਗਿਆ ਵਿਸ਼ਵ ਯੋਗ ਦਿਵਸ
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ)-ਵਿਸ਼ਵ ਯੋਗ ਦਿਵਸ ਮੌਕੇ ਸਿਹਤ ਬਲਾਕ ਤਲਵੰਡੀ ਸਾਬੋ ਦੇ ਸਮੂਹ ਸਿਹਤ ਕੇਂਦਰਾਂ ਵਿਖੇ ਯੋਗਾ ਅਭਿਆਸ ਕੈਂਪ ਲਾਏ ਗਏ ਅਤੇ ਕੈਂਪਾਂ ਨੂੰ ਸੰਬੋਧਨ ਦੌਰਾਨ ਸਬ ਡਵੀਜ਼ਨਲ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਕਾਂਤ ਨੇ ਯੋਗਾ ਨੂੰ ਸਰੀਰਕ ਮਾਨਸਿਕ ਅਤੇ ਅਧਿਆਤਮਕ ਅਭਿਆਸ ਦੱਸਿਆ | ਹਸਪਤਾਲ ਪ੍ਰਬੰਧਕਾਂ ਵਲੋਂ ਮੁਹੱਈਆ ਪ੍ਰੈੱਸ ਬਿਆਨ ਚ ਦੱਸਿਆ ਗਿਆ ਕਿ ਯੋਗ ਕੈਂਪਾਂ ਨੂੰ ਸੰਬੋਧਨ ਦੌਰਾਨ ਐੱਸ.ਐੱਮ.ਓ ਡਾ.ਰਵੀ ਕਾਂਤ ਨੇ ਕਿਹਾ ਕਿ ਯੋਗਾ ਕਰਨ ਨਾਲ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਸਰੀਰ ਵਿੱਚ ਲਚਕਤਾ ਵਧਦੀ ਹੈ | ਇਸ ਨਾਲ ਖੂਨ ਦੇ ਗੇੜ ਵਿੱਚ ਵੀ ਸੁਧਾਰ ਹੁੰਦਾ ਹੈ ਅਤੇ ਸਾਹ ਪ੍ਰਣਾਲੀ ਮਜ਼ਬੂਤ ਹੁੰਦੀ ਹੈ ਹੋਰ ਤਾਂ ਹੋਰ ਯੋਗਾ ਕਰਨ ਨਾਲ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਦਿਲ ਦੀਆਂ ਬਿਮਾਰੀਆਂ 'ਤੇ ਵੀ ਕਾਬੂ ਪਾਇਆ ਜਾ ਸਕਦਾ ਹੈ | ਇਸ ਮੌਕੇ ਡਾ. ਜਸਬੀਰ ਕੌਰ ਨੇ ਕਿਹਾ ਕਿ ਯੋਗ ਸਿਰਫ਼ ਇੱਕ ਸਰੀਰਕ ਅਭਿਆਸ ਨਹੀਂ ਹੈ ਬਲਕਿ ਇੱਕ ਅਧਿਆਤਮਕ ਮਾਰਗ ਵੀ ਹੈ ਜੋ ਵਿਅਕਤੀ ਨੂੰ ਅੰਦਰੂਨੀ ਸ਼ਾਂਤੀ ਅਤੇ ਆਤਮ ਵਿਖਿਆਨ ਵੱਲ ਲੈ ਕੇ ਜਾਂਦਾ ਹੈ |ਬਲਾਕ ਐਜੂਕੇਟਰ ਗੁਰਸਿਮਰਤ ਕੌਰ ਨੇ ਦੱਸਿਆ ਕਿ ਇਸ ਉਤਸਵ ਦੀ ਗਿਆਰ੍ਹਵੀਂ ਵਰ੍ਹੇਗੰਢ ਮੌਕੇ ਇੱਕ ਧਰਤੀ ਇਕ ਸਿਹਤ ਲਈ ਯੋਗ ਥੀਮ ਤਹਿਤ ਮਨਾਏ ਗਏ ਇਸ ਦਿਹਾੜੇ ਮੌਕੇ ਸਿਹਤ ਬਲਾਕ ਤਲਵੰਡੀ ਸਾਬੋ ਅਧੀਨ ਸਿਹਤ ਕੇਂਦਰਾਂ ਦੇ ਸਮੂਹ ਸਟਾਫ਼ ਵਲੋਂ ਯੋਗ ਗਤੀਵਿਧੀਆਂ ਵਿੱਚ ਭਾਗ ਲਿਆ ਗਿਆ | ਇਸ ਮੌਕੇ ਸਮੂਹ ਸੀ.ਐਚ.ਓ., ਮ.ਪ.ਹ.ਵ.ਮੇਲ ਅਤੇ ਫੀਮੇਲ, ਸਿਹਤ ਸੁਪਰਵਾਈਜ਼ਰ, ਆਸ਼ਾ ਵਰਕਰਾਂ ਅਤੇ ਆਮ ਲੋਕਾਂ ਨੇ ਯੋਗ ਦਿਵਸ 'ਚ ਸ਼ਮੂਲੀਅਤ ਕੀਤੀ |
ਮਾਲਵਾ ਕਾਲਜ ਬਠਿੰਡਾ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਬਠਿੰਡਾ, (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਲਵਾ ਕਾਲਜ ਬਠਿੰਡਾ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਉਤਸ਼ਾਹ ਨਾਲ ਮਨਾਇਆ | ਇਹ ਯੋਗਾ ਕੈਂਪ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ | ਡੀਨ ਡਾ. ਆਰ.ਸੀ. ਸ਼ਰਮਾ ਅਤੇ ਡੀ.ਪੀ. ਐਡ. ਵਿਦਿਆਰਥੀਆਂ ਨੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਯੋਗ ਆਸਨਾਂ ਅਤੇ ਸ਼ੈਸ਼ਨ ਅਭਿਆਸ ਕਰਵਾਏ | ਇਸ ਸੈਸ਼ਨ ਦਾ ਮਕਸਦ ਸਰੀਰਕ ਤੰਦਰੁਸਤੀ, ਮਾਨਸਿਕ ਸ਼ਾਂਤੀ ਅਤੇ ਰੋਜ਼ਾਨਾ ਜ਼ਿੰਦਗੀ ਵਿਚ ਯੋਗ ਦੇ ਲਾਭਾਂ ਬਾਰੇ ਜਾਗਰੂਕਤਾ ਫੈਲਾਉਣਾ ਸੀ | ਪਿ੍ੰਸੀਪਲ ਡਾ: ਮਨਜੀਤ ਸਿੰਘ ਨੇ ਯੋਗਾ ਦੀ ਮਹੱਤਤਾ 'ਤੇ ਰੋਸ਼ਨੀ ਪਾਈ ਅਤੇ ਸਰੀਰ ਤੇ ਮਨ ਦੀ ਸਿਹਤ ਬਣਾਈ ਰੱਖਣ ਲਈ ਰੋਜ਼ਾਨਾ ਯੋਗ ਅਭਿਆਸ ਕਰਨ ਦੀ ਸਿਫ਼ਾਰਿਸ਼ ਕੀਤੀ | ਉਨ੍ਹਾਂ ਨੇ ਯੋਗ ਨੂੰ ਨਿੱਤ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ | ਡਿਪਟੀ ਡਾਇਰੈਕਟਰ ਡਾ: ਸਰਬਜੀਤ ਕੌਰ ਢਿੱਲੋਂ ਨੇ ਵੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ, ਸਿਹਤਮੰਦ ਮਨ ਸਿਰਫ਼ ਸਿਹਤਮੰਦ ਸਰੀਰ ਵਿਚ ਹੀ ਵੱਸਦਾ ਹੈ | ਆਧੁਨਿਕ ਤੇ ਤੇਜ਼ ਰਫ਼ਤਾਰ ਵਾਲੀ ਜ਼ਿੰਦਗੀ ਵਿਚ, ਸਾਡੀ ਅੰਦਰੂਨੀ ਸ਼ਾਂਤੀ ਨੂੰ ਕਾਇਮ ਰੱਖਣ ਲਈ ਰੋਜ਼ਾਨਾ ਕੁਝ ਸਮਾਂ ਆਪਣੇ ਲਈ ਕੱਢਣਾ ਬਹੁਤ ਜ਼ਰੂਰੀ ਹੈ | ਸਿਰਫ਼ 15 ਮਿੰਟ ਦਾ ਯੋਗ ਅਭਿਆਸ ਨਾ ਸਿਰਫ਼ ਸਾਡੀ ਥਕਾਵਟ ਦੂਰ ਕਰਦਾ ਹੈ, ਸਗੋਂ ਮਨ ਨੂੰ ਸ਼ਾਂਤ ਕਰਕੇ ਸਰੀਰ ਨੂੰ ਤਾਜ਼ਗੀ ਦਿੰਦਾ ਹੈ | ਯੋਗ ਸਿਰਫ਼ ਸਰੀਰਕ ਕਸਰਤ ਨਹੀਂ, ਬਲਕਿ ਆਤਮਿਕ ਸੰਤੁਲਨ ਅਤੇ ਅੰਦਰੂਨੀ ਸੁਖ ਦੀ ਪੂਰੀ ਪ੍ਰਕਿਰਿਆ ਹੈ | ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਯੋਗ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿਚ ਸ਼ਾਮਲ ਕਰਨ ਦੀ ਅਪੀਲ ਕੀਤੀ | ਇਹ ਸਮਾਗਮ ਇਕਤਾ ਅਤੇ ਸ਼ਾਂਤੀ ਦੀ ਭਾਵਨਾ ਨਾਲ ਖ਼ਤਮ ਹੋਇਆ, ਜਿੱਥੇ ਸਮੂਹ ਨੇ ਇਕੱਠੇ ਧਿਆਨ ਲਗਾਕੇ ਆਤਮਿਕ ਸ਼ਾਂਤੀ ਅਤੇ ਤਾਜ਼ਗੀ ਦਾ ਅਹਿਸਾਸ ਕੀਤਾ | ਸਮਾਰੋਹ ਨੇ ਮਾਲਵਾ ਕਾਲਜ ਦੀ ਸਰਵੰਗੀਣ ਵਿਕਾਸ ਅਤੇ ਤੰਦਰੁਸਤੀ ਪ੍ਰਤੀ ਵਚਨਬੱਧਤਾ ਨੂੰ ਦਰਸਾਇਆ |
ਇੰਸਟੀਚਿਊਟ ਆਫ਼ ਨਰਸਿੰਗ ਬੁਰਜ ਮਹਿਮਾ ਵਿਖੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਮਹਿਮਾ ਸਰਜਾ, (ਬਲਦੇਵ ਸੰਧੂ)-ਸਨਰਜੀ ਇੰਟਰਨੈਸ਼ਨਲ ਇੰਸਟੀਟਿਊਟ ਆਫ਼ ਨਰਸਿੰਗ ਬੁਰਜ ਮਹਿਮਾ ਵਿਖੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ | ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ: ਰਵਜੋਤ ਕੌਰ ਅਤੇ ਭਰਤ ਸ਼ਰਮਾ ਵਲੋਂ ਵਿਦਿਆਰਥੀਆਂ ਅਤੇ ਕਾਲਜ ਦੇ ਸਮੂਹ ਸਟਾਫ਼ ਨਾਲ ਮਿਲਕੇ ਵੱਖ-ਵੱਖ ਆਸਣ ਅਤੇ ਪ੍ਰਾਣਾਯਾਮ ਕੀਤਾ | ਉਨ੍ਹਾਂ ਦੱਸਿਆ ਅਧਿਆਤਮਿਕ ਅਨੁਸ਼ਾਸਨ ਇਕ ਬਹੁਤ ਹੀ ਸੂਖਮ ਵਿਗਿਆਨ 'ਤੇ ਆਧਾਰਿਤ ਹੈ, ਜੋ ਮਨ ਅਤੇ ਸਰੀਰ ਵਿਚਕਾਰ ਇਕਸੁਰਤਾ ਲਿਆਉਣ 'ਤੇ ਕੇਂਦਿ੍ਤ ਹੈ ਅਤੇ ਯੋਗਾ ਕਰਨ ਵਾਲੇ ਵਿਅਕਤੀ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿੰਦੇ ਹਨ | ਇਸ ਦੇ ਨਾਲ ਹੀ ਡਾ: ਰਵਜੋਤ ਕੌਰ ਨੇ ਬੱਚਿਆਂ ਨੂੰ ਵੱਖ-ਵੱਖ ਯੋਗ ਆਸਣਾਂ ਦੇ ਫਾਇਦੇ ਅਤੇ ਕਰਨ ਦੇ ਤਰੀਕੇ ਦੱਸੇ ਅਤੇ ਕਾਲਜ ਦੇ ਚੇਅਰਮੈਨ ਪ੍ਰੋ: ਦਰਸ਼ਨ ਸਿੰਘ ਮਸਤਾਨਾ ਨੇ ਦੱਸਿਆ ਕਿ ਉਹ ਰੋਜ਼ ਆਪਣੇ ਦਿਨ ਦੀ ਸ਼ੁਰੂਆਤ ਯੋਗਾ ਨਾਲ ਕਰਕੇ ਹੀ ਇਸ ਉਮਰ ਵਿਚ ਤੰਦਰੁਸਤ ਹਨ ਅੰਤ ਵਿਚ ਪਿ੍ੰਸੀਪਲ ਪਰਮਿੰਦਰ ਕੌਰ ਨੇ ਇਸ ਅੰਤਰਰਾਸ਼ਟਰੀ ਯੋਗ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਯੋਗਾ ਦੀ ਮੱਦਦ ਨਾਲ ਵਿਅਕਤੀ ਆਪਣੀ ਮਾਨਸਿਕ ਅਵਸਥਾ 'ਤੇ ਕਾਬੂ ਪਾ ਸਕਦਾ | ਸਭ ਨੂੰ ਸਿਹਤਮੰਦ ਰਹਿਣ ਲਈ ਕੋਈ ਨਾ ਕੋਈ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ |
ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਮੂਹਿਕ ਯੋਗ ਸੈਸ਼ਨ
ਬਠਿੰਡਾ, (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਵਿਖੇ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੂਨੀਵਰਸਿਟੀ ਕੈਂਪਸ ਵਿਚ ਇਕ ਵਿਸ਼ਾਲ ਸਮੂਹਿਕ ਯੋਗ ਸੈਸ਼ਨ ਕੀਤਾ ਗਿਆ | ਇਹ ਸਮਾਗਮ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਵਾਇਸ ਚਾਂਸਲਰ ਪ੍ਰੋ: ਰਾਘਵੇਂਦਰ ਪ੍ਰਸ਼ਾਦ ਤਿਵਾਰੀ ਦੀ ਸਰਪ੍ਰਸਤੀ ਹੇਠ ਕਰਵਾਇਆ, ਜਿਸ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ, ਅਧਿਆਪਕਾਂ, ਸਟਾਫ਼ ਅਤੇ ਕੇਂਦਰੀ ਵਿਦਿਆਲਿਆ ਸੰਗਠਨ ਦੇ ਵਿਦਿਆਰਥੀਆਂ ਸਮੇਤ ਲਗਭਗ 290 ਭਾਗੀਦਾਰਾਂ ਨੇ ਹਿੱਸਾ ਲਿਆ | ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦੀ ਥੀਮ 'ਇਕ ਧਰਤੀ, ਇਕ ਸਿਹਤ ਲਈ ਯੋਗ' ਸੀ, ਜੋ ਕਿ ਮਨੁੱਖੀ ਸਿਹਤ ਅਤੇ ਵਾਤਾਵਰਣਿਕ ਸੰਤੁਲਨ ਵਿਚਕਾਰ ਗਹਿਰੀ ਸਾਂਝ ਨੂੰ ਉਜਾਗਰ ਕਰਦੀ ਹੈ | ਸਮਾਗਮ ਵਿਚ ਯੋਗ ਭਾਰਤੀ ਹਿਮਾਚਲ ਦੇ ਸੰਸਥਾਪਕ ਸ਼੍ਰੀਨਿਵਾਸ ਮੂਰਤੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਸਮੁੱਚੀ ਤੰਦਰੁਸਤੀ ਲਈ ਯੋਗਾ ਨੂੰ ਰੋਜ਼ਾਨਾ ਜੀਵਨਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਗੋਪਾਲ ਸੋਨੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਸਾਰਿਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਸਮਾਗਮ ਦੌਰਾਨ ਭਾਗੀਦਾਰਾਂ ਨੇ ਆਯੁਸ਼ ਮੰਤਰਾਲੇ ਵਲੋਂ ਜਾਰੀ 'ਕੌਮਨ ਯੋਗਾ ਪ੍ਰੋਟੋਕੋਲ' ਅਨੁਸਾਰ ਯੋਗਾਸਨ, ਕਪਾਲਭਾਤੀ, ਪ੍ਰਾਣਾਯਾਮ, ਧਿਆਨ ਆਦਿ ਦਾ ਅਭਿਆਸ ਕੀਤਾ | ਯੋਗ ਸੈਸ਼ਨ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ, ਜਿਸ 'ਚ ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਸਰਗਰਮ ਭਾਗ ਲੈਂਦਿਆਂ ਵਾਤਾਵਰਣ ਸੰਭਾਲ ਅਤੇ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਨੂੰ ਉਜਾਗਰ ਕੀਤਾ |
ਬੀ.ਆਰ.ਸੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਯੋਗਾ ਦਿਵਸ ਮੌਕੇ ਕੀਤਾ ਜਾਗਰੂਕ
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)-ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈਕਾ ਵਿਚ ਅੱਜ ਯੋਗਾ ਦਿਵਸ ਮਨਾਇਆ ਗਿਆ | ਗਰਮੀਆਂ ਦੀਆਂ ਛੁੱਟੀਆਂ ਮਨਾ ਰਹੇ ਬੱਚਿਆ ਦੀਆਂ ਆਨਲਾਈਨ ਯੋਗਾ ਕਲਾਸ ਲਗਾਕੇ ਅਧਿਆਪਕਾਂ ਨੇ ਯੋਗ ਦੀ ਮਹੱਤਤਾ ਬਾਰੇ ਦੱਸਿਆ | ਵਿਦਿਆਰਥੀਆ ਨੇ ਯੋਗਾ ਆਸਣ ਵਿਚ ਹਿੱਸਾ ਲਿਆ | ਸਕੂਲ ਪਿ੍ੰਸੀਪਲ ਕਿਰਨਾ ਰਾਣੀ ਨੇ ਵਿਦਿਆਰਥੀਆ ਨੂੰ ਯੋਗਾ ਦਿਵਸ ਬਾਰੇ ਦੱਸਿਆ ਕਿ ਯੋਗ ਵਿਚ ਸਾਰੀ ਮਨੁੱਖ ਜਾਤੀ ਨੂੰ ਇਕਜੁੱਟ ਕਰਨ ਦੀ ਸ਼ਕਤੀ ਹੈ | ਯੋਗ ਦਾ ਮਤਲਬ ਤਨ ਤੇ ਮਨ ਨੂੰ ਅਧਿਆਤਮ ਨਾਲ ਜੋੜਨਾ ਹੈ | ਯੋਗ ਆਪਣੇ ਆਪ ਨੂੰ ਜਾਣਨ ਦੀ ਯਾਤਰਾ ਹੈ | ਯੋਗ ਦਾ ਅਰਥ ਹੈ 'ਜੋੜਨਾ' | ਇਸ ਰਾਹੀਂ ਸਰੀਰ, ਮਨ ਅਤੇ ਆਤਮਾ ਵਿਚਕਾਰ ਸੰਤੁਲਨ ਕਾਇਮ ਕੀਤਾ ਜਾ ਸਕਦਾ ਹੈ | ਯੋਗ ਦਾ ਅਭਿਆਸ ਸਰੀਰ ਅਤੇ ਮਨ ਵਿਚਕਾਰ ਇਕ ਸਬੰਧ ਬਣਾਉਂਦਾ ਹੈ, ਜਿਸ ਨਾਲ ਦੋਵੇਂ ਅਨੁਸ਼ਾਸਨ 'ਚ ਰਹਿੰਦੇ ਹਨ | ਸਕੂਲ ਚੇਅਰਮੈਨ ਲਾਭ ਸਿੰਘ ਖੋਖਰ, ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਨੇ ਕਿਹਾ ਕਿ ਵਿਸ਼ਵ ਯੋਗਾ ਦਿਵਸ ਪੂਰੇ ਸੰਸਾਰ 'ਚ 21 ਜੂਨ ਨੂੰ ਮਨਾਇਆ ਜਾਂਦਾ ਹੈ | ਪਹਿਲੀ ਵਾਰ ਯੋਗਾ ਦਿਵਸ 21 ਜੂਨ 2015 ਨੂੰ ਮਨਾਇਆ ਗਿਆ ਸੀ | ਉਸ ਸਮੇਂ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਸੈਮ ਕੇ ਕੁਟੇਸਾ ਨੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ ਤੇ 170 ਤੋਂ ਵੱਧ ਦੇਸ਼ਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਣ ਦੇ ਪ੍ਰਸਤਾਵ ਦਾ ਸਮੱਰਥਨ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਯੋਗ ਨਾਲ ਜੁੜਕੇ ਆਪਣੇ ਸਰੀਰ ਨੂੰ ਤੰਦਰੁਸਤ ਬਣਾਉਣ ਲਈ ਅਪੀਲ ਕੀਤੀ |
ਯੋਗਾ ਟ੍ਰੇਨਰ ਲਵਪ੍ਰੀਤ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਯੋਗ ਸਮਾਗਮ
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)-ਵਿਸ਼ਵ ਯੋਗ ਦਿਵਸ ਮੌਕੇ ਅੱਜ ਸਵੇਰੇ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਯੋਗਾ ਟਰੇਨਰ ਲਵਪ੍ਰੀਤ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਯੋਗ ਸਮਾਗਮ ਹੋਇਆ | ਇਸ ਮੌਕੇ ਵੱਡੀ ਗਿਣਤੀ ਵਿਚ ਅÏਰਤਾਂ, ਮਰਦਾਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ | ਸਥਾਨਕ ਸੀ ਐਮ ਦੀ ਯੋਗਸ਼ਾਲਾ ਦੇ ਇੰਚਾਰਜ ਲਵਪ੍ਰੀਤ ਸਿੰਘ ਵਲੋਂ ਹਾਜ਼ਰੀਨ ਨੂੰ ਵੱਖ-ਵੱਖ ਆਸਣ ਕਰਵਾਏ ਗਏ | ਇਸ ਮੌਕੇ ਯੋਗਾ ਸਬੰਧੀ ਜਾਣਕਾਰੀ ਦਿੰਦੇ ਹੋਏ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਯੋਗਾ ਕਰਨ ਨਾਲ ਜਿੱਥੇ ਸਰੀਰ ਨਿਰੋਗ ਰਹਿੰਦਾ ਹੈ, ਉਥੇ ਸਰੀਰ ਵਿਚ ਹਮੇਸ਼ਾ ਫੁਰਤੀ ਵੀ ਰਹਿੰਦੀ ਹੈ | ਯੋਗਾ ਨਾਲ ਮਨੁੱਖੀ ਸਰੀਰ ਦਾ ਤਣਾਅ ਘੱਟਦਾ ਹੈ ਅਤੇ ਸਰੀਰ ਦਿਨ ਭਰ ਫੁੱਲਾਂ ਵਾਂਗ ਖਿੱੜਿਆਂ, ਚੁਸਤ ਅਤੇ ਫੁਰਤੀਲਾ ਨਜ਼ਰ ਆਉਂਦਾ ਹੈ | ਉਨ੍ਹਾਂ ਕਿਹਾ ਕਿ ਲਗਾਤਾਰ ਯੋਗਾ ਕਰਨ ਵਾਲੇ ਅਨੇਕਾਂ ਲੋਕਾਂ ਨੇ ਬਿਮਾਰੀਆਂ ਤੋਂ ਰਾਹਤ ਪਾਈ ਹੈ | ਇਸ ਮੌਕੇ ਮੈਡਲ ਪਿੰਕੀ ਕੇਸਰਵਾਲੀਆਂ ਨੇ ਦੱਸਿਆ ਕਿ ਯੋਗਾ ਕਰਨ ਉਪਰੰਤ ਉਨ੍ਹਾਂ ਨੇ ਅਨੇਕਾਂ ਸਰੀਰਕ ਸਮੱਸਿਆਵਾਂ ਤੋਂ ਨਿਝਾਤ ਪਾਈ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਮੁਫ਼ਤ ਵਿਚ ਮਿਲ ਰਹੀ ਯੋਗਾ ਆਸਨ ਦੀ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਘਰ ਦੇ ਭੇਤੀਆਂ ਨੇ ਚੰਦਸਰ ਬਸਤੀ ਦੇ ਇਕ ਘਰ 'ਚੋਂ ਡੇਢ ਲੱਖ ਰੁਪਏ ਉਡਾਏ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ 18ਵਾਂ ਗਿਆਨ ਅੰਜਨ ਸਮਰ ਕੈਂਪ ਯਾਦਗਾਰੀ ਹੋ ਨਿੱਬੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।