ਬਠਿੰਡਾ, 21 ਜੂਨ (ਪੱਤਰ ਪ੍ਰੇਰਕ)-ਬਠਿੰਡਾ ਦੇ ਰੇਲਵੇ ਸਟੇਸ਼ਨ ਨਜ਼ਦੀਕ ਸਵਾਰੀਆਂ ਨੂੰ ਚੁੱਕਣ ਨੂੰ ਲੈ ਕੇ ਇਕ ਅੰਗਹੀਣ ਆਟੋ ਚਾਲਕ ਦੀ ਕੁੱਟਮਾਰ ਕਰਨ ਵਾਲੇ ਦੋ ਆਟੋ ਚਾਲਕਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਇਸ ਸੰਬੰਧੀ ਡੀਐਸਪੀ ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਪਿਛਲੇ ਦੋ ਕੁ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਆਟੋ ਚਾਲਕ, ਜਿਸ ਦੇ ਇਕ ਬਾਂਹ ਅਤੇ ਲੱਤ ਨਹੀਂ ਪਰ ਇਸ ਦੇ ਬਾਵਜੂਦ ਉਹ ਆਟੋ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ, ਜਿਸ ਦੀ ਉਥੇ ਰੇਲਵੇ ਸਟੇਸ਼ਨ ਨਜ਼ਦੀਕ ਆਟੋ ਚਾਲਕਾਂ ਨੇ ਕੁੱਟਮਾਰ ਕੀਤੀ ਸੀ | ਇਸ ਬਾਰੇ ਉਹ ਵੀਡੀਓ ਵਿਚ ਦੋਸ਼ ਲਗਾ ਰਿਹਾ ਸੀ | ਪੁਲਿਸ ਨੇ ਇਸ ਸਬੰਧੀ ਪਤਾ ਚੱਲਣ 'ਤੇ ਦੋ ਵਿਅਕਤੀ ਬਾਈਨੇਮ ਅਤੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਦਰਜ ਕਰ ਲਿਆ ਅਤੇ ਕੁੱਟਮਾਰ ਕਰਨ ਵਾਲੇ 2 ਜਣਿਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਦਕਿ ਅਣਪਛਾਤੇ ਵਿਅਕਤੀਆਂ ਨੂੰ ਫੜਨ ਲਈ ਯਤਨ ਜਾਰੀ ਹਨ |