19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਅਕਾਲੀ ਦਲ 'ਚ ਘਰ ਵਾਪਸੀ ਕਰ ਚੁੱਕੇ ਸਿਕੰਦਰ ਸਿੰਘ ਮਲੂਕਾ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਅਜੀਤ ਡੈਸਕ 22-06-2025
ਤਲਵੰਡੀ ਸਾਬੋ, 21 ਜੂਨ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਪਿਛਲੇ ਦਿਨਾਂ 'ਚ ਸ਼੍ਰੋਮਣੀ ਅਕਾਲੀ ਦਲ ਚ ਘਰ ਵਾਪਸੀ ਕਰ ਚੁੱਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅੱਜ ਸ਼ੁਕਰਾਨੇ ਵਜੋਂ ਵੱਡੀ ਗਿਣਤੀ ਅਕਾਲੀ ਵਰਕਰਾਂ ਸਮੇਤ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ | ਤਖਤ ਸਾਹਿਬ ਮੱਥਾ ਟੇਕਣ ਉਪਰੰਤ ਉਨ੍ਹਾਂ ਨੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨਾਲ ਵੀ ਮੁਲਾਕਾਤ ਕੀਤੀ | ਅੱਜ ਤਖਤ ਸਾਹਿਬ ਪੁੱਜਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਮੋਹਨ ਸਿੰਘ ਬੰਗੀ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ਮਲੂਕਾ ਦੀ ਆਮਦ ਮੌਕੇ ਜ਼ਿਲ੍ਹਾ ਬਠਿੰਡਾ ਦੇ ਹੋਰਨਾਂ ਹਲਕਿਆਂ ਤੋਂ ਇਲਾਵਾ ਹਲਕਾ ਤਲਵੰਡੀ ਸਾਬੋ ਦੇ ਵੀ ਵੱਡੀ ਗਿਣਤੀ ਅਕਾਲੀ ਅਹੁਦੇਦਾਰ ਤਖਤ ਸਾਹਿਬ ਪੁੱਜੇ ਹੋਏ ਸਨ | ਮਲੂਕਾ ਨੇ ਸਭ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ ਜਦੋਂਕਿ ਤਖਤ ਸਾਹਿਬ ਦੇ ਗੁ:ਦਮਦਮਾ ਸਾਹਿਬ ਵਿਖੇ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਉ ਦੀ ਬਖਸ਼ਿਸ ਕੀਤੀ ਹਾਲਾਂਕਿ ਇਸ ਮੌਕੇ ਤਖਤ ਸਾਹਿਬ ਦੇ ਵਧੀਕ ਮੈਨੇਜਰ ਗੁਰਦੇਵ ਸਿੰਘ ਸੰਧੂ ਵੀ ਮੌਜੂਦ ਰਹੇ |ਤਖਤ ਸਾਹਿਬ ਨਤਮਸਤਕ ਹੋਣ ਉਪਰੰਤ ਸਾਬਕਾ ਮੰਤਰੀ ਮਲੂਕਾ ਨੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਪੁੱਜਕੇ ਮੁਲਾਕਾਤ ਕੀਤੀ | ਪਤਾ ਲੱਗਾ ਹੈ ਕਿ ਉਕਤ ਮੁਲਾਕਾਤ ਦੌਰਾਨ ਕਈ ਅਹਿਮ ਮਸਲਿਆਂ ਤੇ ਵਿਚਾਰਾਂ ਕੀਤੀਆਂ ਗਈਆਂ | ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਿਕੰਦਰ ਸਿੰਘ ਮਲੂਕਾ ਦਾ ਸਨਮਾਨ ਵੀ ਕੀਤਾ | ਮਲੂਕਾ ਦੀ ਅਕਾਲੀ ਦਲ ਚ ਘਰ ਵਾਪਸੀ ਦੀ ਖ਼ੁਸ਼ੀ ਚ ਅਕਾਲੀ ਵਰਕਰਾਂ ਨੇ ਇਸ ਮੌਕੇ ਲੱਡੂ ਵੀ ਵੰਡੇ |
ਮਲੂਕਾ ਦੀ ਆਮਦ ਮੌਕੇ ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਬਲਕਾਰ ਸਿੰਘ ਬਰਾੜ, ਬਠਿੰਡਾ ਦੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਹਰਿੰਦਰ ਸਿੰਘ ਹਿੰਦਾ, ਜਗਸੀਰ ਸਿੰਘ ਜੱਗਾ ਕਲਿਆਣ, ਅਕਾਲੀ ਦਲ ਹਲਕਾ ਤਲਵੰਡੀ ਸਾਬੋ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵੱਲੋਂ ਨਿੱਜੀ ਸਹਾਇਕ ਹਰਤਾਬਲ ਸਿੰਘ ਸੁੱਖੀ, ਚਮਕੌਰ ਸਿੰਘ ਮਾਨ, ਦਲਜੀਤ ਸਿੰਘ ਬਰਾੜ, ਯੂਥ ਅਕਾਲੀ ਦਲ ਸੂਬਾ ਮੀਤ ਪ੍ਰਧਾਨ ਐਡਵੋਕੇਟ ਸਤਿੰਦਰ ਸਿੰਘ ਸਿੱਧੂ, ਹਲਕਾ ਆਬਜ਼ਰਵਰ ਦਵਿੰਦਰ ਸਿੰਘ ਕੋਟਬਖਤੂ, ਰਵੀ ਕੁਮਾਰ ਕੋਕੀ ਕੌਂਸਲਰ, ਰਣਜੀਤ ਸਿੰਘ ਮਲਕਾਣਾ ਅਤੇ ਸੁਰਜੀਤ ਭੱਮ ਦੋਵੇਂ ਸਾਬਕਾ ਕੌਂਸਲਰ, ਜਗਵਿੰਦਰ ਸਿੰਘ ਭਾਗੀਵਾਂਦਰ ਸਾਬਕਾ ਚੇਅਰਮੈਨ, ਤੇਜਾ ਸਿੰਘ ਮਲਕਾਣਾ ਸਾਬਕਾ ਉੱਪ ਚੇਅਰਮੈਨ, ਗੁਲਜ਼ਾਰ ਸਿੰਘ ਪੱਪੂ ਅਤੇ ਹਰਚਰਨ ਸਿੰਘ ਮਲਕਾਣਾ, ਬਲਕਰਨ ਸਿੰਘ ਪੱਕਾ ਕਲਾਂ ਸਰਪੰਚ, ਜਸਵਿੰਦਰ ਸਿੰਘ ਸਿੱਧੂ, ਚਰਨਾ ਸਿੰਘ ਭਾਗੀਵਾਂਦਰ, ਗਗਨਦੀਪ ਗਰੇਵਾਲ, ਡਾ.ਓਮ ਪ੍ਰਕਾਸ਼ ਸ਼ਰਮਾ, ਕੁਲਵੰਤ ਸਿੰਘ ਘੰਡਾਬੰਨਾ, ਗੁਰਪ੍ਰੀਤ ਸਿੰਘ ਘੰਡਾਬੰਨਾ, ਜਥੇਦਾਰ ਹਰਦੀਪ ਸਿੰਘ ਬੰਗੀ, ਹਰਮੋਹਿੰਦਰ ਸਿੰਘ, ਡਾ.ਗੁਰਮੇਲ ਸਿੰਘ ਘਈ, ਸੁਖਦੇਵ ਸਿੰਘ ਗੁਰਥੜੀ, ਰਾਜਿੰਦਰ ਸਿੰਘ ਮਾਨ, ਰਜਿੰਦਰ ਸਿੰਘ ਰਾਜੂ ਪਰਿੰਦਾ, ਇਕਬਾਲ ਸਿੰਘ ਮਿੱਠੜੀ, ਬਲਵਿੰਦਰ ਸਿੰਘ ਗੁਰੀ, ਗੁਰਦੀਪ ਸਿੰਘ ਬਖਤੂ, ਗੁਰਚਰਨ ਸਿੰਘ ਔਲਖ, ਸਤਨਾਮ ਸਿੰਘ ਭਾਈਰੂਪਾ, ਸਵਰਨ ਸਿੰਘ ਆਕਲੀਆ, ਗੁਰਦੌਰ ਸਿੰਘ ਸੰਧੂ, ਜਗਮੀਤ ਸਿੰਘ ਭੋਖੜਾ, ਜਗਦੀਪ ਸਿੰਘ ਗਹਿਰੀ, ਮਨਜੀਤ ਧੂਨਾ, ਮਨਿੰਦਰ ਸੋਢੀ ਆਦਿ ਅਕਾਲੀ ਆਗੂ ਨਜ਼ਰ ਆਏ |
ਪਿਛਲੀ ਖ਼ਬਰ ਨਵੀਂ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ 107 ਵਰਿ੍ਹਆਂ ਦੀ ਮਾਤਾ ਜਗੀਰ ਕੌਰ ਅਗਲੀ ਖ਼ਬਰ ਖੇਤਾਂ ਦੀਆਂ ਮੋਟਰਾਂ ਲਾਗੇ ਬੈਠੇ ਪਰਵਾਸੀ ਮਜ਼ਦੂਰਾਂ ਦੇ ਫੋਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।