25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਹਾਦਸੇ ਵਿਚ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ

ਅਜੀਤ ਡੈਸਕ 23-06-2025
ਰਾਮਾਂ ਮੰਡੀ, 22 ਜੂਨ (ਤਰਸੇਮ ਸਿੰਗਲਾ)-ਬੀਤੀ ਰਾਤ ਰਿਫਾਇਨਰੀ ਰੋਡ 'ਤੇ ਟਾਊਨਸ਼ਿਪ ਨੇੜੇ ਸਾਹਮਣਿਓਾ ਆ ਰਹੇ ਤੇਜ਼ ਰਫ਼ਤਾਰ ਵਾਹਨ ਦੀਆਂ ਲਾਈਟਾਂ ਅੱਖਾਂ ਵਿਚ ਵੱਜਣ ਨਾਲ ਇਕ ਮੋਟਰ-ਸਾਈਕਲ ਸੜਕ ਦੇ ਡਿਵਾਈਡਰ ਨਾਲ ਜਾ ਟਕਰਾਇਆ ਅਤੇ ਚਾਲਕ ਜ਼ਖ਼ਮੀ ਹੋ ਗਿਆ | ਜਿਸ ਨੂੰ ਇਲਾਜ ਲਈ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰਜ਼ ਕਾਲਾ ਬੰਗੀ, ਰਿੰਕਾ ਮਿਸਤਰੀ ਨੇ ਸੁਸਾਇਟੀ ਦੀ ਐਂਬੂਲੈਂਸ ਰਾਹੀਂ ਰਾਮਾਂ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ | ਜ਼ਖ਼ਮੀ ਵਿਅਕਤੀ ਨੇ ਆਪਣਾ ਨਾਮ ਲਖਵੀਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਬੰਗੀ ਦੀਪਾ ਦੱਸਿਆ ਹੈ ਅਤੇ ਹਸਪਤਾਲ ਪਹੁੰਚਾਉਣ ਲਈ ਸੁਸਾਇਟੀ ਦੇ ਵਲੰਟੀਅਰਜ਼ ਦਾ ਧੰਨਵਾਦ ਕੀਤਾ ਹੈ |
ਪਿਛਲੀ ਖ਼ਬਰ 195 ਪਾਬੰਦੀਸ਼ੁਦਾ ਸਿਗਨੇਚਰ ਕੈਪਸੂਲ ਸਮੇਤ ਗਿ੍ਫ਼ਤਾਰ ਵਿਅਕਤੀ ਤੁਰੰਤ ਜ਼ਮਾਨਤ 'ਤੇ ਰਿਹਾਅ ਅਗਲੀ ਖ਼ਬਰ ਸਰਹੱਦੀ ਇਲਾਕਿਆਂ 'ਚ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਕੇਂਦਰ ਦੀਆਂ ਏਜੰਸੀਆਂ ਅਤੇ ਪੰਜਾਬ ਪੁਲਿਸ ਮਿਲ ਕੇ ਕੰਮ ਕਰ ਰਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।