ਭਗਤਾ ਭਾਈਕਾ, 22 ਜੂਨ (ਸੁਖਪਾਲ ਸਿੰਘ ਸੋਨੀ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਥਾਨਕ ਸ਼ਹਿਰ ਵਿਖੇ ਚਰਚਿਤ ਇਕ ਨਸ਼ਾ ਤਸਕਰ ਅÏਰਤ ਦੀ ਸੜਕ ਕਿਨਾਰੇ ਬਣੀ ਲੋਹੇ ਦੀ ਝੌਂਪੜੀ (ਖੋਖਾ) ਉਪਰ ਪੀਲਾ ਪੰਜਾ ਚਲਾਇਆ ਗਿਆ | ਇਸ ਸਮੇਂ ਵੱਡੀ ਗਿਣਤੀ ਸੁਰੱਖਿਆ ਕਰਮੀ ਮੌਜੂਦ ਸਨ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਐੱਸਪੀ ਫੂਲ ਪ੍ਰਦੀਪ ਸਿੰਘ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਵੀ ਕੀਮਤ ਉਪਰ ਬਖਸਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵਲੋਂ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆਂ ਕਿ ਲੋਕਾਂ ਦੀ ਮਦਦ ਨਾਲ ਪਿੰਡਾਂ ਸ਼ਹਿਰਾਂ ਵਿਚੋਂ ਨਸ਼ਾ ਤਸਕਰਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਵੱਡੀ ਪੱਧਰ ਤੇ ਕਾਬੂ ਕੀਤਾ ਜਾ ਰਿਹਾ ਹੈ | ਐੱਸ.ਐੱਚ.ਓ. ਦਲਜੀਤ ਸਿੰਘ ਨੇ ਨਸ਼ਾ ਤਸਕਰਾਂ ਖਿਲਾਫ ਲੋਕਾਂ ਨੂੰ ਖੁੱਲ ਕੇ ਜਾਣਕਾਰੀ ਦੇਣ ਦੀ ਅਪੀਲ ਕੀਤੀ | ਇਸ ਮੌਕੇ ਨਾਇਬ ਤਹਿਸੀਲਦਾਰ ਰਾਜੀਵ ਕੁਮਾਰ, ਨਗਰ ਸਾਧਕ ਅਫ਼ਸਰ ਰਜਨੀਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ ਹਾਜ਼ਰ ਸਨ |
ਚਰਚਿਤ ਨਸ਼ਾ ਤਸਕਰ ਔਰਤ ਦੀ ਝੌਂਪੜੀ 'ਤੇ ਪੀਲਾ ਪੰਜਾ ਚਲਾਇਆ
ਅਜੀਤ ਡੈਸਕ
23-06-2025