27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅਜੀਤ ਡੈਸਕ 23-06-2025
ਸੰਗਤ ਮੰਡੀ, 22 ਜੂਨ (ਸੁਖਤੇਜ ਧਾਲੀਵਾਲ): ਸਥਾਨਕ ਮੰਡੀ ਦੀ ਬਿਸ਼ਨਪੁਰੀ ਕਾਲੋਨੀ ਦੇ ਪਾਰਕ ਵਿਚ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਮੁਨੀਸ਼ ਕੁਮਾਰ ਟਿੰਕੂ ਦੀ ਅਗਵਾਈ ਹੇਠ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਮੰਡੀ ਦੀਆਂ ਔਰਤਾਂ, ਮਰਦਾਂ, ਨੌਜਵਾਨਾਂ ਅਤੇ ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸਮਾਗਮ ਦੇ ਇੰਚਾਰਜ ਰੋਸ਼ਨ ਲਾਲ ਗੋਲਾ ਵਲੋਂ ਹਾਜ਼ਰੀਨ ਨੂੰ ਵੱਖ-ਵੱਖ ਆਸਣ ਕਰਵਾਏ ਗਏ | ਇਸ ਮੌਕੇ ਉਨ੍ਹਾਂ ਯੋਗ ਸੰਬੰਧੀ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਯੋਗਾ ਕਰਨ ਨਾਲ ਜਿੱਥੇ ਸਾਡਾ ਸਰੀਰ ਤੰਦਰੁਸਤ ਰਹਿੰਦਾ, ਉੱਥੇ ਸਰੀਰ ਵਿਚ ਫੂਰਤੀ ਵੀ ਵਧਦੀ ਹੈ | ਯੋਗ ਕਰਨ ਨਾਲ ਮਨੁੱਖੀ ਸਰੀਰ ਦਾ ਤਣਾਅ ਘਟਦਾ ਹੈ ਅਤੇ ਸਰੀਰ ਹਰ ਸਮੇਂ ਫੁੱਲਾਂ ਵਾਂਗ ਖਿੜਿਆਂ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਨਿੱਤ ਦਿਨ ਯੋਗ ਕਰਨ ਵਾਲੇ ਅਨੇਕਾਂ ਲੋਕਾਂ ਨੇ ਬਿਮਾਰੀਆਂ ਤੋਂ ਰਾਹਤ ਪਾਕੇ ਤੰਦਰੁਸਤੀ ਪਾਈ ਹੈ | ਉਨ੍ਹਾਂ ਮੰਡੀ ਵਾਸੀਆਂ ਨੂੰ ਹਰ ਰੋਜ਼ ਯੋਗਾ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਸੁਰਿੰਦਰ ਕੁਮਾਰ ਛਿੰਦੀ, ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣਾ, ਦੀਪਕ ਸ਼ਰਮਾ, ਦਵਾਰਕਾ ਦਾਸ, ਭੂਸ਼ਨ ਕੁਮਾਰ, ਸੰਜੀਵ ਕੁਮਾਰ, ਜਨਕ ਰਾਜ, ਕਾਲਾ ਰਾਮ ਅਤੇ ਗੁਰਚਰਨ ਦਾਸ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਨੇ 48 ਘੰਟਿਆਂ 'ਚ ਸੁਲਝਾਈ ਚੋਰੀ ਦੀ ਗੁੱਥੀ, ਚੋਰੀ ਕੀਤੇ ਗਹਿਣਿਆਂ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਸੀਵਰੇਜ ਅਤੇ ਡਰੇਨ ਦੀ ਸਫ਼ਾਈ ਵੱਲ ਪ੍ਰਸ਼ਾਸਨ ਤੁਰੰਤ ਧਿਆਨ ਦੇਵੇ-ਢੀਂਗਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।