27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿਚ ਲਿਖਵਾਉਣ ਲਈ ਪੰਜਾਬ ਸਰਕਾਰ ਨੂੰ ਨੋਟਿਸ

ਅਜੀਤ ਡੈਸਕ 23-06-2025
ਬਠਿੰਡਾ, 22 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਰਾਜ ਭਾਸ਼ਾ ਕਾਨੂੰਨ ਨੂੰ ਅਮਲੀ ਤੌਰ 'ਤੇ ਲਾਗੂ ਕਰਵਾਉਣ ਲਈ ਬਾਰ ਐਸੋਸੀਏਸ਼ਨ ਬਠਿੰਡਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਕੰਵਲਜੀਤ ਸਿੰਘ ਕੁਟੀ ਵਲੋਂ ਮੁੱਖ ਸਕੱਤਰ, ਪੰਜਾਬ ਅਤੇ ਹੋਰ ਸਬੰਧਿਤ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਗਿਆ ਹੈ | ਐਡਵੋਕੇਟ ਕੁਟੀ ਨੇ ਦੱਸਿਆ ਕਿ ਮਿੱਤਲ ਸੈਨ ਮੀਤ, ਸੀ੍ਰ ਐਚ.ਸੀ. ਅਰੋੜਾ ਅਤੇ ਹਰੀਸ਼ ਢਾਂਡਾ ਦੀ ਅਗਵਾਈ ਵਿਚ ਬਣੀ ਸੰਸਥਾ ਪੰਜਾਬੀ ਭਾਸ਼ਾ, ਪ੍ਰਸਾਰ ਭਾਈਚਾਰਾ ਦੇ ਕਾਨੂੰਨੀ ਵਿੰਗ ਪੰਜਾਬੀ ਵਿਕਾਸ ਮੰਚ ਵਲੋਂ ਬਤੌਰ ਮੈਂਬਰ ਇਹ ਨੋਟਿਸ ਜਾਰੀ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਪੰਜਾਬ ਰਾਜ ਭਾਸ਼ਾ ਕਾਨੂੰਨ ਤਹਿਤ ਸਾਰੇ ਪੰਜਾਬ ਵਿਚ ਦੁਕਾਨਾਂ ਅਤੇ ਹੋਰ ਅਦਾਰਿਆਂ ਦੇ ਬੋਰਡਾਂ ਉਪਰ ਤਹਿ ਨਿਯਮਾਂ ਅਨੁਸਾਰ ਸੰਸਥਾ ਦਾ ਨਾਮ ਪੰਜਾਬੀ ਭਾਸ਼ਾ ਵਿਚ ਲਿਖਣਾ ਜ਼ਰੂਰੀ ਹੈ | ਪੰਜਾਬੀ ਤੋਂ ਬਾਅਦ ਕਿਸੇ ਹੋਰ ਭਾਸ਼ਾ ਵਿਚ ਵੀ ਨਾਲ-ਨਾਲ ਲਿਖਿਆ ਜਾ ਸਕਦਾ ਹੈ | ਇਸ ਦੀ ਉਲੰਘਣਾ ਕਰਨ 'ਤੇ ਕਿਰਤ ਵਿਭਾਗ ਵਲੋਂ ਸਜਾ ਦੇ ਤੌਰ 'ਤੇ ਜੁਰਮਾਨੇ ਦਾ ਪ੍ਰਬੰਧ ਹੈ | ਕੁਟੀ ਨੇ ਕਿਹਾ ਕਿ ਬਠਿੰਡਾ ਸ਼ਹਿਰ ਵਿਚ ਇਸ ਕਾਨੂੰਨ ਦੀ ਘੋਰ ਉਲੰਘਣਾ ਹੋ ਰਹੀ ਹੈ ਅਤੇ ਸਬੰਧਿਤ ਵਿਭਾਗ ਅੱਖਾਂ ਮੀਚੀ ਬੈਠਾ ਹੈ | ਉਨ੍ਹਾਂ ਕਿਹਾ ਕਿ ਜੇਕਰ ਇਸ ਨੋਟਿਸ ਉੱਪਰ ਕੋਈ ਕਾਰਵਾਈ ਨਾ ਹੋਈ ਤਾਂ ਉਹ ਪੰਜਾਬ ਰਾਜ ਭਾਸ਼ਾ ਐਕਟ ਨੂੰ ਅਮਲੀ ਤੌਰ 'ਤੇ ਲਾਗੂ ਕਰਵਾਉਣ ਲਈ ਅਦਾਲਤ ਦਾ ਦਰਵਾਜਾ ਖੜਕਾਉਣਗੇ |
ਪਿਛਲੀ ਖ਼ਬਰ 45.18 ਗ੍ਰਾਮ ਹੈਰੋਇਨ ਅਤੇ 70 ਗੋਲੀਆਂ ਟਰਾਮਾਡੋਲ ਸਮੇਤ 9 ਗਿ੍ਫ਼ਤਾਰ ਅਗਲੀ ਖ਼ਬਰ ਪੁਲਿਸ ਨੇ 48 ਘੰਟਿਆਂ 'ਚ ਸੁਲਝਾਈ ਚੋਰੀ ਦੀ ਗੁੱਥੀ, ਚੋਰੀ ਕੀਤੇ ਗਹਿਣਿਆਂ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।