ਭਾਈਰੂਪਾ, 22 ਜੂਨ (ਵਰਿੰਦਰ ਲੱਕੀ)-ਥਾਣਾ ਫੂਲ ਪੁਲਿਸ ਨੇ ਦਰਮਿਆਨੇ ਗਸ਼ਤ ਪਿੰਡ ਦੁੱਲੇਵਾਲਾ ਦੇ ਇਕ ਵਿਅਕਤੀ ਨੂੰ 30 ਗ੍ਰਾਮ ਅਫ਼ੀਮ ਤੇ ਡਰੱਗ ਮਨੀ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਫੂਲ ਦੇ ਐੱਸ.ਆਈ. ਸੁਖਪਾਲ ਸਿੰਘ ਪੁਲਿਸ ਪਾਰਟੀ ਸਮੇਤ ਦਰਮਿਆਨੇ ਗਸ਼ਤ ਪਿੰਡ ਦੁੱਲੇਵਾਲਾ ਤੋਂ ਘੰਡਾਬੰਨਾ ਕੱਚੇ ਰਸਤੇ ਤੇ ਜਾ ਰਹੇ ਸੀ ਕਿ ਇਸੇ ਦੌਰਾਨ ਉਨ੍ਹਾਂ ਨੂੰ ਹਰਜਿੰਦਰ ਸਿੰਘ ਉਰਫ਼ ਲਵੀ ਵਾਸੀ ਪਿੰਡ ਦੁੱਲੇਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 30 ਗ੍ਰਾਮ ਅਫ਼ੀਮ ਤੇ 16000 ਰੁਪਏ ਡਰੱਗ ਮਨੀ ਬਰਾਮਦ ਕੀਤੀ | ਜਾਣਕਾਰੀ ਮੁਤਾਬਿਕ ਪੁਲਿਸ ਨੇ ਫੜੇ ਗਏ ਵਿਅਕਤੀ ਖਿਲਾਫ 18ਏ/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |