ਕੋਟਫੱਤਾ, 22 ਜੂਨ (ਰਣਜੀਤ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਦੋਵੇਂ ਪਿੰਡਾਂ ਕਟਾਰ ਸਿੰਘ ਵਾਲਾ ਤੇ ਗੁਲਾਬ ਗੜ੍ਹ ਦੇ ਸਾਂਝੇ ਵਾਟਰ ਵਰਕਸ ਤੇ ਪੀਣ ਵਾਲੇ ਪਾਣੀ ਨੂੰ ਸ਼ੁੱਧ ਕਰਨ ਲਈ ਫ਼ਿਲਟਰ ਤਲਾਉਣ ਤੇ ਨਹਿਰੀ ਪਾਣੀ ਨੂੰ ਵਾਟਰ ਵਰਕਸ ਤੇ ਲਿਆਉਣ ਲਈ ਨਵੀਂ ਪਾਈਪ ਲਾਈਨ ਪਾਉਣ ਦੇ ਕੰਮ ਦਾ ਨੀਂਹ ਪੱਥਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੇ ਰੱਖਿਆ | ਇਸ ਮੌਕੇ 'ਤੇ ਬੋਲਦਿਆਂ ਚੇਅਰਮੈਨ ਨੇ ਦੱਸਿਆ ਕਿ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਪਾਣੀ ਸਾਫ਼ ਕਰਨ ਵਾਲਾ ਫ਼ਿਲਟਰ ਤੇ ਨਵੀਂ ਪਾਈਪ ਦਾ ਕੰਮ ਪਿਛਲੀਆਂ ਸਰਕਾਰਾਂ ਨੂੰ ਕਰ ਦੇਣਾ ਚਾਹੀਦਾ ਸੀ | ਪਰ ਉਨ੍ਹਾਂ ਨੇ ਆਪਣੇ ਵੋਟਰਾਂ ਦੀ ਇਸ ਸਮੱਸਿਆ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ | ਅੱਜ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਵੇਖਣ ਦੀ ਬਜਾਇ ਸਾਨੂੰ ਭੰਡਣ ਲਈ ਵਿਰੋਧੀ ਪਾਰਟੀਆਂ ਦਾ ਜ਼ੋਰ ਲੱਗਿਆ ਹੋਇਆ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਅਸੀਂ 2027 ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਕੀਤੇ ਹੋਏ ਕੰਮਾਂ ਦੇ ਆਧਾਰ ਤੇ ਵੋਟਾਂ ਲਈ ਤੁਹਾਡੇ ਕੋਲ ਆਵਾਂਗੇ | ਇਸ ਮੌਕੇ 'ਤੇ ਚੇਅਰਮੈਨ ਦੇ ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਅਮਿਤ ਕੁਮਾਰ ਦੀ ਅਗਵਾਈ ਹੇਠ ਐਸ.ਡੀ.ਓ. ਅਮਨ ਜਿੰਦਲ, ਜੇ.ਈ. ਰਾਜਿੰਦਰ ਸਿੰਘ ਚੌਹਾਨ, ਦੋਵਾਂ ਪਿੰਡਾਂ ਦੀਆਂ ਪੰਚਾਇਤਾਂ ਦੇ ਆਗੂ, ਗੁਰਤੇਜ ਸਿੰਘ, ਚੇਅਰਮੈਨ ਵਾਟਰ ਵਰਕਸ ਕਮੇਟੀ, ਸਰਪੰਚ ਲੱਖਪ੍ਰੀਤ ਸਿੰਘ ਗੁਲਾਬ ਗੜ੍ਹ, ਪੰਚ ਰਾਮ ਸਿੰਘ, ਪੰਚ ਹਰਪ੍ਰੀਤ ਸਿੰਘ, ਗੁਰਦਿੱਤ ਸਿੰਘ ਪੰਚ, ਨੰਦ ਸਿੰਘ ਪੰਚ, ਸੰਦੀਪ ਸਿੰਘ ਪੰਚ ਆਦਿ ਹਾਜ਼ਰ ਸਨ |