27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ 'ਚ 10ਵੀਂ ਪਾਤਿਸ਼ਾਹੀ ਦੇ ਬਠਿੰਡਾ ਆਗਮਨ 'ਤੇ ਰਾਤਰੀ ਦੇ ਕੀਰਤਨ ਸਮਾਗਮ ਸਜਾਏ

ਅਜੀਤ ਡੈਸਕ 23-06-2025
ਬਠਿੰਡਾ, 22 ਜੂਨ (ਅਵਤਾਰ ਸਿੰਘ ਕੈਂਥ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਸਰਬੰਸਦਾਨੀ ਸਾਹਿਬ ਏ ਕਮਾਲ, ਅੰਮਿ੍ਤ ਦੇ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਭਾਈ ਘਨੱਈਆ ਜੀ ਸੇਵਕ ਦਲ, ਸਬਦ ਚੌਂਕੀ ਸੇਵਾ ਸੁਸਾਇਟੀ ਗੁਰਦੁਆਰਾ ਕਿਲ੍ਹਾ ਮੁਬਾਰਕ ਦੇ ਸਹਿਯੋਗ ਨਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਤਸ਼ਾਹੀ 10ਵੀਂ ਗੁਰਦੁਆਰਾ ਸਾਹਿਬ, ਕਿਲ੍ਹਾ ਮੁਬਾਰਕ ਵਲੋਂ ਸ਼ਾਮ ਦਾ ਕੀਰਤਨ ਸਮਾਗਮ ਕਰਵਾਇਆ ਗਿਆ | ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ | ਰਾਤ ਦੇ ਸਮੇਂ 7 ਵਜੇ ਤੋਂ ਰਹਿਰਾਸ ਸਾਹਿਬ ਦੇ ਪਾਠ ਦੀ ਸੇਵਾ ਭਾਈ ਸੱਤਪਾਲ ਸਿੰਘ ਗ੍ਰੰਥੀ ਵਲੋਂ ਕੀਤੀ ਗਈ | ਇਨ੍ਹਾਂ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਅਤੇ ਭਾਈ ਸਿਮਰਨਜੀਤ ਸਿੰਘ ਟੋਹਾਣਾ ਵਾਲਿਆਂ ਸਬਦ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਤੋੜਿਆ ਗਿਆ | ਇਸ ਮੌਕੇ ਦਵਿੰਦਰ ਸਿੰਘ ਰਾਜਾ, ਪਿ੍ਤਪਾਲ ਸਿੰਘ ਪਾਲੀ, ਉਪਕਾਰ ਸਿੰਘ ਆਦਿ ਪ੍ਰਬੰਧਕ ਮੈਂਬਰ ਆਣੇ ਬਾਹਰੋਂ ਆਏ ਪ੍ਰਚਾਰਕਾਂ ਦਾ ਗੁਰੂ ਦੀ ਬਖ਼ਸ਼ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਮੁੱਖ ਗ੍ਰੰਥੀ ਬੂਟਾ ਸਿੰਘ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਹੁਕਮਨਾਮੇ ਦੀ ਸੇਵਾ ਗ੍ਰੰਥੀ ਭਾਈ ਸਤਪਾਲ ਸਿੰਘ ਵਲੋਂ ਕੀਤੀ ਗਈ |
ਪਿਛਲੀ ਖ਼ਬਰ ਮੀਰੀ ਪੀਰੀ ਦਿਵਸ ਅਤੇ ਗਤਕਾ ਦਿਵਸ ਨੂੰ ਸਮਰਪਿਤ ਦਸਤਾਰ ਅਤੇ ਗਤਕਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਵਪਾਰ ਮੰਡਲ ਦਾ ਐਲਾਨ : ਟੋਅ ਵੈਨਾਂ ਬੰਦ ਨਾ ਹੋਣ ਦੀ ਸੂਰਤ 'ਚ 15 ਅਗਸਤ ਨੂੰ ਮੁੜ ਬੰਦ ਹੋਵੇਗਾ ਬਠਿੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।