27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਪੰਜਾਬ ਨੂੰ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਾ ਜ਼ਰੂਰੀ- ਸਿਕੰਦਰ ਸਿੰਘ ਮਲੂਕਾ

ਅਜੀਤ ਡੈਸਕ 23-06-2025
ਤਲਵੰਡੀ ਸਾਬੋ, 22 ਜੂਨ (ਰਵਜੋਤ ਸਿੰਘ ਰਾਹੀ/ ਰਣਜੀਤ ਸਿੰਘ ਰਾਜੂ) - ਝੂਠੇ ਵਾਅਦੇ ਕਰਕੇ ਪੰਜਾਬ ਦੀ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਿੰਨ ਸਾਲਾਂ ਅੰਦਰ ਹੀ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ ਤੇ ਹੁਣ ਕੇਵਲ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਬਚਾ ਸਕਦੀ ਹੈ | ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਹੈ ਜੋ ਹਮੇਸ਼ਾ ਤੋਂ ਪੰਜਾਬ ਲਈ ਲੜਦਾ ਆ ਰਿਹਾ ਹੈ ਜਦਕਿ ਬਾਕੀ ਪਾਰਟੀਆਂ ਦਿੱਲੀ ਦੇ ਇਸ਼ਾਰਿਆਂ 'ਤੇ ਚੱਲਦੀਆਂ ਹਨ | ਸੋ ਸੂਬੇ ਨੂੰ ਬਚਾਉਣ ਤੇ ਮੁੜ ਤੋਂ ਲੀਹਾਂ 'ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਤਲਵੰਡੀ ਸਾਬੋ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸਿਕੰਦਰ ਸਿੰਘ ਮਲੂਕਾ ਜੋ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਵਾਪਸੀ ਕਰਨ ਉਪਰੰਤ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ ਨੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਨਾਲ ਨਾਰਾਜ਼ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਗੁੱਸੇ-ਗਿਲੇ ਮਿਟਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਥੱਲੇ ਇਕੱਠੇ ਹੋਣ ਤਾਂ ਜੋ ਪੰਜਾਬ ਦਾ ਹੋਰ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜ਼ਮਾਨਤਾਂ ਜ਼ਬਤ ਹੋਣਗੀਆਂ | ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਮੋਹਣ ਸਿੰਘ ਬੰਗੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਲਜੀਤ ਸਿੰਘ ਬੀੜ ਬਹਿਮਣ, ਡਾ.ਓਮ ਪ੍ਰਕਾਸ਼ ਸ਼ਰਮਾ, ਸਤਿੰਦਰਪਾਲ ਸਿੰਘ ਸਿੱਧੂ ਪ੍ਰਧਾਨ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ, ਤੇਜਾ ਮਲਕਾਣਾ, ਠਾਣਾ ਸਿੰਘ ਚੱਠਾ, ਰਣਜੀਤ ਸਿੰਘ ਮਲਕਾਣਾ ਸਾਬਕਾ ਕੌਂਸਲਰ, ਪੱਪੂ ਮਲਕਾਣਾ, ਜਲੌਰ ਸਿੰਘ, ਜਸਵਿੰਦਰ ਸਿੰਘ ਸਿੱਧੂ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਦਸਤਾਰ ਸਿਖਲਾਈ ਕੈਂਪ ਸਮਾਪਤੀ ਮੌਕੇ ਬੱਚਿਆਂ ਨੂੰ ਸਨਮਾਨਿਤ ਕਰਕੇ ਦਿੱਤੀ ਸਿੱਖੀ ਨਾਲ ਜੋੜਨ ਦੀ ਪ੍ਰੇਰਨਾ ਅਗਲੀ ਖ਼ਬਰ ਮੀਰੀ ਪੀਰੀ ਦਿਵਸ ਅਤੇ ਗਤਕਾ ਦਿਵਸ ਨੂੰ ਸਮਰਪਿਤ ਦਸਤਾਰ ਅਤੇ ਗਤਕਾ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।