27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਨੌਜਵਾਨਾਂ ਨੂੰ ਨੌਕਰੀਆਂ ਦੇਣ ਵਾਲੇ ਵਾਅਦੇ ਸਿਰਫ਼ ਕਾਗ਼ਜ਼ੀ-ਰਾਮ ਬਾਦਲ

ਅਜੀਤ ਡੈਸਕ 23-06-2025
ਭਗਤਾ ਭਾਈਕਾ, 22 ਜੂਨ (ਸੁਖਪਾਲ ਸਿੰਘ ਸੋਨੀ)- ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਆਸ ਨਾਲ 'ਆਪ' 'ਤੇ ਜੋ ਭਰੋਸਾ ਕੀਤਾ ਸੀ, ਉਹ ਪੂਰੀ ਤਰ੍ਹਾਂ ਟੁੱਟ ਚੁੱਕਾ ਹੈ | ਆਪ ਲੋਕਾਂ ਨਾਲ ਕੀਤੇ ਵਾਅਦਿਆਂ ਵਿਚੋਂ ਕਿਸੇ ਇਕ ਉੱਪਰ ਵੀ ਖਰੀ ਨਹੀਂ ਉਤਰ ਸਕੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਕਾਂਗਰਸ ਬਲਾਕ ਭਗਤਾ ਭਾਈਕਾ ਦੇ ਸੀਨੀਅਰ ਆਗੂ ਰਾਮ ਸਿੰਘ ਬਾਦਲ ਸਾਬਕਾ ਸਰਪੰਚ ਭੋਡੀਪੁਰਾ ਨੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਕੀਤਾ | ਕਾਂਗਰਸੀ ਆਗੂ ਰਾਮ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਆਪ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਦੀ ਥਾਂ ਉਨ੍ਹਾਂ ਦੀ ਆਵਾਜ਼ ਨੂੰ ਸਰਕਾਰੀ ਲਾਠੀ ਦੇ ਜਰੀਏ ਦਬਾਉਣ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਆਪ ਵਲੋਂ ਘੱਟ ਰੇਟ 'ਤੇ ਫ਼ਸਲਾਂ ਦੀ ਖ਼ਰੀਦ, ਕਰਜ਼ਾ ਮੁਆਫ਼ੀ ਵਾਅਦੇ, ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਾਲੇ ਵਾਅਦੇ ਸਿਰਫ਼ ਕਾਗ਼ਜ਼ੀ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵਾਅਦੇ ਮੁਤਾਬਿਕ ਸਕਾਲਰਸ਼ਿਪ ਨਹੀਂ ਮਿਲ ਰਹੀ, ਪ੍ਰਾਈਵੇਟ ਸੰਸਥਾਵਾਂ ਬੱਚਿਆਂ ਨੂੰ ਸਕਾਲਰਸ਼ਿਪ ਦੀ ਗਰੰਟੀ ਨਹੀਂ ਦੇ ਰਹੀਆਂ | ਸਰਕਾਰੀ ਸਕੂਲਾਂ ਦੀ ਹਾਲਤ ਵੀ ਤਰਸਯੋਗ ਹੋ ਚੁੱਕੀ ਹੈ, ਪਰ ਸਰਕਾਰ ਦੇ ਕਾਗ਼ਜ਼ਾਂ ਵਿਚ ਸਿੱਖਿਆ ਕ੍ਰਾਂਤੀ ਆਈ ਹੋਈ ਹੈ | ਉਨ੍ਹਾਂ ਨੇ ਕਿਹਾ ਕਿ ਜੇਕਰ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ 'ਤੇ ਧਿਆਨ ਨਾ ਦਿੱਤਾ ਗਿਆ, ਤਾਂ ਆਉਣ ਵਾਲੇ ਚੋਣਾਂ ਵਿਚ ਲੋਕ ਆਪਣੇ ਵੋਟਾਂ ਰਾਹੀਂ ਆਪ ਸਰਕਾਰ ਨੂੰ ਚੱਲਦਾ ਕਰ ਦੇਣਗੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਅਸਲੀ ਨੁਮਾਇੰਦਗੀ ਕਰ ਰਹੀ ਹੈ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਹਲਕਾ ਰਾਮਪੁਰਾ ਫੂਲ ਦੇ ਪਿੰਡ-ਪਿੰਡ ਜਾ ਕੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ |
ਪਿਛਲੀ ਖ਼ਬਰ ਸਰਕਾਰੀ ਖੇਤਰ ਦੇ ਤਾਪ ਘਰ ਲਹਿਰਾ ਮੁਹੱਬਤ ਤੇ ਰੋਪੜ ਦੇ 1-1 ਯੂਨਿਟ ਦਾ ਬਿਜਲੀ ਉਤਪਾਦਨ ਠੱਪ ਅਗਲੀ ਖ਼ਬਰ ਕੁਦਰਤ-ਮਾਨਵ ਕੇਂਦਰਤ ਲੋਕ ਲਹਿਰ ਵਲੋਂ ਈਰਾਨ ਪ੍ਰਮਾਣੂ ਅੱਡਿਆਂ 'ਤੇ ਹਮਲੇ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।