ਬਠਿੰਡਾ, 22 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਚਲਾਏ ਗਏ ਪ੍ਰੋਗਰਾਮ ਲੀਡਰਸ਼ਿਪ ਡਿਵੈਲਪਮੈਂਟ ਮਿਸ਼ਨ ਤਹਿਤ ਕਾਂਗਰਸ ਦੇ ਪ੍ਰੋਗਰਾਮ ਅਤੇ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਵੱਖ-ਵੱਖ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ, ਜਿਸ ਦੇ ਤਹਿਤ ਡਾ. ਜੀਵਨਜੋਤ ਕੌਰ ਭੱਟੀ ਨੂੰ ਬਠਿੰਡਾ ਦਿਹਾਤੀ ਹਲਕੇ ਦੇ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ | ਉਨ੍ਹਾਂ ਦੀ ਨਿਯੁਕਤੀ ਦਾ ਪਾਰਟੀ ਵਰਕਰਾਂ ਨੇ ਸਵਾਗਤ ਕੀਤਾ ਹੈ | ਡਾ. ਜੀਵਨਜੋਤ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਸਮਾਜਿਕ ਬੁਰਾਈਆਂ ਖਿਲਾਫ ਅਨੇਕਾਂ ਸਮਾਗਮ ਕਰਵਾ ਕੇ ਲੋਕਾਂ ਖ਼ਾਸਕਰ ਔਰਤਾਂ ਨੂੰ ਜਾਗਰੂਕ ਕੀਤਾ ਹੈ | ਉਨ੍ਹਾਂ ਆਪਣੀ ਨਿਯੁਕਤੀ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕੁਲਦੀਪ ਸਿੰਘ ਵੈਦ, ਚੇਅਰਮੈਨ ਐਸ.ਸੀ. ਵਿੰਗ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣਗੇ ਅਤੇ ਹਲਕੇ ਦੀ ਸਮੁੱਚੀ ਲੀਡਰਸ਼ਿਪ ਤੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਤਾਂ ਜੋ ਪਾਰਟੀ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ ਪਾਰਟੀ ਨੂੰ ਹੇਠਲੇ ਪੱਧਰ ਤੋਂ ਮਜ਼ਬੂਤ ਕੀਤਾ ਜਾ ਸਕੇ |