28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਵੱਖ-ਵੱਖ ਮੁਕੱਦਮਿਆਂ 'ਚ 101.33 ਗ੍ਰਾਮ ਹੈਰੋਇਨ ਸਮੇਤ 4 ਗ੍ਰਿਫ਼ਤਾਰ

ਅਜੀਤ ਡੈਸਕ 23-06-2025

ਬਾਲਿਆਂਵਾਲੀ, 22 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਵਲੋਂ ਦੋ ਵੱਖ-ਵੱਖ ਮਾਮਲਿਆਂ 'ਚ ਤਿੰਨ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦੀ ਖ਼ਬਰ ਹੈ। ਇਸ ਕੇਸ ਦੇ ਤਫ਼ਤੀਸ਼ੀ ਅਧਿਕਾਰੀ ਸਬ ਇੰਸਪੈਕਟਰ ਬਲਜੀਤ ਸਿੰਘ ਐਡੀਸ਼ਨਲ ਥਾਣਾ ਮੁਖੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਮੁਖੀ ਸ੍ਰੀਮਤੀ ਅਮਨੀਤ ਕੌਡਲ (ਆਈ.ਪੀ.ਸੀ ਅਫ਼ਸਰ) ਅਤੇ ਹੋਰ ਅਫ਼ਸਰ ਸਾਹਿਬਾਨਾਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਬਤ ਮੇਰੇ ਨਾਲ ਸਮੇਤ ਪੁਲਿਸ ਪਾਰਟੀ ਪਿੰਡਾਂ ਦੀ ਰੋਜ਼ਾਨਾ ਵਾਂਗ ਗਸ਼ਤ ਕਰ ਰਹੇ ਸੀ ਕਿ ਸ਼ੱਕ ਦੇ ਆਧਾਰਿਤ ਕੀਤੀ ਤਲਾਸ਼ੀ ਦੌਰਾਨ ਮੈਗਲਜੀਤ ਸਿੰਘ ਵਾਸੀ ਖੋਖਰ ਦੇ ਕਬਜ਼ੇ ਚੋ 45.33 ਗ੍ਰਾਮ ਹੈਰੋਇਨ ਬਰਾਮਦ ਕਰਕੇ ਦੋਸੀ ਦੇ ਖਿਲਾਫ ਮੁਕੱਦਮਾ ਨੰਬਰ 40, ਅ/ਧ 21ਬੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਬਾਲਿਆਂਵਾਲੀ ਮੁਕੱਦਮਾ ਦਰਜ ਕਰਕੇ ਦੋਸੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਦੌਰਾਨ ਉਪਰੰਤ ਦੋਸੀ ਦੀ ਪੁੱਛ ਗਿੱਛ 'ਚ ਹੋਏ ਖ਼ੁਲਾਸੇ 'ਚ ਨਸ਼ੇ ਦੇ ਸਮੱਗਲਰ ਗੁਰਪਾਲ ਸਿੰਘ ਵਾਸੀ ਜੰਡਾਵਾਲਾ ਜ਼ਿਲ੍ਹਾ ਸਿਰਸਾ ਹਰਿਆਣਾ ਨੂੰ ਮੁਕੱਦਮੇ ਵਿਚ ਨਾਮਜ਼ਦ ਕਰਕੇ ਜ਼ਾਬਤਾ ਅਨੁਸਾਰ ਗ੍ਰਿਫ਼ਤਾਰ ਕੀਤਾ ਸੀ ਤੇ ਡਿਪਟੀ ਮੋੜ ਕੁਲਦੀਪ ਸਿੰਘ ਪੀ.ਪੀ.ਐਸ ਅਤੇ ਇੰਸਪੈਕਟਰ ਬਲਤੇਜ ਸਿੰਘ ਮੁੱਖ ਅਧਿਕਾਰੀ ਥਾਣਾ ਬਾਲਿਆਂਵਾਲੀ ਦੇ ਰਾਇ ਮਸ਼ਵਰੇ ਅਨੁਸਾਰ ਨਸ਼ੇ ਵੇਚਣ ਵਾਲੇ ਆਦਮੀ ਉਕਤ ਗੁਰਪਾਲ ਸਿੰਘ ਨੂੰ ਜ਼ਿਲ੍ਹਾ ਸਿਰਸਾ ਹਰਿਆਣਾ ਦੀ ਹੱਦ ਤੋਂ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਵੀ 40 ਗ੍ਰਾਮ ਹੈਰੋਇਨ ਹੋਰ ਬਰਾਮਦ ਕਰਕੇ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਫੂਲ ਵਿਖੇ ਪੇਸ਼ ਕਰਕੇ ਤਿੰਨ ਦਿਨ ਦਾ ਹੋਰ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਇਕ ਹੋਰ ਵੱਖਰੇ ਮੁਕੱਦਮੇ ਬਾਰੇ ਐਸ.ਆਈ ਬਲਜੀਤ ਸਿੰਘ ਐਡੀਸ਼ਨਲ ਮੁੱਖ ਅਫ਼ਸਰ ਥਾਣਾ ਬਾਲਿਆਂਵਾਲੀ ਨੇ ਦੱਸਿਆ ਕਿ ਪਿੰਡਾਂ ਦੀ ਗਸ਼ਤ ਦੌਰਾਨ ਸ਼ੱਕ ਦੇ ਆਧਾਰਿਤ ਕੀਤੀ ਤਲਾਸ਼ੀ ਦੌਰਾਨ ਕੁਲਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਦੋਵੇਂ ਵਾਸੀਆਨ ਢੱਡੇ ਨੂੰ ਬਾਹੱਦ ਪਿੰਡ ਢੱਡੇ ਤੋਂ ਸਵਿਫ਼ਟ ਕਾਰ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ 18 ਗ੍ਰਾਮ ਹੈਰੋਇਨ ਬਰਾਮਦ ਕਰਕੇ ਦੋਸੀਆਨ ਦੇ ਖਿਲਾਫ ਮੁਕੱਦਮਾ ਨੰਬਰ 42, ਅ/ਧ 21ਬੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਬਾਲਿਆਂਵਾਲੀ ਦਰਜ ਕਰਕੇ ਦੋਸ਼ੀਆਨ ਨੂੰ ਬੰਦ ਹਵਾਲਾਤ ਥਾਣਾ ਕੀਤਾ ਹੈ। ਦੋਸ਼ੀਆਨ ਨੂੰ ਅੱਜ ਮਿਤੀ 22/6/25 ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਜਦਕਿ ਇਸ ਮੁਕੱਦਮੇ ਨਾਲ ਸਬੰਧਿਤ ਹੋਰ ਵੀ ਨਸ਼ਾ ਵੇਚਣ ਜਾ ਖ਼ਰੀਦਣ ਵਾਲਿਆਂ ਨੂੰ ਵੀ ਮੁਕੱਦਮੇ ਵਿਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰਕੇ ਸਲਾਖ਼ਾਂ 'ਚ ਬੰਦ ਕੀਤਾ ਜਾਵੇਗਾ। ਪੁਲਿਸ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਨਸ਼ਾ ਸਮੱਗਲਰ ਨੂੰ ਬਖ਼ਸ਼ਿਆ ਨਹੀ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦਾ ਸੇਵਨ ਕਰਨ ਜਾ ਨਸ਼ੇ ਦੇ ਆਦੀ ਹੋ ਚੁਕੇ ਨੌਜਵਾਨਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਵਾਰ-ਵਾਰ ਹਦਾਇਤ ਕੀਤੀਆ ਜਾ ਰਹੀਆ ਹਨ ਕਿ ਉਹ ਨਸ਼ਾ ਮੁਕਤ ਹੋਣ ਲਈ ਆਪਣਾ ਇਲਾਜ ਕਰਵਾਉਣ। ਇਥੋ ਤੱਕ ਕਿ ਜੋ ਆਦਮੀ ਆਪਣਾ ਇਲਾਜ ਨਹੀ ਕਰਵਾ ਸਕਦੇ ਉਹ ਪੁਲਿਸ ਵਿਭਾਗ ਜਾਂ ਸਿਹਤ ਵਿਭਾਗ ਨਾਲ ਤਾਲਮੇਲ ਕਰੇ ਤਾ ਕਿ ਉਸ ਦਾ ਪੰਜਾਬ ਸਰਕਾਰ ਦੀਆ ਹਦਾਇਤਾਂ ਮੁਤਾਬਿਕ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਿਲ ਕਰਵਾ ਕੇ ਵਧੀਆ ਇਲਾਜ ਕਰਵਾਇਆ ਜਾ ਸਕੇ।

ਪਿਛਲੀ ਖ਼ਬਰ ਹਰਿਦੁਆਰ ਜਾਣ ਵਾਲੀ ਰੇਲਗੱਡੀ ਨੂੰ ਫ਼ਿਰੋਜ਼ਪੁਰ ਦੀ ਬਜਾਏ ਫ਼ਾਜ਼ਿਲਕਾ ਤੋਂ ਚਲਾਇਆ ਜਾਵੇ- ਜਿੰਮੀ ਮਨਚੰਦਾ ਅਗਲੀ ਖ਼ਬਰ ਕਾਂਗਰਸ ਦੇ ਕੋਆਰਡੀਨੇਟਰ ਵਲੋਂ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।