06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਵਿਦਿਆਰਥੀਆਂ ਵਲੋਂ ਬਿਰਧ ਆਸ਼ਰਮ ਦਾ ਦੌਰਾ

ਅਜੀਤ ਡੈਸਕ 02-09-2025
ਤਲਵੰਡੀ ਸਾਬੋ, 1 ਸਤੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਪਿ੍ੰਸੀਪਲ ਡਾ: ਕਮਲਪ੍ਰੀਤ ਕੌਰ ਦੀ ਅਗਵਾਈ ਹੇਠ ਸਮਾਜਿਕ ਜ਼ਿੰਮੇਵਾਰੀ ਅਤੇ ਸੇਵਾ ਦੇ ਜਜ਼ਬੇ ਨੂੰ ਮਜ਼ਬੂਤ ਬਣਾਉਣ ਲਈ ਇਕ ਖਾਸ ਯਤਨ ਕਰਦਿਆਂ ਕਾਲਜ ਦੇ ਐਨ.ਐਸ.ਐਸ. ਵਿਭਾਗ ਅਤੇ ਸੁਸ਼ੋਲੋਜੀ ਵਿਭਾਗ ਦੇ ਸਾਂਝੇ ਉਪਰਾਲੇ ਤਹਿਤ ਵਿਦਿਆਰਥੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਸਥਿਤ 'ਆਸ ਦੀ ਇਕ ਕਿਰਨ ਬਿਰਧ ਆਸ਼ਰਮ' ਦਾ ਦੌਰਾ ਕਰਵਾਇਆ ਗਿਆ | ਇਸ ਦੌਰੇ ਵਿਚ ਲਗਭਗ 40 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਮਿਲ ਕੇ ਉਨ੍ਹਾਂ ਦੇ ਜੀਵਨ ਦੇ ਤਜ਼ਰਬੇ ਸੁਣੇ | ਵਿਦਿਆਰਥੀਆਂ ਨੇ ਬਜ਼ੁਰਗਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੇ ਇਕੱਲੇਪਨ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਅਤੇ ਖੁਸ਼ੀ ਦੇ ਪਲ ਸਾਂਝੇ ਕੀਤੇ | ਇਸ ਦੇ ਨਾਲ ਹੀ ਵਿਦਿਆਰਥੀਆਂ ਅਤੇ ਕਾਲਜ ਦੀ ਟੀਮ ਵਲੋਂ ਬਜ਼ੁਰਗਾਂ ਲਈ ਖਾਣ-ਪੀਣ ਦੀਆਂ ਵਸਤਾਂ ਅਤੇ ਲੋੜੀਂਦੀਆਂ ਚੀਜ਼ਾਂ ਭੇਂਟ ਕੀਤੀਆਂ ਗਈਆਂ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ, ਸ਼੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਵਿਚ ਆਏ ਹੜ੍ਹਾਂ ਦੇ ਮੱਦੇਨਜ਼ਰ ਕੌਮ ਲਈ ਸੁਖਾਵਾਂ ਮਾਹੌਲ ਬਣਨ ਦੀ ਅਰਦਾਸ ਕੀਤੀ |
ਪਿਛਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ 18ਵਾਂ ਸਮੂਹਿਕ ਵਿਆਹ ਸਮਾਗਮ 12 ਅਕਤੂਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।