06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਦੇਣ ਲਈ ਪਿੰਡ ਕੋਟਗੁਰੂ ਦੇ ਨੌਜਵਾਨ ਰਵਾਨਾ

ਅਜੀਤ ਡੈਸਕ 02-09-2025
ਸੰਗਤ ਮੰਡੀ 1 ਸਤੰਬਰ (ਸੁਖਤੇਜ ਧਾਲੀਵਾਲ)-ਰਾਵੀ ਦਰਿਆ ਦੇ ਪਾਣੀ ਨਾਲ ਸਰਹੱਦੀ ਖੇਤਰ 'ਚ ਆਏ ਭਿਆਨਕ ਹੜ੍ਹਾਂ ਤੋਂ ਪੀੜ੍ਹਤ ਪਰਿਵਾਰਾਂ ਦੀ ਮੱਦਦ ਲਈ ਅੱਜ ਪਿੰਡ ਕੋਟਗੁਰੂ ਦੇ ਨੌਜਵਾਨ ਆਪਣੇ ਟਰੈਕਟਰ ਟਰਾਲੀਆਂ ਰਾਹੀਂ ਰਾਹਤ ਸਮੱਗਰੀ ਲੈ ਕੇ ਰਵਾਨਾ ਹੋਏ ਹਨ | ਪਿੰਡ ਦੇ ਪੰਚ ਸੁਖਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਲੋਕਾਂ ਦੇ ਸਾਂਝੇ ਉਦਮ ਨਾਲ ਪਿੰਡ ਦੇ ਦੋ ਦਰਜਨ ਨੌਜਵਾਨ ਆਪਣੇ ਟਰੈਕਟਰ-ਟਰਾਲੀਆਂ 'ਚ ਹੜ੍ਹਾਂ ਤੋਂ ਪੀੜ੍ਹਤ ਪਰਿਵਾਰਾਂ ਲਈ ਆਟੇ ਦੀਆਂ ਥੈਲੀਆਂ, ਸੁੱਕੀਆਂ ਦਾਲਾਂ, ਅਚਾਰ, ਸੁੱਕਾ ਦੁੱਧ, ਪੀਣ ਵਾਲੇ ਪਾਣੀ ਦੀਆਂ ਬੋਤਲਾਂ, ਪਿਆਜ, ਆਲੂ ਅਤੇ ਪਸ਼ੂਆਂ ਲਈ ਫੀਡ ਦੀਆਂ ਬੋਰੀਆਂ ਭਰਕੇ ਵੰਡਣ ਲਈ ਗਏ ਹਨ | ਉਨ੍ਹਾਂ ਦੱਸਿਆ ਕਿ ਉਹ ਰਾਵੀ ਦਰਿਆ ਦੀ ਮਾਰ ਹੇਠ ਆਏ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਖੇਤਰ ਦੇ ਲੋਕਾਂ ਨੂੰ ਇਹ ਸਮੱਗਰੀ ਵੰਡਣਗੇ | ਇਸ ਮੌਕੇ ਸਮਾਜ ਸੇਵੀ ਬਲਜੀਤ ਸਿੰਘ, ਹਰਗੋਬਿੰਦ ਸਿੰਘ ਖਾਲਸਾ, ਸੁਖਮੰਦਰ ਸਿੰਘ, ਨਿਰਮਲ ਸਿੰਘ, ਗੁਰਚੇਤ ਸਿੰਘ, ਲਾਲ ਸਿੰਘ ਖਾਲਸਾ, ਕਾਲਾ ਸਿੰਘ, ਕੁਲਵਿੰਦਰ ਸਿੰਘ, ਨਿਰਮਲ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀ. ਸੀ. ਵਲੋਂ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੀ ਕੀਤੀ ਅਪੀਲ... ਅਗਲੀ ਖ਼ਬਰ ਪਿੰਡ ਜੰਗੀਰਾਣਾ ਤੋਂ ਹੜ੍ਹ ਪੀੜਤਾਂ ਲਈ ਚਾਰ ਟਰਾਲੀਆਂ ਰਾਹਤ ਸਮੱਗਰੀ ਭੇਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।