06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਡੀ. ਸੀ. ਵਲੋਂ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੀ ਕੀਤੀ ਅਪੀਲ

ਅਜੀਤ ਡੈਸਕ 02-09-2025
ਬਠਿੰਡਾ, 1 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਪੰਜਾਬ 'ਚ ਆਏ ਹੜ੍ਹਾਂ ਤੇ ਖਰਾਬ ਮੌਸਮ ਦੀ ਸੰਭਾਵਨਾ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਮੱਦਦ ਲਈ ਸਥਾਨਕ ਕੈਮਿਸਟ ਐਸੋਸੀਏਸਨ ਹੋਲ ਸੇਲ ਅਤੇ ਰੀਟੇਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਐਸੋਸੀਏਸਨਾ ਦੇ ਨੁਮਾਇੰਦਿਆਂ ਨੂੰ ਹੜ੍ਹਾਂ ਦੀ ਮਾਰ ਝੱਲ ਰਹੇ ਇਲਾਕਿਆਂ ਲਈ ਦਵਾਈਆਂ ਤੇ ਹੋਰ ਮੈਡੀਕਲ ਨਾਲ ਸਬੰਧਿਤ ਸਹੂਲਤਾਂ ਆਦਿ ਦੇਣ ਦੀ ਅਪੀਲ ਕੀਤੀ | ਇਸ ਮੌਕੇ ਐਸੋਸੀਏਸਨਾ ਦੇ ਨੁਮਾਇੰਦਿਆਂ ਵਲੋਂ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਵਲੋਂ ਹੜ੍ਹਾਂ ਦੀ ਮਾਰ ਹੇਠ ਆਏ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਵਾਸਤੇ ਦਵਾਈਆਂ ਆਦਿ ਮੁਹੱਈਆ ਕਰਵਾਉਣ ਲਈ ਹਰ ਸੰਭਵ ਮੱਦਦ ਕੀਤੀ ਜਾਵੇਗੀ | ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਪੀਣ ਵਾਲੇ ਪਾਣੀ, ਸੁੱਕਾ ਦੁੱਧ, ਸੁੱਕਾ ਰਾਸ਼ਨ ਤੇ ਪਸ਼ੂਆਂ ਲਈ ਖੁਰਾਕ ਆਦਿ ਦਾ ਵੱਧ ਤੋਂ ਵੱਧ ਯੋਗਦਾਨ ਜ਼ਰੂਰ ਪਾਉਣ |
ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਆਗੂ ਜਗਰੂਪ ਸਿੰਘ ਸੰਗਤ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਗਹਿਰੀ ਬੁੱਟਰ ਵਿਖੇ ਵੀ... ਅਗਲੀ ਖ਼ਬਰ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਦੇਣ ਲਈ ਪਿੰਡ ਕੋਟਗੁਰੂ ਦੇ ਨੌਜਵਾਨ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।