17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

25.30 ਗ੍ਰਾਮ ਹੈਰੋਇਨ ਸਮੇਤ ਔਰਤ ਸਣੇ ਤਿੰਨ ਨਸ਼ਾ ਤਸਕਰ ਗਿ੍ਫ਼ਤਾਰ

ਅਜੀਤ ਡੈਸਕ 04-09-2025
ਬਠਿੰਡਾ, 3 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੋਂ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ 25.30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪਹਿਲੇ ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਪ੍ਰੇਮ ਸਿੰਘ ਨੇ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਨੇ ਪਰਸਰਾਮ ਨਗਰ ਬਠਿੰਡਾ ਤੋਂ ਇਕ ਸ਼ੱਕੀ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਤਲਾਸ਼ੀ ਦੌਰਾਨ ਉਕਤ ਔਰਤ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੀ ਗਈ ਔਰਤ ਦੀ ਪਹਿਚਾਣ ਬਬੀਤਾ ਰਾਣੀ ਵਾਸੀ ਪਰਸਰਾਮ ਨਗਰ ਬਠਿੰਡਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਰਾਜਵੀਰ ਸਿੰਘ ਨੇ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਵਲੋਂ ਰਾਹੁਲ ਕੁਮਾਰ ਵਾਸੀ ਅਮਰਪੁਰਾ ਬਸਤੀ ਬਠਿੰਡਾ ਨੂੰ ਨਰੂਆਣਾ ਰੋਡ ਬਠਿੰਡਾ ਤੋਂ 7.30 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ, ਜਿਸ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਤੀਸਰੇ ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਪ੍ਰਦੀਪ ਕੁਮਾਰ ਅਨੁਸਾਰ ਥਾਣਾ ਸਦਰ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਬੱਲੂਆਣਾ ਤੋਂ ਇਕ ਵਿਅਕਤੀ ਨੂੰ 8 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਕੁਲਦੀਪ ਸਿੰਘ ਵਾਸੀ ਬੀੜ ਤਲਾਬ ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਟਰਾਲੇ ਨੇ ਐਕਟਿਵਾ ਸਵਾਰ ਨੂੰ ਕੁਚਲਿਆ ਅਗਲੀ ਖ਼ਬਰ ਪੰਜਾਬ ਵਿਚ ਹੜ੍ਹ ਲਿਆਉਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਜ਼ਿੰਮੇਵਾਰ - ਪਰਮਿੰਦਰ ਢੀਂਡਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।