27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪਿੰਡ ਲਾਲੇਆਣਾ ਵਿਖੇ ਹੜ੍ਹ ਵਰਗੇ ਹਾਲਾਤ

ਅਜੀਤ ਡੈਸਕ 05-09-2025
ਰਾਮਾਂ ਮੰਡੀ, 4 ਸਤੰਬਰ (ਤਰਸੇਮ ਸਿੰਗਲਾ)-ਸਰਕਾਰ ਦੀਆਂ ਬਦਲਾਖੋਰੀ ਨੀਤੀਆਂ ਕਾਰਨ ਪਿੰਡ ਲਾਲੇਆਣਾ ਵਿਖੇ ਮੂਸਲਾਧਾਰ ਮੀਂਹ ਕਾਰਨ ਛੱਪੜ ਓਵਰਫਲੋ ਹੋਣ ਕਰਕੇ ਪਾਣੀ ਘਰਾਂ ਵਿਚ ਦਾਖ਼ਲ ਹੋ ਕੇ ਨੁਕਸਾਨ ਪਹੁੰਚਾ ਰਿਹਾ ਹੈ, ਜਿਸ ਕਾਰਨ ਪਿੰਡ ਵਿਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ | ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਪਿੰਡ ਦਾ ਸਰਪੰਚ ਸਰਕਾਰ ਵਿਰੋਧੀ ਪਾਰਟੀ ਦਾ ਹੋਣ ਕਾਰਨ ਸਰਕਾਰ ਵਲੋਂ ਨਾ ਸਿਰਫ਼ ਪੰਚਾਇਤ ਦੀਆਂ ਗ੍ਰਾਂਟਾਂ ਰੋਕੀਆਂ ਗਈਆਂ ਹਨ, ਬਲਕਿ ਪਾਣੀ ਦੀ ਨਿਕਾਸੀ ਵਾਲੀਆਂ ਮੋਟਰਾਂ ਦੇ ਕੁਨੈਕਸ਼ਨ ਵੀ ਕੱਟ ਦਿੱਤੇ ਗਏ ਹਨ | ਪਿੰਡ ਵਾਸੀਆਂ ਨੇ ਦੱਸਿਆ ਕਿ ਸਰਪੰਚ ਬੂਟਾ ਸਿੰਘ ਵਲੋਂ ਆਪਣੇ ਪੱਲਿਉਂ ਪੈਸਾ ਖਰਚ ਕਰਕੇ ਘਰਾਂ ਵਿਚ ਦਾਖ਼ਲ ਹੋਇਆ ਮੀਂਹ ਦਾ ਪਾਣੀ ਕਢਵਾਇਆ ਗਿਆ ਹੈ ਅਤੇ ਗਲੀ ਵਿਚ ਭਰੇ ਪਾਣੀ ਨੂੰ ਕੱਢਣ ਲਈ ਜੇਸੀਬੀ ਮਸ਼ੀਨ ਛੱਪੜ ਵਿਚ ਡੂੰਘਾ ਟੋਆ ਪੁੱਟਣ ਲਈ ਲਾਈ ਗਈ ਹੈ ਤਾਂ ਕਿ ਪਾਣੀ ਦੀ ਨਿਕਾਸੀ ਹੋ ਸਕੇ | ਪਿੰਡ ਵਾਸੀਆਂ ਨੇ ਸਰਕਾਰ ਦੀਆਂ ਬਦਲਾਖੋਰੀ ਨੀਤੀਆਂ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਜੇ ਸਰਕਾਰ ਵਲੋਂ ਚੁਣੀਆਂ ਹੋਈਆਂ ਪੰਚਾਇਤਾਂ ਨਾਲ ਧੱਕੇਸ਼ਾਹੀ ਹੀ ਕਰਨੀ ਸੀ ਤਾਂ ਚੋਣਾਂ ਕਰਾਉਣ ਦੀ ਬਜਾਏ ਸਰਕਾਰ ਵਲੋਂ ਪੰਚਾਇਤਾਂ ਨਾਮਜ਼ਦ ਕਰਨ ਦਾ ਕਾਨੂੰਨ ਪਾਸ ਕਰ ਦੇਣਾ ਚਾਹੀਦਾ ਸੀ |
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਐਨ.ਆਈ.ਆਰ.ਐਫ. ਇੰਡੀਆ ਰੈਂਕਿੰਗਜ਼ 2025 ਦੀ ਯੂਨੀਵਰਸਿਟੀ ਸ਼੍ਰੇਣੀ 'ਚ 77ਵਾਂ ਸਥਾਨ ਪ੍... ਅਗਲੀ ਖ਼ਬਰ ਜਾਅਲੀ ਦਸਤਾਵੇਜ਼ ਬਣਾ ਕੇ ਰਹਿ ਰਹੇ ਲੋਕਾਂ ਦੀ ਪਛਾਣ ਲਈ ਹਿੰਦੂ ਆਗੂਆਂ ਨੇ ਥਾਣਾ ਮੁਖੀ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।