27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸਿਆਸੀ ਆਗੂਆਂ ਨੇ ਜਗਰੂਪ ਸਿੰਘ ਸੰਗਤ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਅਜੀਤ ਡੈਸਕ 05-09-2025
ਸੰਗਤ ਮੰਡੀ, 4 ਸਤੰਬਰ (ਅੰਮਿ੍ਤਪਾਲ ਸ਼ਰਮਾ)-ਮਾਰਕੀਟ ਕਮੇਟੀ ਸੰਗਤ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਸੰਗਤ ਦੇ ਪਰਿਵਾਰ ਨਾਲ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਦੁੱਖ ਵੰਡਾਇਆ ਗਿਆ | ਇਲਾਕੇ ਦੇ ਸੀਨੀਅਰ ਅਕਾਲੀ ਆਗੂ ਜਗਰੂਪ ਸਿੰਘ ਸੰਗਤ 29 ਅਗਸਤ ਨੂੰ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਸਾਬਕਾ ਕਾਂਗਰਸੀ ਵਿਧਾਇਕ ਅਜੈਬ ਸਿੰਘ ਭੱਟੀ, ਗੁਰਪ੍ਰੀਤ ਸਿੰਘ ਪੀਰਕੋਟ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮੌੜ ਮੰਡੀ, ਸੀਨੀਅਰ ਕਾਂਗਰਸੀ ਆਗੂ ਹਰਵਿੰਦਰ ਸਿੰਘ ਲਾਡੀ, ਸਾਬਕਾ ਸਰਪੰਚ ਬਲਵੰਤ ਸਿੰਘ ਪੱਪੀ, ਗੁਰਜੀਤ ਸਿੰਘ ਸਿੰਘ ਸਰਪੰਚ ਗਹਿਰੀ ਬੁੱਟਰ, ਹਰਚੰਦ ਸਿੰਘ ਸਾਬਕਾ ਸਰਪੰਚ ਗਹਿਰੀ ਬੁੱਟਰ, ਰਾਜਿੰਦਰ ਸਿੰਘ ਰਾਜਾ ਸਰਪੰਚ ਸੰਗਤ ਕਲਾਂ, ਹਰਪਾਲ ਸਿੰਘ ਸਿੱਧੂ, ਰਛਪਾਲ ਸਿੰਘ, ਜਗਤਾਰ ਸਿੰਘ ਸਿੱਧੂ ਅਤੇ ਜਸਵੀਰ ਸਿੰਘ ਮਾਨ ਚੇਅਰਮੈਨ ਮਾਰਕੀਟ ਕਮੇਟੀ ਸੰਗਤ ਵਲੋਂ ਉਨ੍ਹਾਂ ਦੇ ਘਰ ਪਹੁੰਚ ਕੇ ਸਿੱਧੂ ਪਰਿਵਾਰ ਨਾਲ ਦੁੱਖ ਵੰਡਾਇਆ ਗਿਆ |
ਪਿਛਲੀ ਖ਼ਬਰ ਬੀਮਾ ਪਾਲਿਸੀ ਦੇ ਨਾਮ 'ਤੇ ਸੇਵਾ-ਮੁਕਤ ਜਲ ਸੈਨਾ ਅਧਿਕਾਰੀ ਨਾਲ 67 ਲੱਖ ਰੁਪਏ ਦੀ ਠੱਗੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ 'ਚ ਕਰਵਾਇਆ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।