27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਰਾਜਪਾਲ ਸਿੰਘ ਬੋਘਾ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 05-09-2025
ਮਹਿਰਾਜ, 4 ਸਤੰਬਰ (ਸੁਖਪਾਲ ਮਹਿਰਾਜ): ਇਲਾਕੇ ਦੇ ਉੱਘੇ ਖ਼ਾਨਦਾਨੀ ਪਰਿਵਾਰ ਹਰਮੇਲ ਸਿੰਘ ਨੰਬਰਦਾਰ ਪੱਤੀ ਕਾਲਾ- ਮਹਿਰਾਜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਸਪੁੱਤਰ ਰਾਜਪਾਲ ਸਿੰਘ ਬੋਘਾ ਪਿਛਲੇ ਕੁਝ ਮਹੀਨਿਆਂ ਤੋਂ ਲੀਵਰ ਦੀ ਬਿਮਾਰੀ ਕਾਰਨ ਪੀੜਤ ਚਲੇ ਆ ਰਹੇ ਸਨ, ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ | ਉਹ ਲਗਭਗ 53 ਵਰਿ੍ਹਆਂ ਦੇ ਸਨ | ਉਨ੍ਹਾਂ ਦੀ ਮੌਤ 'ਤੇ ਇਲਾਕੇ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ, ਧਾਰਮਿਕ ਸੰਸਥਾਵਾਂ, ਸਮਾਜਸੇਵੀ, ਪੰਚ-ਸਰਪੰਚ, ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਸਮੇਤ ਸਮੂਹ ਐਮ.ਸੀ ਸਾਹਿਬਾਨ, ਵਕੀਲ ਸਾਹਿਬਾਨ, ਡਾਕਟਰ, ਸਰਕਾਰੀ-ਗੈਰ ਸਰਕਾਰੀ ਸਕੂਲਾਂ ਦਾ ਸਟਾਫ਼, ਸਮੂਹ ਕਲੱਬ ਆਦਿ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਚਾਚਾ ਗੁਰਮੇਲ ਸਿੰਘ, ਭਰਾ ਮਨਪ੍ਰੀਤ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਵਕੀਲ ਇੰਦਰਜੀਤ ਸਿੰਘ ਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਕਿ ਰਾਜਪਾਲ ਸਿੰਘ ਬੋਘਾ ਦੇ ਦੇਹਾਂਤ ਕਾਰਨ ਪਏ ਘਾਟੇ ਨੂੰ ਪੂਰਾ ਕਰ ਪਾਉਣਾ ਮੁਸ਼ਕਿਲ ਹੈ | ਉਹ ਪ੍ਰਮਾਤਮਾ ਅੱਗੇ ਇਹੋ ਹੀ ਅਰਦਾਸ ਕਰਦੇ ਹਨ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਇਹ ਭਾਣਾ ਸਹਿਣ ਕਰਨ ਦਾ ਬਲ ਬਖ਼ਸ਼ਣ |
ਪਿਛਲੀ ਖ਼ਬਰ ਰਾਮਪੁਰਾ ਫੂਲ ਇਲਾਕੇ ਦੇ ਲੋਕ ਹੜ੍ਹ ਪੀੜਤਾਂ ਲਈ ਕਰ ਰਹੇ ਨੇ ਮਦਦ ਅਗਲੀ ਖ਼ਬਰ ਮਾਲਵਾ ਹੈਰੀਟੇਜ ਅਤੇ ਸੱਭਿਆਚਾਰ ਫਾਊਾਡੇਸ਼ਨ ਵਲੋਂ ਹੜ੍ਹ ਪੀੜਤਾਂ ਲਈ 1000 ਕੰਬਲ ਭੇਜਣ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।