ਲਹਿਰਾ ਮੁਹੱਬਤ, 21 ਸਤੰਬਰ (ਸੁਖਪਾਲ ਸਿੰਘ ਸੁੱਖੀ)- ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ ਫੂਲ) ਵਿਦਿਆਰਥੀ ਦਿਲਾਰਮਨ ਨੇ ਜ਼ੋਨਲ ਐਥਲੈਟਿਕਸ ਮੁਕਾਬਲੇ ਵਿਚ 200 ਮੀਟਰ ਦੌੜ ਵਿਚ ਭਾਗ ਲਿਆ ਤੇ ਸ਼ਾਨਦਾਰ ਗਤੀ ਅਤੇ ਦਿ੍ੜਤਾ ਦਾ ਪ੍ਰਦਰਸ਼ਨ ਕਰਦੇ ਹੋਏ ਉਸ ਨੇ ਚਾਂਦੀ ਦਾ ਤਗਮਾ ਜਿੱਤਿਆ | ਇਸ ਮੌਕੇ ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਸ਼੍ਰੀਮਤੀ ਨਮਿਤਾ ਬਾਂਸਲ ਅਤੇ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਗੀਤਾ ਪਿੱਲੇ ਨੇ ਕਿਹਾ ਕਿ ਉਨ੍ਹਾਂ ਨੂੰ ਵਿਦਿਆਰਥੀ ਦੀ ਇਸ ਪ੍ਰਾਪਤੀ 'ਤੇ ਮਾਣ ਹੈ ਅਤੇ ਉਨ੍ਹਾਂ ਨੇ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਨੇ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਖੇਡਾਂ ਅਤੇ ਵਿੱਦਿਅਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਦਾ ਰਹੇਗਾ |